ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜਲੰਧਰ ''ਚ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ

11/25/2023 6:37:42 PM

ਜਲੰਧਰ (ਵੈੱਬ ਡੈਸਕ, ਸੋਨੂੰ)– ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ 27 ਨਵੰਬਰ ਨੂੰ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਬਾਬਾ ਨਾਨਕ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ਸ਼ਹਿਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸੁੰਦਰ ਪਾਲਕੀ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਪ੍ਰਕਾਸ਼ ਕਰਨ ਉਪਰੰਤ ਗੁ. ਸਾਹਿਬ ਤੋਂ ਅਰਦਾਸ ਕਰਕੇ ਅਤੇ ਜੈਕਾਰਿਆਂ ਦੀ ਗੂੰਜ ’ਚ ਨਗਰ ਕੀਰਤਨ ਦਾ ਸ਼ੁੱਭ ਆਰੰਭ ਕੀਤਾ ਗਿਆ।

ਨਗਰ ਕੀਰਤਨ ਗੁਰਦੁਆਰਾ ਸ੍ਰੀ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਆਰੰਭ ਹੋਇਆ ਅਤੇ ਐੱਸ. ਡੀ. ਕਾਲਜ, ਭਾਰਤ ਸੋਡਾ ਫੈਕਟਰੀ ਰੇਲਵੇ ਰੋਡ, ਮੰਡੀ ਫੈਂਟਨਗੰਜ, ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ, ਲਵ-ਕੁਸ਼ ਚੌਂਕ, ਫਗਵਾੜਾ ਗੇਟ, ਸ਼ਹੀਦ ਭਗਤ ਸਿੰਘ ਚੌਕ, ਪੰਜਪੀਰ ਚੌਂਕ, ਖਿੰਗਰਾ ਗੇਟ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅੱਡਾ ਹੁਸ਼ਿਆਰਪੁਰ ਚੌਂਕ, ਮਾਈ ਹੀਰਾਂ ਗੇਟ, ਭਗਵਾਨ ਵਾਲਮੀਕਿ ਗੇਟ, ਪਟੇਲ ਚੌਂਕ, ਸਬਜ਼ੀ ਮੰਡੀ ਚੌਕ, ਜੇਲ੍ਹ ਚੌਂਕ, ਬਸਤੀ ਅੱਡਾ ਚੌਂਕ, ਭਗਵਾਨ ਵਾਲਮੀਕਿ ਚੌਂਕ (ਜੋਤੀ ਚੌਕ), ਰੈਣਕ ਬਾਜ਼ਾਰ, ਲਵ-ਕੁਸ਼ ਚੌਂਕ (ਮਿਲਾਪ ਚੌਕ) ਹੁੰਦੇ ਹੋਏ ਗੁਰਦੁਆਰਾ ਸ੍ਰੀ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਚ ਪਹੁੰਚ ਕੇ ਸਮਾਪਤ ਹੋਵੇਗਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ਨੀਵਾਰ ਨੂੰ ਸ਼ਹਿਰ ਵਿਚ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਨੂੰ ਲੈ ਕੇ ਟ੍ਰੈਫਿਕ ਪੁਲਸ ਨੇ 21 ਪੁਆਇੰਟਾਂ ਤੋਂ ਰੂਟ ਡਾਇਵਰਟ ਕੀਤੇ ਹਨ। ਕਿਸੇ ਵੀ ਵਾਹਨ ਨੂੰ ਨਗਰ ਕੀਰਤਨ ਦੇ ਰੂਟ ਵਿਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। 

ਇਹ ਵੀ ਪੜ੍ਹੋ: ਪੰਜਾਬ 'ਚ IPS ਅਫ਼ਸਰਾਂ ਦੇ ਤਬਾਦਲਿਆਂ ਤੋਂ ਬਾਅਦ ਸ਼ੁਰੂ ਹੋਈ ਨਵੀਂ ਚਰਚਾ, ਲਿਆ ਜਾ ਸਕਦੈ ਵੱਡਾ ਫ਼ੈਸਲਾ

