ਪਿੰਡ ਮਿਆਣੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ
Tuesday, Nov 25, 2025 - 01:10 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ, ਕੁਲਦੀਸ਼)- ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ, ਗੁਰਦੁਆਰਾ ਸੰਤ ਮਾਝਾ ਸਿੰਘ ਜੀ ਕਰਮਜੋਤ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਿਆਣੀ ਵਿਖੇ ਮਹਾਨ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਪ੍ਰਬੰਧਕ ਦੇ ਚੇਅਰਮੈਨ ਜਗਜੀਤ ਸਿੰਘ ਮਿਆਣੀ ਸਾਬਕਾ ਚੇਅਰਮੈਨ, ਸੇਵਾਦਾਰ ਬੀਬੀ ਮਾਨ ਕੌਰ ਦੀ ਦੇਖਰੇਖ ਵਿਚ ਪੰਜ ਪਿਆਰਿਆ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਵਿਚ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਵਿਚ ਸਜਾਏ ਗਏ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲੁਆਈ।
ਨਗਰ ਕੀਰਤਨ ਦੀ ਆਰੰਭਤਾ ਮੌਕੇ ਸਭ ਤੋਂ ਪਹਿਲਾਂ ਗ੍ਰੰਥੀ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਜੁਗੋ ਜੁਗ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਪਾਲਕੀ ਸਾਹਿਬ ਫੁੱਲਾਂ ਨਾਲ ਸਜਾਈ ਗਈ ਸੀ। ਨਗਰ ਕੀਰਤਨ ਦਾ ਗੁਰਦੁਆਰਾ ਸਾਹਿਬ, ਅੱਡਾ ਮਾਈ ਮਸਤਾਨੀ ਚੌਕ (ਟੈਕਸੀ ਸਟੈਂਡ),ਸ੍ਰੀ ਗੁਰੂ ਤੇਗ ਬਹਾਦਰ ਚੌਂਕ, ਸ਼੍ਰੀ ਗੁਰੂ ਨਾਨਕ ਚੌਂਕ, ਸੰਤ ਬਾਬਾ ਪ੍ਰੇਮ ਸਿੰਘ ਚੌਂਕ, ਬਾਬਾ ਮੱਖਣ ਸ਼ਾਹ ਲੁਬਾਣਾ ਚੌਂਕ, ਸੰਤ ਮਾਝਾ ਸਿੰਘ ਚੌਂਕ ਆਦਿ ਵੱਖ ਵੱਖ ਸਥਾਨਾਂ ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੌਰਾਨ ਸੰਗਤਾਂ ਗੁਰਬਾਣੀ ਕੀਰਤਨ ਦਾ ਜਾਪੁ ਕਰਦੇ ਜਾ ਰਹੀਆਂ ਸਨ।
ਨਗਰ ਨਗਰ ਕੀਰਤਨ ਦੀ ਆਰੰਭਤਾ ਮੌਕੇ ਭਾਈ ਬਖਸ਼ੀਸ਼ ਸਿੰਘ, ਭਾਈ ਜਗਜੀਤ ਸਿੰਘ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਨਗਰ ਕੀਰਤਨ ਵਿਚ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਜ਼ਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲਖਵਿੰਦਰ ਸਿੰਘ ਲੱਖੀ ਗਿਲਜੀਆਂ, ਸਮਾਜ ਸੇਵਕ ਬਲਜੀਤ ਸਿੰਘ ਮਿਆਣੀ ਆਦਿ ਨੇ ਸੰਗਤਾਂ ਨੂੰ ਗੁਰੂ ਤੇਗ ਬਹਾਦਰ ਜੀ ਦੀ ਲਸਾਨੀ ਸ਼ਹਾਦਤ ਨੂੰ ਸਿਜਦਾ ਕਰਦੇ ਹੋਏ ਕਿਹਾ ਕਿ ਇਨ੍ਹਾਂ ਕੁਰਬਾਨੀਆਂ ਸਦਕਾ ਹੀ ਅੱਜ ਸਿੱਖ ਕੌਮ ਸੰਸਾਰ ਭਰ ਵਿੱਚ ਮਾਨਵਤਾ ਦੀ ਸੇਵਾ ਦੀ ਮਿਸਾਲ ਪੈਦਾ ਕਰ ਰਹੀ ਹੈ।
ਇਸ ਮੌਕੇ ਭਾਈ ਰਣਜੀਤ ਸਿੰਘ, ਭਾਈ ਸਰਬਜੀਤ ਸਿੰਘ, ਜਥੇਦਾਰ ਜੋਗਿੰਦਰ ਸਿੰਘ, ਸਰਪੰਚ ਗੁਰਪ੍ਰੀਤ ਸਿੰਘ, ਸੂਬੇਦਾਰ ਤੁਲਸਾ ਸਿੰਘ, ਅਰੁਣ ਦੀਪ ਸਿੰਘ, ਮੈਨੇਜਰ ਲਖਵਿੰਦਰ ਸਿੰਘ, ਸੁਖਜਿੰਦਰ ਸਿੰਘ, ਪ੍ਰਧਾਨ ਸਤਨਾਮ ਸਿੰਘ, ਸੂਬੇਦਾਰ ਪ੍ਰੀਤਮ ਸਿੰਘ, ਪੰਚ ਮਨਜੀਤ ਸਿੰਘ ਬੰਟੂ, ਕੈਪਟਨ ਸੁੱਚਾ ਸਿੰਘ, ਡਾ.ਸਤਨਾਮ ਸਿੰਘ, ਅਮਰੀਕ ਸਿੰਘ, ਸਾਬਕਾ ਸਰਪੰਚ ਹਰਬੰਸ ਸਿੰਘ, ਲਾਡੀ ਮਿਆਣੀ, ਰਾਜੂ ਮਿਆਣੀ, ਸਨੀ ਮਿਆਣੀ, ਅਮਰਜੀਤ ਸਿੰਘ, ਬਲਬੀਰ ਸਿੰਘ, ਸੁਰਿੰਦਰ ਸਿੰਘ, ਮੈਨੇਜਰ ਭੁਪਿੰਦਰ ਸਿੰਘ, ਮਾਨ ਸਿੰਘ, ਬਲਵਿੰਦਰ ਸਿੰਘ ਸਤਿ ਕਰਤਾਰ, ਜਸਵਿੰਦਰ ਸਿੰਘ, ਕਰਨਦੀਪ ਸਿੰਘ, ਹਰਭਜਨ ਸਿੰਘ, ਸੁਖਦੇਵ ਰਾਜ, ਦਲੇਰ ਸਿੰਘ, ਬੰਟੀ ਮਿਆਣੀ, ਵਰਿਆਮ ਸਿੰਘ ਆਦਿ ਨੇ ਹਾਜ਼ਰੀ ਲੁਆਈ |
