ਬਾਬੇ ਨਾਨਕ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜਲੰਧਰ ''ਚ ਕੱਲ੍ਹ ਕੱਢਿਆ ਜਾਵੇਗਾ ਨਗਰ ਕੀਰਤਨ, ਟਰੈਫਿਕ ਰੂਟ ਪਲਾਨ ਜਾਰੀ

11/24/2023 6:44:06 PM

ਜਲੰਧਰ (ਜਸਪ੍ਰੀਤ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 25 ਨਵੰਬਰ ਦਿਨ ਸ਼ਨੀਵਾਰ ਨੂੰ ਵਿਸ਼ਾਲ ਨਗਰ ਕੀਰਤਨ ਜਲੰਧਰ ਸ਼ਹਿਰ ਵਿੱਚ ਕੱਢਿਆ ਜਾ ਰਿਹਾ ਹੈ। ਇਹ ਨਗਰ ਕੀਰਤਨ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਜਲੰਧਰ ਤੋਂ ਸ਼ੁਰੂ ਹੋ ਕੇ ਐੱਸ. ਡੀ. ਕਾਲਜ, ਭਾਰਤ ਸੋਡਾ ਫੈਕਟਰੀ, ਰੇਲਵੇ ਰੋਡ, ਮੰਡੀ ਫੈਂਟਨਗੰਜ, ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ, ਮਿਲਾਪ ਚੌਂਕ, ਫਗਵਾੜਾ ਗੇਟ, ਸ਼ਹੀਦ ਭਗਤ ਸਿੰਘ ਚੌਂਕ, ਪੰਜ ਪੀਰ ਚੌਂਕ, ਖਿੰਗਰਾ ਗੇਟ, ਗੁਰਦੁਆਰਾ ਸ੍ਰੀ ਸਿੰਘ ਸਭਾ, ਅੱਡਾ ਹੁਸ਼ਿਆਰਪੁਰ, ਮਾਈਂ ਹੀਰਾ ਗੇਟ, ਭਗਵਾਨ ਵਾਲਮੀਕਿ ਗੇਟ, ਪਟੇਲ ਚੌਂਕ, ਸਬਜ਼ੀ ਮੰਡੀ ਚੌਂਕ, ਜੇਲ੍ਹ ਚੌਂਕ, ਬਸਤੀ ਅੱਡਾ ਚੌਂਕ, ਭਗਵਾਨ ਵਾਲਮੀਕਿ ਚੌਂਕ (ਜੋਤੀ ਚੌਂਕ), ਰੈਣਕ ਬਾਜ਼ਾਰ, ਮਿਲਾਪ ਚੌਂਕ ਵੱਲ ਦੀ ਹੁੰਦਿਆਂ ਹੋਇਆ ਗੁਰਦੁਆਰਾ ਸ਼੍ਰੀ ਦੀਵਾਨ ਅਸਥਾਨ ਸੈਂਟਰਲ ਟਾਊਨ ਵਿੱਖੇ ਪੁੱਜ ਕੇ ਸਮਾਪਤੀ ਕਰੇਗਾ। 

ਇਸ ਨਗਰ ਕੀਰਤਨ ਵਿੱਚ ਸੰਗਤਾਂ ਦੀ ਭਾਰੀ ਆਮਦ ਨੂੰ ਮੱਦੇਨਜ਼ਰ ਰੱਖਦੇ ਹੋਏ ਕਮਿਸ਼ਨਰੇਟ ਪੁਲਸ ਵੱਲੋਂ ਰੂਟ ਡਾਇਵਰਟ ਕੀਤੇ ਗਏ ਹਨ। ਨਗਰ ਕੀਰਤਨ ਦੇ ਉਕਤ ਰੂਟ 'ਤੇ ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਸ਼ਨੀਵਾਰ ਸਵੇਰੇ 9.00 ਤੋਂ ਲੈ ਕੇ ਰਾਤ 10.00 ਵਜੇ ਤੱਕ ਲਈ ਹੇਠ ਲਿੱਖੇ ਅਨੁਸਾਰ ਪੁਆਂਇੰਟਾਂ/ਚੌਂਕਾਂ ਤੋਂ ਆਵਾਜਾਈ ਨੂੰ ਡਾਇਵਰਟ ਕੀਤਾ ਗਿਆ ਹੈ ਤਾਂ ਜੋ ਇਸ ਦੌਰਾਨ ਟਰੈਫਿਕ ਵਿਵਸਥਾ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚੱਲਦੀ ਰਹੇ। 

