ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਦਰਬਾਰ ਸਾਹਿਬ ਤੋਂ ਸਜਿਆ ਨਗਰ ਕੀਰਤਨ, ਕਰੋ ਦਰਸ਼ਨ

Monday, Oct 26, 2026 - 12:58 PM (IST)

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਦਰਬਾਰ ਸਾਹਿਬ ਤੋਂ ਸਜਿਆ ਨਗਰ ਕੀਰਤਨ, ਕਰੋ ਦਰਸ਼ਨ

ਅੰਮ੍ਰਿਤਸਰ- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਖ਼ੁਸ਼ੀਆਂ ਪੂਰੀ ਦੁਨੀਆ ਵਿੱਚ ਵੱਸਦੀ ਗੁਰੂ ਨਾਨਕ ਨਾਮ ਲੇਵਾ ਸੰਗਤ ਵੱਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈਆਂ ਜਾ ਰਹੀਆਂ ਹਨ। ਇਸ ਪਾਵਨ ਮੌਕੇ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਅਲੌਕਿਕ ਮਾਹੌਲ ਦੇਖਣ ਨੂੰ ਮਿਲਿਆ।

PunjabKesari

ਇਹ ਵੀ ਪੜ੍ਹੋ-ਸੱਸ-ਸਹੁਰੇ ਤੇ ਪਤੀ ਨੇ ਮਿਲਕੇ ਮਾਰ'ਤੀ ਵਿਆਹੁਤਾ, ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਕੀਤਾ ਕਤਲ

 ਨਗਰ ਕੀਰਤਨ ਦੌਰਾਨ ਸੰਗਤ ਵੱਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ। ਇਹ ਵਿਸ਼ਾਲ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਵੇਗਾ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਰਾਮਦਾਸ ਜੀ ਨੇ ਸੇਵਾ, ਨਿਮਰਤਾ, ਪ੍ਰੇਮ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੰਗਤ ਵੱਲੋਂ ਸਰਬੱਤ ਦੇ ਭਲੇ, ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾ ਰਹੀ ਹੈ।

PunjabKesari

ਇਹ ਵੀ ਪੜ੍ਹੋ-ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਸੂਬੇ ਦੇ ਕੈਮਿਸਟਾਂ ਲਈ ਨਵੇਂ ਫਰਮਾਨ ਜਾਰੀ, ਅੱਜ ਤੋਂ ਬਦਲੇ ਨਿਯਮ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News