ਆਸਾਮ ਤੋਂ ਆਰੰਭ ਨਗਰ ਕੀਰਤਨ 92 ਦਿਨਾਂ ਬਾਅਦ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਸੰਪੰਨ

Monday, Nov 24, 2025 - 11:08 AM (IST)

ਆਸਾਮ ਤੋਂ ਆਰੰਭ ਨਗਰ ਕੀਰਤਨ 92 ਦਿਨਾਂ ਬਾਅਦ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਸੰਪੰਨ

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 21 ਅਗਸਤ ਨੂੰ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਦੇਸ਼ ਭਰ ਦੇ 25 ਸੂਬਿਆਂ ’ਚੋਂ ਹੁੰਦਾ ਹੋਇਆ 92 ਦਿਨਾਂ ਮਗਰੋਂ ਐਤਵਾਰ ਸ਼ਰਧਾ, ਉਤਸ਼ਾਹ ਅਤੇ ਰੂਹਾਨੀਅਤ ਭਰੇ ਮਾਹੌਲ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜ ਕੇ ਸੰਪੰਨ ਹੋਇਆ।

ਇਹ ਵੀ ਪੜ੍ਹੋ: Punjab: ਪਰਾਂਠੇ, ਚਾਹ ਤੇ ਮੈਗੀ ਵੇਚਣ ਵਾਲੇ ਰਹਿਣ ਸਾਵਧਾਨ! ਸਖ਼ਤ ਹੁਕਮ ਹੋਏ ਜਾਰੀ

PunjabKesari

ਸਵੇਰੇ ਇਤਿਹਾਸਕ ਗੁਰਦੁਆਰਾ ਭੱਠਾ ਸਾਹਿਬ ਰੂਪਨਗਰ ਤੋਂ ਆਪਣੇ ਆਖਰੀ ਪੜਾਅ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ ਅਤੇ ਘਨੌਲੀ, ਭਰਤਗੜ੍ਹ, ਬੁੰਗਾ ਸਾਹਿਬ ਅਤੇ ਕੀਰਤਪੁਰ ਸਾਹਿਬ ਤੋਂ ਹੁੰਦਾ ਹੋਇਆ ਦੇਰ ਸ਼ਾਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਾ। ਸ਼ਹੀਦ ਨਗਰ ਕੀਰਤਨ ਦਾ ਇਥੇ ਪੁੱਜਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਡਾ. ਦਿਲਜੀਤ ਸਿੰਘ ਭਿੰਡਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪਰਮਜੀਤ ਸਿੰਘ ਲੱਖੇਵਾਲ, ਭੁਪਿੰਦਰ ਸਿੰਘ ਭਲਵਾਨ, ਗੁਰਬਖ਼ਸ਼ ਸਿੰਘ ਖ਼ਾਲਸਾ, ਅਜਮੇਰ ਸਿੰਘ ਖੇੜਾ, ਧਰਮ ਪ੍ਰਚਾਰ ਕਮੇਟੀ ਮੈਂਬਰ ਅਜੈਬ ਸਿੰਘ ਅਭਿਆਸੀ ਨੇ ਜ਼ੋਰਦਾਰ ਸਵਾਗਤ ਕੀਤਾ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਰੂਪਨਗਰ ਪ੍ਰਧਾਨ ਦਰਬਾਰਾ ਸਿੰਘ ਬਾਲਾ, ਓ. ਐੱਸ. ਡੀ. ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਮਨਜੀਤ ਸਿੰਘ, ਸੁਖਬੀਰ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ, ਹਰਦੇਵ ਸਿੰਘ, ਸੰਦੀਪ ਸਿੰਘ ਕਲੋਤਾ, ਸੁਰਜੀਤ ਸਿੰਘ ਠੀਕਰੀਵਾਲ, ਜਸਬੀਰ ਸਿੰਘ, ਸਤਨਾਮ ਸਿੰਘ ਰਿਆੜ, ਸਤਿੰਦਰ ਸਿੰਘ ਬਾਜਵਾ, ਨਿਸ਼ਾਨ ਸਿੰਘ, ਤਲਵਿੰਦਰ ਸਿੰਘ ਬੁੱਟਰ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ: ਜਲੰਧਰ 'ਚ ਕੁੜੀ ਨਾਲ ਜਬਰ-ਜ਼ਿਨਾਹ ਮਗਰੋਂ ਹੋਏ ਕਤਲ ਮਾਮਲੇ 'ਚ ਵੱਡਾ ਐਕਸ਼ਨ! ASI 'ਤੇ ਡਿੱਗੀ ਗਾਜ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News