ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

Monday, Apr 06, 2026 - 01:42 PM (IST)

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ (ਸਰਬਜੀਤ)-  ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋਏ ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਇਸ ਪਾਵਨ ਮੌਕੇ ‘ਤੇ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਅਤੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ।

PunjabKesari

ਇਹ ਵੀ ਪੜ੍ਹੋ- ਪੰਜਾਬ ਦੇ ਕਈ ਸਕੂਲਾਂ 'ਚ ਤੁਰੰਤ ਛੁੱਟੀ ਦਾ ਐਲਾਨ, ਜਾਣੋ ਕੀ ਰਹੀ ਵਜ੍ਹਾ

ਨਗਰ ਕੀਰਤਨ ਦੀ ਆਰੰਭਤਾ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਰਵਾਨਾ ਹੋ ਕੇ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਰਾਹੀਂ ਹੁੰਦਾ ਹੋਇਆ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਲੰਘਿਆ। ਰਸਤੇ ਵਿੱਚ ਸੰਗਤਾਂ ਵੱਲੋਂ ਥਾਂ-ਥਾਂ ‘ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਗੁਰੂ ਸਾਹਿਬ ਦੇ ਸਤਿਕਾਰ ਵਿੱਚ ਲੰਗਰ ਵੀ ਲਗਾਏ ਗਏ। ਸ਼ਰਧਾਲੂਆਂ ਦਾ ਉਤਸ਼ਾਹ ਦੇਖਣਯੋਗ ਸੀ, ਜਿੱਥੇ ਬੈਂਡ ਪਾਰਟੀਆਂ ਅਤੇ ਗੱਤਕਾ ਅਖਾੜਿਆਂ ਨੇ ਆਪਣੀ ਕਲਾ ਦੇ ਜੌਹਰ ਵਿਖਾਏ।

PunjabKesari

ਇਹ ਵੀ ਪੜ੍ਹੋ- ਪੰਜਾਬ: ਦੇਖਦੇ ਹੀ ਦੇਖਦੇ ਮਾਪਿਆਂ ਦੀਆਂ ਅੱਖਾਂ ਸਾਹਮਣੇ ਸੜ ਗਿਆ ਇਕਲੌਤਾ ਪੁੱਤ

ਇਹ ਅਲੌਕਿਕ ਨਗਰ ਕੀਰਤਨ ਸ਼ਹਿਰ ਦੇ ਪੁਰਾਤਨ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਗੁਰੂ ਸਾਹਿਬ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ। ਇਸ ਦਿਹਾੜੇ ‘ਤੇ ਪੂਰੀ ਗੁਰੂ ਕੀ ਨਗਰੀ ਅੰਮ੍ਰਿਤਸਰ ਅਧਿਆਤਮਿਕ ਰੰਗ ਵਿੱਚ ਰੰਗੀ ਨਜ਼ਰ ਆ ਰਹੀ ਹੈ।

PunjabKesari

ਇਹ ਵੀ ਪੜ੍ਹੋ- ਪੰਜਾਬ: ਅਪ੍ਰੈਲ ’ਚ ਵੱਧ ਮੀਂਹ ਪੈਣ ਦੀ ਸੰਭਾਵਨਾ, ਮਈ-ਜੂਨ ਦੀਆਂ ਰਾਤਾਂ 'ਚ ਗਰਮੀ ਕੱਢੇਗੀ ਵੱਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News