ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜਲੰਧਰ 'ਚ ਸਜਾਇਆ ਗਿਆ ਨਗਰ ਕੀਰਤਨ

Saturday, Nov 01, 2025 - 07:34 PM (IST)

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜਲੰਧਰ 'ਚ ਸਜਾਇਆ ਗਿਆ ਨਗਰ ਕੀਰਤਨ

ਜਲੰਧਰ (ਵੈੱਬ ਡੈਸਕ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਨੀਵਾਰ ਨੂੰ ਜਲੰਧਰ ਵਿੱਚ ਨਗਰ ਕੀਰਤਨ ਸਜਾਇਆ ਗਿਆ। ਇਸ ਸਾਲ ਦੇ ਆਯੋਜਨ ਦੀ ਖ਼ਾਸ ਗੱਲ ਇਹ ਹੈ ਕਿ ਇਸ ਨਗਰ ਕੀਰਤਨ 'ਚ ਪਹਿਲੀ ਵਾਰ ਬੰਦੀ ਸਿੰਘਾਂ ਦੀ ਝਾਕੀ ਵੀ ਸ਼ਾਮਲ ਕੀਤੀ ਗਈ। ਨਗਰ ਕੀਰਤਨ ਦੁਪਹਿਰ 12 ਵਜੇ ਦੇ ਕਰੀਬ ਮੁਹੱਲਾ ਗੋਬਿੰਦਗੜ੍ਹ ਤੋਂ ''ਬੋਲੇ ਸੋ ਨਿਹਾਲ'' ਦੇ ਜੈਕਾਰਿਆਂ ਨਾਲ ਸ਼ੁਰੂ ਹੋਇਆ। ਨਗਰ ਕੀਰਤਨ ਦੀਆਂ ਤਿਆਰੀਆਂ ਲਈ ਸੇਵਾਦਾਰ ਸ਼ੁੱਕਰਵਾਰ ਦੇਰ ਰਾਤ ਤੱਕ ਸੈਂਟਰਲ ਟਾਊਨ ਵਿੱਚ ਜੁਟੇ ਰਹੇ ਅਤੇ ਪਾਲਕੀ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ ਗਿਆ। ਨਗਰ ਕੀਰਤਨ ਵਿਚ ਭਾਜਪਾ ਆਗੂ ਮਨੋਰੰਜਨ ਕਾਲੀਆ ਸਮੇਤ ਹੋਰ ਵੀ ਕਈ ਆਗੂਆਂ ਨੇ ਸ਼ਿਰਕਤ ਕੀਤੀ। 

PunjabKesari

ਇਹ ਵੀ ਪੜ੍ਹੋ: IPS ਅਫ਼ਸਰ ਧਨਪ੍ਰੀਤ ਕੌਰ ਨੂੰ ਹਾਈਕੋਰਟ ਨੇ ਲਗਾਇਆ 1 ਲੱਖ ਦਾ ਜੁਰਮਾਨਾ, ਜਾਣੋ ਕੀ ਹੈ ਪੂਰਾ ਮਾਮਲਾ

PunjabKesari

ਸੈਂਟਰਲ ਟਾਊਨ ਦੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਮੀਤ ਸਿੰਘ ਨੇ ਦੱਸਿਆ ਕਿ ਹਰ ਵਾਰ ਨਗਰ ਕੀਰਤਨ ਦੇ ਮਾਧਿਅਮ ਰਾਹੀਂ ਸਿੱਖ ਸਮਾਜ ਦੇ ਇਤਿਹਾਸ ਅਤੇ ਸਮਕਾਲੀ ਮੁੱਦਿਆਂ 'ਤੇ ਝਾਕੀਆਂ ਤਿਆਰ ਕਰਕੇ ਸੰਗਤ ਨੂੰ ਜਾਗਰੂਕ ਕੀਤਾ ਜਾਂਦਾ ਹੈ। ਇਸੇ ਤਹਿਤ ਇਸ ਵਾਰ ਬੰਦੀ ਸਿੱਖਾਂ ਨੂੰ ਲੈ ਕੇ ਇਕ ਵਿਸ਼ੇਸ਼ ਝਾਕੀ ਤਿਆਰ ਕੀਤੀ ਗਈ ਹੈ।

PunjabKesari

ਰੂਟ ਅਤੇ ਸੁਰੱਖਿਆ ਪ੍ਰਬੰਧ ਨਗਰ ਕੀਰਤਨ ਰੇਲਵੇ ਰੋਡ ਅਤੇ ਭਗਤ ਸਿੰਘ ਚੌਕ ਤੋਂ ਹੁੰਦਾ ਹੋਇਆ ਗੁਰਦੁਆਰਾ ਸੈਂਟਰਲ ਟਾਊਨ ਵਿਖੇ ਸਮਾਪਤ ਹੋਵੇਗਾ।  ਇਥੇ ਦੱਸ ਦੇਈਏ ਕਿ ਨਗਰ ਕੀਰਤਨ ਤੋਂ ਪਹਿਲਾਂ ਪੁਲਸ ਕਮਿਸ਼ਨਰ ਨੇ ਖ਼ੁਦ ਰੂਟ ਮੈਪ ਦਾ ਜਾਇਜ਼ਾ ਲਿਆ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਦਾ ਭਰੋਸਾ ਦਿੱਤਾ। ਸ਼ਹਿਰ ਵਿੱਚ ਆਵਾਜਾਈ ਨੂੰ ਸੁਚਾਰੂ ਰੱਖਣ ਲਈ ਰੂਟ ਵੀ ਬਦਲੇ ਗਏ ਹਨ। ਟ੍ਰੈਫਿਕ ਪੁਲਸ ਨੇ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਹੈਲਪਲਾਈਨ ਨੰਬਰ 0181- 2227296 ਜਾਰੀ ਕੀਤਾ ਹੈ।

PunjabKesari

PunjabKesari

PunjabKesari

PunjabKesari

PunjabKesari

 

ਇਹ ਵੀ ਪੜ੍ਹੋ: ਪੰਜਾਬ 'ਚ 4 ਨਵੰਬਰ ਨੂੰ ਸਰਕਾਰੀ ਛੁੱਟੀ ਦੀ ਉੱਠੀ ਮੰਗ

 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News