ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ
Friday, Oct 18, 2024 - 01:24 PM (IST)
ਅੰਮ੍ਰਿਤਸਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਦੇਸ਼-ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਪਹੁੰਚ ਕੇ ਆਪਣੀ ਹਾਜ਼ਰੀ ਲਵਾਈ।
ਇਹ ਵੀ ਪੜ੍ਹੋ- ਅੰਮ੍ਰਿਤਸਰ : ਹੈਰੀਟੇਜ ਸਟਰੀਟ 'ਤੇ ਖੜ੍ਹਾ ਹੋਇਆ ਵੱਡਾ ਵਿਵਾਦ, ਨਿਹੰਗ ਸਿੰਘਾਂ ਨੇ ਦਿੱਤੀ ਚਿਤਾਵਨੀ
ਇਸ ਦੌਰਾਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਇਹ ਨਗਰ ਕੀਰਤਨ 10 ਵਜੇ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋ ਕੇ ਅੰਮ੍ਰਿਤਸਰ ਦੀਆਂ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚਿਆ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਭਲਕੇ ਇਸ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ
ਇਸ ਮੌਕੇ ਦੇਸ਼-ਵਿਦੇਸ਼ਾਂ ਤੋਂ ਆਏ ਖੂਬਸੂਰਤ ਫੁੱਲਾਂ ਨਾਲ ਪਾਲਕੀ ਸਾਹਿਬ ਨੂੰ ਸਜਾਇਆ ਗਿਆ ਸੀ। ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਵਾਹਿਗੁਰੂ ਦਾ ਜਾਪ ਕਰਦਿਆਂ ਨਗਰ ਵਿਚ ਅਪਣੀ ਹਾਜ਼ਰੀ ਲਗਵਾਈ। ਵੱਖ-ਵੱਖ ਗੱਤਕਾ ਪਾਰਟੀਆਂ ਨੇ ਗੱਤਕੇ ਦੇ ਜੌਹਰ ਦਿਖਾ ਕੇ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਵੀ ਢੁੱਕਵੇਂ ਪ੍ਰਬੰਧ ਕੀਤੇ ਗਏ ਅਤੇ ਪੁਲਸ ਵਲੋਂ ਵੀ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8