350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

Monday, Nov 24, 2025 - 05:56 PM (IST)

350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ (ਸਰਬਜੀਤ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ।

ਇਹ ਵੀ ਪੜ੍ਹੋ- ਗੋਲੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ, ਐਨਕਾਊਂਟਰ 'ਚ ਬਦਮਾਸ਼ ਢੇਰ

PunjabKesari

ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ’ਚੋਂ ਹੁੰਦਾ ਹੋਇਆ ਸ੍ਰੀ ਗੁਰੂ ਰਾਮਦਾਸ ਨਿਵਾਸ, ਚੌਕ ਪਰਾਗਦਾਸ, ਚੌਕ ਮੰਨਾ ਸਿੰਘ, ਚੌਕ ਕਰੋੜੀ, ਚੌਕ ਬਾਬਾ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ, ਗਲਿਆਰਾ, ਆਟਾ ਮੰਡੀ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਗੁਰੂ ਬਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੂਰਨ ਹੋਇਆ। ਇਸ ਦੌਰਾਨ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਸਵਾਗਤ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਵਿਚ ਗਤਕਾ ਅਤੇ ਬੈਂਡ ਪਾਰਟੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਵੀ ਸ਼ਮੂਲੀਅਤ ਕੀਤੀ।

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਦਸੰਬਰ ਦੀ ਸ਼ੁਰੂਆਤ 'ਚ...

ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਸਰਵਣ ਸਿੰਘ ਨੇ ਕੀਤਾ। ਸੰਗਤ ਨੂੰ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ।

PunjabKesari

ਇਹ ਵੀ ਪੜ੍ਹੋ- ਅੰਮ੍ਰਿਤਸਰ ਸਰਹੱਦ ਤੋਂ 3 ਡਰੋਨ ਜ਼ਬਤ, ਚਰਚਾ 'ਚ ਆਏ ਇਹ ਪਿੰਡ

ਇਸੇ ਦੌਰਾਨ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਭਲਕੇ 25 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਜਿਸ ਉਪਰੰਤ ਗੁਰਮਤਿ ਸਮਾਗਮ ਸਜਾਇਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰੀਤਪਾਲ ਸਿੰਘ, ਸੁਪਰਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ, ਰਾਜਿੰਦਰ ਸਿੰਘ ਰੂਬੀ, ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਬਿਕਰਮ ਸਿੰਘ ਝੰਗੀ, ਗੁਰਤਿੰਦਰਪਾਲ ਸਿੰਘ ਕਾਦੀਆ, ਜਸਬੀਰ ਸਿੰਘ, ਬਲਵਿੰਦਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ- ਗੁਰਦਾਸਪੁਰ ਵਾਸੀਆਂ ਲਈ ਖ਼ੁਸ਼ਖ਼ਬਰੀ, ਕਈ ਵੱਡੇ ਪ੍ਰਾਜੈਕਟਾਂ ਨੂੰ ਮਿਲੀ ਮਨਜ਼ੂਰੀ, ਜਲਦ ਸ਼ੁਰੂ ਹੋਣਗੇ ਕੰਮ


author

Shivani Bassan

Content Editor

Related News