PunjabKesari

ਇਹ ਵੀ ਪੜ੍ਹੋ: ਜਲੰਧਰ ਸ਼ਹਿਰ ਦੇ ਮੁੱਖ ਚੌਂਕ ’ਚ ਸਥਿਤ ਸਪਾ ਸੈਂਟਰ ਵਿਵਾਦਾਂ ’ਚ, ਸ਼ਰੇਆਮ ਚੱਲਦੈ ਗੰਦਾ ਧੰਦਾ, ਇੰਝ ਹੁੰਦੀ ਹੈ ਡੀਲ

ਟਰੈਫਿਕ ਡਾਇਵਰਸ਼ਨਾਂ 
ਮਦਨ ਫਿਲੌਰ ਮਿੱਲ ਚੌਂਕ, ਅਲਾਸਕਾ ਚੌਂਕ, ਟੀ-ਪੁਆਂਇੰਟ ਰੇਲਵੇ ਸਟੇਸ਼ਨ, ਇਕਹਰੀ ਪੁੱਲੀ ਦਮੋਰੀਆ ਪੁੱਲ, ਕਿਸ਼ਨਪੁਰਾ ਚੌਂਕ/ਰੇਲਵੇ ਫਾਟਕ, ਦੋਆਬਾ ਚੌਂਕ/ਰੇਲਵੇ ਫਾਟਕ, ਪਟੇਲ ਚੌਂਕ, 8. ਵਰਕਸ਼ਾਪ ਚੌਂਕ, ਕਪੂਰਥਲਾ ਚੌਂਕ, ਚਿੱਕ-ਚਿੱਕ ਚੌਂਕ, ਲਕਸ਼ਮੀ ਨਾਰਾਇਣ ਮੰਦਰ ਮੋੜ, ਫੁੱਟਬਾਲ ਚੌਂਕ, ਟੀ-ਪੁਆਂਇੰਟ ਸ਼ਕਤੀ ਨਗਰ, ਨਕੋਦਰ ਚੌਂਕ, ਸਕਾਈਲਾਰਕ ਚੌਂਕ, ਪ੍ਰੀਤ ਹੋਟਲ ਮੋੜ, ਮਖਦੂਮਪੁਰਾ ਗਲੀ (ਫੁੱਲਾਂਵਾਲਾ ਚੌਂਕ), ਪਲਾਜ਼ਾ ਚੌਂਕ, 19. ਕੰਪਨੀ ਬਾਗ ਚੌਂਕ (ਪੀ. ਐੱਨ. ਬੀ. ਚੌਂਕ), ਮਿਲਾਪ ਚੌਂਕ, ਸ਼ਾਸ਼ਤਰੀ ਮਾਰਕੀਟ ਚੌਂਕ। 

ਵਾਹਨ ਚਾਲਕਾਂ/ਪਬਲਿਕ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਸ਼ਨੀਵਾਰ ਨੂੰ ਆਯੋਜਿਤ ਵਿਸ਼ਾਲ ਨਗਰ ਕੀਰਤਨ ਨੂੰ ਮੱਦੇਨਜ਼ਰ ਰੱਖਦੇ ਹੋਇਆ ਨਗਰ ਕੀਰਤਨ ਵਾਲੇ ਉਕਤ ਨਿਰਧਾਰਿਤ ਰੂਟ ਦਾ ਇਸਤੇਮਾਲ ਕਰਨ ਦੀ ਬਜਾਏ ਹੋਰ ਬਦਲਵੇਂ ਲਿੰਕ ਰਸਤਿਆਂ ਦਾ ਇਸਤੇਮਾਲ ਕਰਦੇ ਹੋਏ ਆਪਣਾ ਸਹਿਯੋਗ ਦੇਣ ਤਾਂ ਜੋ ਟਰੈਫਿਕ ਜਾਮ ਤੋਂ ਬਚਿਆ ਜਾ ਸਕੇ। ਇਸ ਸਬੰਧੀ ਵਧੇਰੇ ਜਾਣਕਾਰੀ ਅਤੇ ਸਹਾਇਤਾ ਲਈ ਟਰੈਫਿਕ ਪੁਲਸ ਦੇ ਹੈਲਪ ਲਾਈਨ ਨੰਬਰ 0181-2227296 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ: ਗੁ. ਸ੍ਰੀ ਬੇਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਜ਼ੋਰਾਂ 'ਤੇ, ਵਿਦੇਸ਼ੀ ਫੁੱਲਾਂ ਨਾਲ ਸਜਿਆ ਬਾਬੇ ਨਾਨਕ ਦਾ ਦਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711


shivani attri

Content Editor

Related News