ਨਗਰ-ਨਿਗਮ ਤੇ ਨਗਰ ਪੰਚਾਇਤ ਚੋਣਾਂ : 8 ਵਜੇ ਤੋਂ ਵੋਟਿੰਗ ਸ਼ੁਰੂ, ਪੋਲਿੰਗ ਬੂਥਾਂ ''ਤੇ ਪਹੁੰਚਣ ਲੱਗੇ ਲੋਕ

12/18/2017 11:18:16 AM

ਜਲੰਧਰ-ਪੰਜਾਬ 'ਚ ਜਲੰਧਰ, ਅੰਮ੍ਰਿਤਸਰ, ਪਟਿਆਲਾ ਤੇ ਵੱਖ-ਵੱਖ ਸੂਬਿਆਂ 'ਚ ਨਗਰ ਨਿਗਮ ਤੇ ਨਗਰ ਪੰਚਾਇਤ ਦੀਆਂ ਚੋਣਾਂ ਦੀ ਸ਼ੁਰੂਆਤ ਸਵੇਰੇ 8 ਵਜੇ ਤੋਂ ਹੋ ਚੁੱਕੀ ਹੈ। ਦੱਸ ਦਈਏ ਕਿ 3 ਨਗਰ ਨਿਗਮਾਂ ਦੇ 225 ਵਾਰਡਾਂ 'ਚੋਂ 222 ਵਿਚ ਅਤੇ 
29 ਨਗਰ ਕੌਸਲਾਂ/ਨਗਰ ਪੰਚਾਇਤਾਂ ਦੇ ਕੁੱਲ 327 ਵਾਰਡਾਂ ਵਿਚ ਚੋਣ ਕਰਵਾਈ ਜਾ ਰਹੀ ਹੈ। ਰਾਜ ਵਿਚ ਕੁੱਲ 873 ਪੋਲਿੰਗ ਸਟੇਸ਼ਨ ਐਲਾਨ ਕੀਤੇ ਗਏ ਹਨ, ਜਿਨ੍ਹਾਂ ਵਿਚ 1938 ਪੋਲਿੰਗ ਬੂਥ ਬਣਾਏ ਗਏ ਹਨ। ਪਟਿਆਲਾ ਨਗਰ ਨਿਗਮ ਲਈ 60 
ਵਾਰਡ, ਅੰਮ੍ਰਿਤਸਰ ਨਗਰ ਨਿਗਮ ਲਈ 85 ਵਾਰਡਾਂ ਲਈ 413, ਜਲੰਧਰ ਨਿਗਮ 'ਚ 80 ਵਾਰਡਾਂ ਲਈ 305 ਉਮੀਦਵਾਰ ਮੈਦਾਨ 'ਚ ਹਨ। ਨਗਰ ਨਿਗਮਾਂ ਲਈ 728 ਪੋਲਿੰਗ ਬੂਥਾਂ ਨੂੰ ਸੰਵੇਦਨਸ਼ੀਲ ਤੇ 167 ਨੂੰ ਅਤਿ-ਸੰਵੇਦਨਸ਼ੀਲ ਐਲਾਨਿਆ 
ਗਿਆ ਹੈ। 
ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਦੀਆਂ 29 ਨਗਰ ਪੰਚਾਇਤਾਂ/ਨਗਰ ਕੌਂਸਲਾਂ ਲਈ 327 ਵਾਰਡਾਂ ਵਿਚ ਚੋਣ ਕਰਵਾਈ ਜਾ ਰਹੀ ਹੈ। ਇਨ੍ਹਾਂ ਚੋਣਾਂ ਵਿਚ 2,68,909 ਵੋਟਰ ਆਪਣੇ ਅਧਿਕਾਰ ਦੀ ਵਰਤੋਂ ਕਰਨਗੇ। ਇਨ੍ਹਾਂ ਵਿਚ 
1,39,695 ਪੁਰਸ਼ ਵੋਟਰ ਹਨ ਅਤੇ 1,29,214 ਮਹਿਲਾ ਵੋਟਰ ਹਨ। ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਸਬੰਧੀ ਲਗਭਗ 1350 ਚੋਣ ਅਮਲਾ ਡਿਊਟੀ ਨਿਭਾਏਗਾ ਜਦਕਿ ਲਗਭਗ 6500 ਪੁਲਸ ਮੁਲਾਜ਼ਮ ਵੀ ਡਿਊਟੀ ਦੇਣਗੇ। ਬ
ੁਲਾਰੇ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਦੀ ਰਿਪੋਰਟ ਅਨੁਸਾਰ ਅੰਮ੍ਰਿਤਸਰ ਦੇ ਕੁੱਲ 366 ਪੋਲਿੰਗ ਸਟੇਸ਼ਨਾਂ ਵਿਚੋਂ 154 ਨੂੰ ਸੰਵੇਦਨਸ਼ੀਲ ਅਤੇ 136 ਨੂੰ ਅਤਿ-ਸੰਵੇਦਨਸ਼ੀਲ ਐਲਾਨਿਆ ਗਿਆ ਹੈ। ਇਸੇ ਤਰ੍ਹਾਂ ਜਲੰਧਰ ਵਿਚ 554 ਪੋਲਿੰਗ ਬੂਥਾਂ ਵਿਚੋਂ 
344 ਨੂੰ ਸੰਵੇਦਨਸ਼ੀਲ ਅਤੇ 31 ਨੂੰ ਅਤਿ-ਸੰਵੇਦਨਸ਼ੀਲ ਐਲਾਨਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵਲੋਂ ਅਤਿ-ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਵੀਡੀਓਗ੍ਰਾਫੀ ਰਾਹੀਂ ਪੋਲਿੰਗ ਬੂਥਾਂ 'ਤੇ ਨਜ਼ਰ ਰੱਖੀ ਜਾਵੇਗੀ।
ਵੋਟਾਂ ਦੀ ਗਿਣਤੀ ਸਬੰਧੀ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਜਦੋਂ ਵਾਰਡ ਲਈ ਵੋਟਾਂ ਪਾਉਣ ਦਾ ਅਮਲ ਮੁਕੰਮਲ ਹੋ ਜਾਵੇਗਾ ਅਤੇ ਬੈਲਟ ਪੇਪਰ ਦਾ ਵੇਰਵਾ ਤਿਆਰ ਕਰ ਲਿਆ ਜਾਵੇਗਾ ਤਾਂ ਹੀ ਉਸ ਵਾਰਡ ਦੇ ਰਿਟਰਨਿੰਗ ਅਫਸਰ ਵਲੋਂ ਗਿਣਤੀ ਦੇ ਹੁਕਮ ਜਾਰੀ ਕੀਤੇ ਜਾਣਗੇ।


Related News