ਇਤਿਹਾਸਕ ਪਿੰਡ ਮੂਨਕ ਖੁਰਦ ਅਤੇ ਮੂਨਕ ਕਲਾਂ ਵਿਚ ਪ੍ਰਕਾਸ਼ ਉਤਸਵ ਸਬੰਧੀ ਮਹਾਨ ਨਗਰ ਕੀਰਤਨ ਸਜਾਏ ਗਏ

Tuesday, Nov 24, 2026 - 05:46 PM (IST)

ਇਤਿਹਾਸਕ ਪਿੰਡ ਮੂਨਕ ਖੁਰਦ ਅਤੇ ਮੂਨਕ ਕਲਾਂ ਵਿਚ ਪ੍ਰਕਾਸ਼ ਉਤਸਵ ਸਬੰਧੀ ਮਹਾਨ ਨਗਰ ਕੀਰਤਨ ਸਜਾਏ ਗਏ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਉਤਸਵ ਦਾ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਇਤਿਹਾਸਕ ਨਗਰ ਦੇ  ਗੁਰਦੁਆਰਾ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਿੰਡ ਮੂਨਕ ਖੁਰਦ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਨਗਰ ਦੀਆਂ ਸਰਬੱਤ ਸੰਗਤਾਂ ਦੇ ਸਹਿਯੋਗ ਨਾਲ ਪ੍ਰਕਾਸ਼ ਉਤਸਵ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਜਿਸ ਦੌਰਾਨ ਸਭ ਤੋਂ ਪਹਿਲਾਂ 22 ਨਵੰਬਰ ਤੋਂ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਵੱਖ-ਵੱਖ ਰਾਗੀ ਜਥਿਆਂ ਨੇ ਸਮੂਹ ਸੰਗਤ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕਰਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਸਿੱਖਿਆਵਾਂ ਨੂੰ ਅਪਣਾਉਣ ਦਾ ਸੰਦੇਸ਼ ਦਿੱਤਾ। 

ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਮਹਾਨ ਨਗਰ ਕੀਰਤਨ ਸਜਾਇਆ ਗਿਆ। ਮਹਾਨ ਨਗਰ ਕੀਰਤਨ ਦਾ ਪਿੰਡ ਦੇ ਵੱਖ-ਵੱਖ ਪੜਾਵਾਂ ਚੌਂਕਾਂ ਵਿਚ ਪਹੁੰਚਣ ਤੇ ਨਗਰ ਦੀਆਂ ਸਮੂਹ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਦੇ ਹੋਏ ਸਵਾਗਤ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਪ੍ਰਧਾਨ ਕੁਲਦੀਪ ਸਿੰਘ, ਦਵਿੰਦਰ ਸਿੰਘ ਲਾਡੀ, ਸਾਬਕਾ ਸਰਪੰਚ ਹਰਬੰਸ ਸਿੰਘ ਯੂ ਐਸ ਏ, ਸਾਬਕਾ ਸਰਪੰਚ ਸ਼ਾਮ ਸਿੰਘ ਮੂਨਕਾ, ਸਰਬਜੀਤ ਸਿੰਘ ਮੋਮੀ, ਸਾਬਕਾ ਸਰਪੰਚ ਤੀਰਥ ਸਿੰਘ, ਸਰਪੰਚ ਮਨਪ੍ਰੀਤ ਕੌਰ ਭਾਰਦਵਾਜ, ਸੁਰਜੀਤ ਸਿੰਘ ਭਾਰਦਵਾਜ਼, ਥਾਣੇਦਾਰ ਦਲਜਿੰਦਰ  ਸਿੰਘ, ਬੀਬੀ ਹਰਵਿੰਦਰ ਕੌਰ , ਗੁਰਵਿੰਦਰ ਸਿੰਘ ਸੀਟੂ , ਪ੍ਰਭਜੋਤ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। 

ਇਸੇ ਤਰ੍ਹਾਂ ਹੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਧਰਮਸ਼ਾਲਾ ਪਿੰਡ ਮੂਨਕ ਕਲਾਂ ਵਿਖੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਮਹਾਨ ਨਗਰ ਕੀਰਤਨ ਸਜਾਇਆ ਗਿਆ। ਵਿਸ਼ਾਲ ਨਗਰ ਕੀਰਤਨ ਬੋਲੇਵਾਲ ਅਤੇ ਪਿੰਡ ਮੂਨਕ  ਕਲਾਂ ਦੀ ਪਰਿਕਰਮਾ ਕਰਨ ਉਪਰੰਤ ਸੰਪੰਨ ਹੋਇਆ। ਇਸ ਮੌਕੇ ਪ੍ਰਧਾਨ ਜਥੇਦਾਰ, ਤਰਲੋਚਨ ਸਿੰਘ ਜਥੇਦਾਰ ਦਵਿੰਦਰ ਸਿੰਘ, ਕੁਲਵੰਤ ਸਿੰਘ, ਸਰਪੰਚ ਮਨਵੀਰ ਸਿੰਘ, ਪ੍ਰਦੀਪ ਸਿੰਘ ਗੁਰਨਾਮ ਸਿੰਘ, ਰਾਜਾ ਸਿੰਘ, ਕਰਨੈਲ ਸਿੰਘ, ਸੁਖਵੰਤ ਸਿੰਘ  ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। 


author

Anmol Tagra

Content Editor

Related News