ਫਤਿਹ ਦਿਵਸ ''ਤੇ ਗੁਰਦੁਆਰਾ ਸ਼ਹੀਦ ਗੰਜ ਤੋਂ ਕੱਢਿਆ ਨਗਰ ਕੀਰਤਨ

06/15/2024 2:20:05 PM

ਅੰਮ੍ਰਿਤਸਰ (ਸਰਬਜੀਤ)- ਫ਼ਤਿਹ ਦਿਵਸ ਦੇ ਸੰਬੰਧ ਵਿਚ ਅੱਜ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਦੁਆਰਾ ਕਿਲਾ ਸ੍ਰੀ ਲੋਹਗੜ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਅਵਤਾਰ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ ਸਿੱਖ ਸਟੂਡੈਂਟ ਫੈਡਰੇਸ਼ਨ ਮਹਿਤਾ ਦੇ ਕੌਮੀ ਪ੍ਰਧਾਨ ਅਮਰਬੀਰ ਸਿੰਘ ਢੋਟ ਅਤੇ ਹਰਪ੍ਰੀਤ ਸਿੰਘ, ਭਾਈ ਸੁਰਜੀਤ ਸਿੰਘ, ਬਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਤੇ ਧਾਰਮਿਕ ਸਭਾ ਸੁਸਾਇਟੀਆਂ ਸ਼ਾਮਿਲ ਹੋਈਆਂ। 

ਇਹ ਵੀ ਪੜ੍ਹੋ- ਪਹਾੜਾਂ 'ਚ ਘੁੰਮਣ ਗਏ ਪੰਜਾਬੀ ਐੱਨ. ਆਰ. ਆਈ. ਜੋੜੇ ਦੀ ਬੁਰੀ ਤਰ੍ਹਾਂ ਕੁੱਟਮਾਰ, ਪੀੜਤ ਦੀ ਪਤਨੀ ਨੇ ਦੱਸੀ ਸਾਰੀ ਗੱਲ

ਇਸ ਨਗਰ ਕੀਰਤਨ ਵਿਚ ਨਿਹੰਗ ਸਿੰਘ ਵੀ ਘੋੜਿਆਂ ’ਤੇ ਸਵਾਰ ਹੋ ਕੇ ਸ਼ਾਮਲ ਹੋਏ। ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਬਾਅਦ ਦੁਪਹਿਰ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਵੇਗਾ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਵਲੋਂ ਮੁਗਲਾਂ ਵਿਰੁੱਧ ਅੰਮ੍ਰਿਤਸਰ ਵਿਖੇ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਾਲੇ ਅਸਥਾਨ ’ਤੇ ਲੜੀ ਗਈ ਪਹਿਲੀ ਜੰਗ ਵਿਚ ਪ੍ਰਾਪਤ ਕੀਤੀ ਪਹਿਲੀ ਫਤਿਹ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਤੇ ਸਿੱਖ ਸੰਸਥਾਵਾਂ ਵਲੋਂ ਹਰ ਸਾਲ ਫਤਿਹ ਦਿਵਸ ਮਨਾਇਆ ਜਾਂਦਾ ਹੈ। ਇਸ  ਫਤਿਹ   ਮਾਰਚ ਸੇਵਕ ਜੱਥਾ ਸੁਣਾਣ ਸੰਤੋਖ ਸ਼ਬਦ ਦੇ ਪ੍ਰਧਾਨ ਸਰਦਾਰ ਤਰਲੋਚਨ ਸਿੰਘ ਬਿੱਟੂ ਨੇ ਨਿੱਗਾ ਸਵਾਗਤ ਕੀਤਾ ਅਤੇ ਨਗਰ ਕੀਰਤਨ ਦੇ ਵਿੱਚ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਲੰਗਰ ਲਗਾਇਆ ।

ਇਹ ਵੀ ਪੜ੍ਹੋ-  ਅੱਜ ਤੋਂ ਇਨ੍ਹਾਂ ਸ਼ਹਿਰਾਂ 'ਚ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ, ਪਾਵਰਕਾਮ ਵੱਲੋਂ ਨਿਰਵਿਘਨ ਬਿਜਲੀ ਦੇਣ ਲਈ ਤਿਆਰੀ ਮੁਕੰਮਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News