ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਿਹ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

Friday, Jun 09, 2023 - 02:52 PM (IST)

ਅੰਮ੍ਰਿਤਸਰ- ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਿਹ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ 11 ਜੂਨ ਨੂੰ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਸਬੰਧ ਵਿਚ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਵਿਸ਼ੇਸ਼ ਨਗਰ ਕੀਰਤਨ ਸਜਾਇਆ ਗਿਆ।

ਇਹ ਵੀ ਪੜ੍ਹੋ- ਪਰਿਵਾਰਿਕ ਕਲੇਸ਼ ਨੇ ਲਈ ਮਾਸੂਮ ਧੀ ਦੀ ਜਾਨ, 2 ਸਾਲ ਪਹਿਲਾਂ ਇਲਾਜ ਦੁੱਖੋਂ ਜਹਾਨੋਂ ਤੁਰ ਗਿਆ ਸੀ ਪੁੱਤ

ਨਗਰ ਕੀਰਤਨ ਦੀ ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਦਲ ਪੰਥ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। 

PunjabKesari

ਇਹ ਵੀ ਪੜ੍ਹੋ- ਜਰਨੈਲ ਸਿੰਘ ਕਤਲ ਕਾਂਡ 'ਚ ਵੱਡੀ ਗ੍ਰਿਫ਼ਤਾਰੀ, ਸ਼ੂਟਰਾਂ ਨੂੰ ਪਨਾਹ ਦੇਣ ਵਾਲੇ ਮੁਲਜ਼ਮ ਸਣੇ 3 ਕਾਬੂ

ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ। ਨਗਰ ਕੀਰਤਨ ਵਿਚ ਨਿਹੰਗ ਸਿੰਘ ਘੋੜਿਆਂ ਸਮੇਤ ਸ਼ਾਮਲ ਹੋਏ, ਜੋ ਸੰਗਤਾਂ ਲਈ ਖਿੱਚ ਦਾ ਕੇਂਦਰ ਸਨ। ਨਗਰ ਕੀਰਤਨ ਦਾ ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

ਇਹ ਵੀ ਪੜ੍ਹੋ- ਲਾਪ੍ਰਵਾਹੀ ਕਾਰਨ 2 ਸਾਲ ਦੇ ਮਾਸੂਮ ਦੀ ਗਈ ਜਾਨ, ਨਰਸ ਨੇ ਮੋਬਾਇਲ ਸੁਣਦਿਆਂ ਲਾਇਆ ਗ਼ਲਤ ਟੀਕਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News