ਪ੍ਰਕਾਸ਼ ਦਿਹਾੜੇ ਸਬੰਧੀ ਟਾਂਡਾ ਵਿਖੇ ਮਹਾਨ ਨਗਰ ਕੀਰਤਨ ਸਜਾਇਆ

Saturday, Nov 25, 2023 - 04:36 PM (IST)

ਪ੍ਰਕਾਸ਼ ਦਿਹਾੜੇ ਸਬੰਧੀ ਟਾਂਡਾ ਵਿਖੇ ਮਹਾਨ ਨਗਰ ਕੀਰਤਨ ਸਜਾਇਆ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਸ਼ਮੇਸ਼ ਨਗਰ ਟਾਂਡਾ ਤੋਂ ਮਹਾਨ ਨਗਰ ਕੀਰਤਨ ਸ਼ਰਧਾ ਸਤਿਕਾਰ ਅਤੇ ਖਾਲਸਾਈ ਸ਼ਾਨੋ ਸ਼ੌਕਤ ਨਾਲ ਸਜਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਮਹਾਨ ਨਗਰ ਕੀਰਤਨ ਦੀ ਆਰੰਭਤਾ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਕੀਤੀ ਗਈ।

PunjabKesari

ਨਗਰ ਕੀਰਤਨ ’ਚ ਸ਼ਾਮਿਲ ਰਾਗੀ ਸਿੰਘਾਂ ਅਤੇ ਗੁਰੂ ਦੀਆਂ ਸੰਗਤਾਂ ਵੱਲੋਂ ਪਵਿੱਤਰ ਸ਼ਬਦ ਗੁਰਬਾਣੀ ਦੇ ਜਾਪ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਦਾ ਗੁਣ ਗਾਣ ਕੀਤਾ ਜਾ ਰਿਹਾ ਸੀ।

PunjabKesari

ਨਗਰ ਕੀਰਤਨ ਦੌਰਾਨ ਰਾਜ ਕਰੇਗਾ ਖਾਲਸਾ ਗਤਕਾ ਅਖਾੜਾ ਟਾਂਡਾ ਦੇ ਸਿੰਘਾਂ ਵੱਲੋਂ ਸਿੱਖ ਮਾਰਸ਼ਲ ਆਰਟ ਗਤਕੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਜਦ ਕਿ ਨਗਰ ਕੀਰਤਨ ’ਚ ਸ਼ਾਮਿਲ ਬੈਂਡ ਵਾਜੇ ਦੀਆਂ ਪਾਰਟੀਆਂ ਨਗਰ ਕੀਰਤਨ ਦੀ ਸ਼ੋਭਾ ਨੂੰ ਚਾਰ ਚੰਨ੍ਹ ਲਗਾ ਰਹੀਆਂ ਸਨ। ਪਵਿੱਤਰ ਮਹਾਨ ਨਗਰ ਕੀਰਤਨ ਦਾ ਸ਼ਹਿਰ ਦੇ ਵੱਖ-ਵੱਖ ਚੌਂਕਾਂ ’ਚ ਪਹੁੰਚਣ ’ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਦਿਆਂ ਸਵਾਗਤ ਕੀਤਾ ਗਿਆ। ਵਿਸ਼ਾਲ ਨਗਰ ਕੀਰਤਨ ਸਮੁੱਚੇ ਸ਼ਹਿਰ ਦੀ ਪਰਿਕਰਮਾ ਕਰਨ ਉਪਰੰਤ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਇਆ।

PunjabKesari

ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ, ਪ੍ਰਧਾਨ ਗੁਰਦੀਪ ਸਿੰਘ, ਮੀਤ ਪ੍ਰਧਾਨ ਸ਼ਰਧਾ ਸਿੰਘ, ਮੀਤ ਪ੍ਰਧਾਨ ਹਰਵਿੰਦਰ ਸਿੰਘ, ਸੈਕਟਰੀ ਸੁਰਜੀਤ ਸਿੰਘ, ਕੈਸ਼ੀਅਰ ਦਵਿੰਦਰ ਸਿੰਘ, ਮਨਜੀਤ ਸਿੰਘ, ਮਨਮੋਹਨ ਸਿੰਘ, ਹਰਜਿੰਦਰ ਸਿੰਘ, ਅਰਸ਼ਦੀਪ ਸਿੰਘ, ਜਗਮੋਹਨ ਸਿੰਘ ,ਜਸਵੀਰ ਸਿੰਘ, ਕੇਸ਼ਵ ਸਿੰਘ ਸੈਣੀ, ਗੁਰਦੀਪ  ਸਿੰਘ ਹੈਪੀ,ਮਾਸਟਰ ਜਸਬੀਰ ਸਿੰਘ ,ਕਰਨਵੀਰ ਸਿੰਘ, ਕਾਬਲ ਸਿੰਘ ,ਹਰਿੰਦਰ ਸਿੰਘ, ਜਥੇਦਾਰ ਮਨਜੀਤ ਸਿੰਘ ਖਾਲਸਾ ਆਦਿ ਵੀ ਮੌਜੂਦ ਸਨ। 

PunjabKesari


author

Anuradha

Content Editor

Related News