ਖੰਨਾ ਵਿਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

Sunday, Apr 12, 2026 - 06:49 PM (IST)

ਖੰਨਾ ਵਿਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਖੰਨਾ (ਵਿਪਨ): ਖੰਨਾ ਵਿਚ ਕੀਰਤਨ ਸੇਵਾ ਸੋਸਾਇਟੀ ਵੱਲੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਹਰ ਸਾਲ ਵਾਂਗ ਇਸ ਸਾਲ ਵੀ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂਗ੍ਰੰਥ ਸਾਹਿਬ ਜੀ ਛੱਤਰਛਾਇਆ ਹੇਠ ਪੰਜ ਪਿਆਰਿਆਂ ਦੀ ਅਗੁਵਾਈ 'ਚ ਸਜਾਇਆ ਗਿਆ। ਇਹ ਨਗਰ ਕੀਰਤਨ ਮਾਡਲ ਟਾਊਨ ਅਮਲੋਹ ਰੋਡ ਤੋਂ ਸ਼ੁਰੂ ਹੋ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ। 

ਨਗਰ ਕੀਰਤਨ ਵਿਚ ਸਿੰਘਾਂ ਸਿੰਘਣੀਆਂ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਗਏ। ਹਾਥੀ ਆਦਿ ਨੇ ਵੀ ਇਸ ਨਗਰ ਕੀਰਤਨ ਦੀ ਸੋਭਾ ਵਧਾਈ। ਇਸ ਨਗਰ ਕੀਰਤਨ ਵਿਚ ਵੱਖ-ਵੱਖ ਸਮਾਜਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।


author

Anmol Tagra

Content Editor

Related News