‘ਕੋਰੋਨਾ’ ਕਾਰਨ ਸਰਹਿੰਦ ਫਤਿਹ ਦਿਵਸ ’ਤੇ ਨਹੀਂ ਹੋਵੇਗਾ ਨਗਰ ਕੀਰਤਨ : ਭਾਈ ਲੌਂਗੋਵਾਲ

05/09/2020 8:14:55 PM

ਅੰਮ੍ਰਿਤਸਰ (ਦੀਪਕ ਸ਼ਰਮਾ) : ਕੋਰੋਨਾ ਵਾਇਰਸ ਮਹਾਮਾਰੀ ਦੇ ਚੱਲਦਿਆਂ ਇਸ ਵਾਰ ਸਰਹਿੰਦ ਫਤਿਹ ਦਿਵਸ ਮੌਕੇ ਵੱਡਾ ਸੰਗਤ ਦਾ ਇਕੱਠ ਨਹੀਂ ਕੀਤਾ ਜਾਵੇਗਾ। ਸਿਰਫ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਬਾਣੀ ਕੀਰਤਨ ਹੀ ਕੀਤਾ ਜਾਵੇਗਾ ਅਤੇ ਸਮਾਗਮਾਂ ਦੌਰਾਨ ਸੰਗਤਾਂ ਦੀ ਸ਼ਮੂਲੀਅਤ ਨਹੀਂ ਹੋਵੇਗੀ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਹਰ ਸਾਲ 12 ਮਈ ਨੂੰ ਸਰਹਿੰਦ ਫਤਿਹ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਚੱਪੜਚਿੜੀ ਤੋਂ ਗੁਰਦੁਆਰਾ ਸ੍ਰੀ ਫਤਿਹਗੜ੍ਹਸਾਹਿਬ ਤੱਕ ਫਤਿਹ ਮਾਰਚ ਰੂਪੀ ਨਗਰ ਕੀਰਤਨ ਸਜਾਇਆ ਜਾਂਦਾ ਹੈ, ਜੋ ਇਸ ਵਾਰ ਨਹੀਂ ਹੋਵੇਗਾ। 

ਇਹ ਵੀ ਪੜ੍ਹੋ ► ਬਹੁਤ ਦਿਨਾਂ ਬਾਅਦ ਤਿੰਨ ਪਹਿਰੇ ਦੀਆਂ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਕੀਤੀ ਸੇਵਾ     

ਉਨ੍ਹਾਂ ਦੱਸਿਆ ਕਿ ਇਸ ਵਾਰ ਸਿਰਫ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਹੀ ਕੀਤਾ ਜਾਵੇਗਾ, ਜਿਸ ਦਾ ਸਿੱਧਾ ਪ੍ਰਸਾਰਣ ਵੱਖ-ਵੱਖ ਚੈਨਲਾਂ ਰਾਹÄ ਹੋਵੇਗਾ ਤਾਂ ਜੋ ਸੰਗਤਾਂ ਇਨ੍ਹਾਂ ਸਮਾਗਮਾਂ ਨਾਲ ਘਰ ਬੈਠਿਆਂ ਜੁੜ ਸਕਣ। ਭਾਈ ਲੌਂਗੋਵਾਲ ਅਨੁਸਾਰ ਸਰਹਿੰਦ ਫਤਿਹ ਦਿਵਸ ਸਬੰਧੀ ਗੁਰਦੁਆਰਾ ਸਾਹਿਬ ਚੱਪੜਚਿੜੀ ਵਿਖੇ 10 ਮਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਵੇਗਾ, ਜਿਸ ਦਾ ਭੋਗ 12 ਮਈ ਨੂੰ ਪਾਇਆ ਜਾਵੇਗਾ। ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ 12 ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਕੇ 14 ਮਈ ਨੂੰ ਭੋਗ ਪੈਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸਮਾਗਮਾਂ ਦੌਰਾਨ ਸਿਰਫ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਅਤੇ ਸਥਾਨਕ ਗੁਰਦੁਆਰਾ ਸਾਹਿਬਾਨ ਦੇ ਮੁਲਾਜ਼ਮ ਹੀ ਸ਼ਾਮਲ ਹੋਣਗੇ। ਇਨ੍ਹਾਂ ਸਮਾਗਮਾਂ ਸਮੇਂ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਆਪਸੀ ਦੂਰੀ ਯਕੀਨੀ ਬਣਾਈ ਜਾਵੇਗੀ।

ਇਹ ਵੀ ਪੜ੍ਹੋ ► 'ਜ਼ਫਰਨਾਮਾ' ਵਿਵਾਦ 'ਤੇ ਸਤਿੰਦਰ ਸਰਤਾਜ ਨੂੰ ਮਿਲੀ ਰਾਹਤ     


Anuradha

Content Editor

Related News