ਅੰਮ੍ਰਿਤਸਰ: ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ

Monday, Jan 19, 2026 - 01:07 PM (IST)

ਅੰਮ੍ਰਿਤਸਰ: ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ

ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ 'ਚ ਮੀਰੀ-ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਵਿਆਹ-ਪੁਰਬ ਦੇ ਸਬੰਧ ਵਿੱਚ ਅੱਜ ਵਿਸ਼ਾਲ ਅਤੇ ਸ਼ਾਨਦਾਰ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਇਹ ਧਾਰਮਿਕ ਸਮਾਗਮ ਸ੍ਰੀ ਗੁਰੂ ਹਰਿਗੋਬਿੰਦ ਵਿਆਹ-ਪੁਰਬ ਸੇਵਾ ਸੁਸਾਇਟੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ ਵਿੱਚ ਦੇਸ਼-ਵਿਦੇਸ਼ ਤੋਂ ਆਈਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਨਗਰ ਕੀਰਤਨ ਸੁਸਾਇਟੀ ਦੇ ਮੁੱਖ ਸੇਵਾਦਾਰ ਜਸਵਿੰਦਰ ਸਿੰਘ ਪੱਪੀ ਅਤੇ ਸੁਖਰਾਜ ਸਿੰਘ ਦੀ ਦੇਖ-ਰੇਖ ਹੇਠ ਭਗਤੀਮਈ ਅਤੇ ਸੁਚੱਜੇ ਢੰਗ ਨਾਲ ਸੰਪੰਨ ਹੋਇਆ।

PunjabKesari

PunjabKesari

ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ

ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਹੋਈ। ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਤਰੀਕੇ ਨਾਲ ਸਜੀ ਪਾਲਕੀ ਸਾਹਿਬ ਵਿੱਚ ਸ਼ੋਭਾ ਯਾਤਰਾ ਰੂਪ ਵਿੱਚ ਅੱਗੇ ਵਧਾਇਆ ਗਿਆ। ਜਿਵੇਂ ਹੀ ਨਗਰ ਕੀਰਤਨ ਵੱਖ-ਵੱਖ ਬਾਜ਼ਾਰਾਂ ਅਤੇ ਮੁਹੱਲਿਆਂ ਵਿਚੋਂ ਲੰਘਿਆ, ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਅਤੇ “ਵਾਹਿਗੁਰੂ” ਦੇ ਜੈਕਾਰਿਆਂ ਨਾਲ ਸਵਾਗਤ ਕੀਤਾ ਗਿਆ। ਸਾਰਾ ਇਲਾਕਾ ਗੁਰਬਾਣੀ ਦੇ ਸ਼ਬਦਾਂ ਅਤੇ ਸ਼ਰਧਾ ਦੇ ਰੰਗ ਵਿੱਚ ਰੰਗਿਆ ਹੋਇਆ ਨਜ਼ਰ ਆਇਆ।

PunjabKesari

ਇਹ ਵੀ ਪੜ੍ਹੋ-ਅੱਜ ਪੰਜਾਬ 'ਚ ਲੱਗੇਗਾ ਲੰਬਾ Power Cut! ਇਹ ਇਲਾਕੇ ਹੋਣਗੇ ਪ੍ਰਭਾਵਿਤ

ਗਤਕਾ ਪਾਰਟੀਆਂ ਵੱਲੋਂ ਸ਼ੌਰਿਆਮਈ ਪ੍ਰਦਰਸ਼ਨ ਕੀਤੇ ਗਏ, ਜਿਨ੍ਹਾਂ ਨੇ ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੀ ਬਹਾਦਰੀ ਦੀ ਯਾਦ ਤਾਜ਼ਾ ਕਰਵਾ ਦਿੱਤੀ। ਇਸ ਦੇ ਨਾਲ ਹੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਦੀ ਰਸਭਿੰਨੀ ਧੁਨ ਨਾਲ ਸੰਗਤਾਂ ਨੂੰ ਆਤਮਿਕ ਆਨੰਦ ਪ੍ਰਾਪਤ ਹੋਇਆ।

PunjabKesari

ਇਹ ਵੀ ਪੜ੍ਹੋ- ਸ਼ਿਫਟਾਂ ਦੇ ਹਿਸਾਬ ਨਾਲ ਖੁੱਲ੍ਹਣਗੇ ਸਕੂਲ, ਚੰਡੀਗੜ੍ਹ ਸਿੱਖਿਆ ਵਿਭਾਗ ਨੇ ਲਿਆ ਵੱਡਾ ਫੈਸਲਾ

ਨਗਰ ਕੀਰਤਨ ਅੰਤ ਵਿੱਚ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ, ਜਿੱਥੇ ਗੁਰੂ ਕਾ ਅਟੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਵਿਕਰਮ ਸਿੰਘ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਿੱਖ ਕੌਮ ਨੂੰ ਆਪਣੀ ਵਿਰਾਸਤ, ਏਕਤਾ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


 


author

Shivani Bassan

Content Editor

Related News