ਏ. ਡੀ. ਸੀ. ਪੀ. ਟ੍ਰੈਫਿਕ ਕੰਵਲਪ੍ਰੀਤ ਸਿੰਘ ਚਾਹਲ ਨੇ ਕਿਹਾ ਕਿ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤ ਪਹੁੰਚੇਗੀ, ਜਿਸ ਕਾਰਨ ਸ਼ਨੀਵਾਰ ਸਵੇਰੇ 9 ਤੋਂ ਰਾਤ 10 ਵਜੇ ਤਕ 21 ਪੁਆਇੰਟਾਂ ਤੋਂ ਰੂਟ ਡਾਇਵਰਟ ਕੀਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਗਰ ਕੀਰਤਨ ਸਬੰਧੀ ਡਾਇਵਰਟ ਕੀਤੇ ਰੂਟ ਦੀ ਹੀ ਵਰਤੋਂ ਕੀਤੀ ਜਾਵੇ ਤਾਂ ਕਿ ਟ੍ਰੈਫਿਕ ਜਾਮ ਦੀ ਸਮੱਸਿਆ ਨਾ ਆਵੇ। ਇਸ ਤੋਂ ਇਲਾਵਾ ਟ੍ਰੈਫਿਕ ਪੁਲਸ ਨੇ ਲੋਕਾਂ ਦੀ ਸਹੂਲਤ ਵਾਸਤੇ ਟ੍ਰੈਫਿਕ ਪੁਲਸ ਦਾ ਹੈਲਪਲਾਈਨ ਨੰਬਰ 0181-2227296 ਜਾਰੀ ਕੀਤਾ ਹੈ।

ਇਨ੍ਹਾਂ ਪੁਆਇੰਟਾਂ ਤੋਂ ਕੀਤਾ ਟ੍ਰੈਫਿਕ ਡਾਇਵਰਟ
ਮਦਨ ਫਲੋਰ ਮਿੱਲ ਚੌਂਕ, ਅਲਾਸਕਾ ਚੌਂਕ, ਟੀ-ਪੁਆਇੰਟ ਰੇਲਵੇ ਸਟੇਸ਼ਨ, ਇਕਹਿਰੀ ਪੁਲੀ, ਦੋਮੋਰੀਆ ਪੁਲ, ਕਿਸ਼ਨਪੁਰਾ ਚੌਕ/ਰੇਲਵੇ ਫਾਟਕ, ਦੋਆਬਾ ਚੌਂਕ/ਰੇਲਵੇ ਫਾਟਕ, ਪਟੇਲ ਚੌਂਕ,ਵਰਕਸ਼ਾਪ ਚੌਂਕ, ਕਪੂਰਥਲਾ ਚੌਂਕ, ਚਿਕਚਿਕ ਚੌਂਕ, ਲਕਸ਼ਮੀ ਨਾਰਾਇਣ ਮੰਦਿਰ ਮੋੜ, ਫੁੱਟਬਾਲ ਚੌਕ, ਟੀ-ਪੁਆਇੰਟ ਸ਼ਕਤੀ ਨਗਰ, ਡਾ. ਭੀਮ ਰਾਓ ਅੰਬੇਡਕਰ ਚੌਂਕ, ਸਕਾਈਲਾਰਕ ਚੌਂਕ, ਪ੍ਰੀਤ ਹੋਟਲ ਮੋੜ, ਮਖਦੂਮਪੁਰਾ ਗਲੀ (ਫੁੱਲਾਂ ਵਾਲਾ ਚੌਕ), ਪਲਾਜ਼ਾ ਚੌਂਕ, ਸ਼੍ਰੀ ਰਾਮ ਚੌਂਕ, ਲਵ-ਕੁਸ਼ ਚੌਂਕ, ਸ਼ਾਸਤਰੀ ਮਾਰਕੀਟ ਚੌਂਕ।

ਇਹ ਵੀ ਪੜ੍ਹੋ:  ਬਾਬੇ ਨਾਨਕ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜਲੰਧਰ 'ਚ ਕੱਲ੍ਹ ਕੱਢਿਆ ਜਾਵੇਗਾ ਨਗਰ ਕੀਰਤਨ, ਟਰੈਫਿਕ ਰੂਟ ਪਲਾਨ ਜਾਰੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711


 

shivani attri

This news is Content Editor shivani attri