ਮਾਛੀਵਾੜਾ ''ਚ 550 ਸਾਲਾ ਪ੍ਰਕਾਸ਼ ਪੁਰਬ ''ਤੇ ਸਜਾਇਆ ਨਗਰ ਕੀਰਤਨ

11/11/2019 2:41:52 PM

ਮਾਛੀਵਾੜਾ ਸਾਹਿਬ (ਟੱਕਰ) : ਸਿੱਖ ਧਰਮ ਦੇ ਬਾਨੀ ਤੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਸਬੰਧੀ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਨਗਰ ਕੀਰਤਨ ਰਵਾਨਾ ਹੋਇਆ।
ਨਗਰ ਕੀਰਤਨ ਰਵਾਨਾ ਕਰਨ ਮੌਕੇ ਹਲਕਾ ਸਮਰਾਲਾ ਦੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆ, ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ ਤੇ ਹਰਜਤਿੰਦਰ ਸਿੰਘ ਪਵਾਤ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ। ਮੈਨੇਜਰ ਗੁਰਦੀਪ ਸਿੰਘ ਕੰਗ ਨੇ ਪੰਜ ਪਿਆਰਿਆਂ ਨੂੰ ਸਿਰੋਪੇ ਭੇਂਟ ਕੀਤੇ। ਨਗਰ ਕੀਰਤਨ ਦੇ ਸਵਾਗਤ ਲਈ ਬਜਾਰਾਂ ਵਿੱਚ ਸਜਾਵਟੀ ਗੇਟ ਲਗਾਏ ਗਏ ਸਨ। ਇਸ ਨਗਰ ਕੀਰਤਨ ਵਿਚ ਸਰਕਲ ਜੱਥੇਦਾਰ ਕੁਲਦੀਪ ਸਿੰਘ ਜਾਤੀਵਾਲ, ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ, ਬਲਜਿੰਦਰ ਸਿੰਘ ਤੂਰ, ਮਨਜੀਤ ਸਿੰਘ ਮੱਕੜ, ਬਾਬਾ ਮੋਹਣ ਸਿੰਘ, ਅਮਨ ਤਨੇਜਾ, ਹੈੱਡ ਗੰ੍ਰਥੀ ਭਾਈ ਹਰਪਾਲ ਸਿੰਘ ਗੁਰਮੁਖ, ਜਸਵੀਰ ਸਿੰਘ, ਜਸਦੇਵ ਸਿੰਘ, ਸੁਖਵੀਰ ਸਿੰਘ, ਜਜਵਿੰਦਰ ਸਿੰਘ, ਜਸਵੀਰ ਸਿੰਘ ਢਿੱਲੋਂ, ਜਸਵੀਰ ਸਿੰਘ ਗਿੱਲ, ਹਰਜਿੰਦਰ ਸਿੰਘ ਗਿੱਲ, ਸਿਮਰਨਜੀਤ ਸਿੰਘ ਗੋਗੀਆ ਆਦਿ ਵੀ ਮੌਜੂਦ ਸਨ।


Babita

Content Editor

Related News