ਨਗਰ ਨਿਗਮ ਮੁਲਾਜ਼ਮ ਦਾ ਕਤਲ! ਕੂੜੇ ਦੇ ਢੇਰ ''ਚੋਂ ਮਿਲੀ ਲਾਸ਼

Saturday, Aug 24, 2024 - 12:23 PM (IST)

ਨਗਰ ਨਿਗਮ ਮੁਲਾਜ਼ਮ ਦਾ ਕਤਲ! ਕੂੜੇ ਦੇ ਢੇਰ ''ਚੋਂ ਮਿਲੀ ਲਾਸ਼

ਲੁਧਿਆਣਾ (ਤਰੁਣ): ਥਾਣਾ ਡਵੀਜ਼ਨ ਨੰਬਰ 3 ਦੇ ਇਲਾਕੇ ਵਿਚ ਇਕ ਸਫ਼ਾਈ ਮੁਲਾਜ਼ਮ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਪਰਿਵਾਰ ਨੇ ਖ਼ਦਸ਼਼ਾ ਜ਼ਾਹਿਰ ਕੀਤਾ ਹੈ ਕਿ ਮੁਲਜ਼ਮ ਦਾ ਕਤਲ ਕੀਤਾ ਗਿਆ ਹੈ। ਜਿਸ ਮਗਰੋਂ ਪਰਿਵਾਰ ਨੇ ਲਾਸ਼ ਨੂੰ ਥਾਣੇ ਦੇ ਬਾਹਰ ਰੱਖ ਕੇ ਧਰਨਾ ਪ੍ਰਦਰਸ਼ਨ ਕੀਤਾ। ਪੁਲਸ ਵੱਲੋਂ ਇਸ ਕੇਸ ਵਿਚ ਇਕ ਸ਼ੱਕੀ ਨੂੰ ਹਿਰਾਸਤ ਵਿਚ ਵੀ ਲਿਆ ਗਿਆ ਸੀ, ਪਰ ਉਸ ਨੂੰ ਪੁੱਛਗਿੱਛ ਮਗਰੋਂ ਛੱਡ ਦਿੱਤਾ ਗਿਆ, ਜਿਸ ਕਾਰਨ ਪਰਿਵਾਰ ਭੱੜਕ ਉੱਠਿਆ।

ਇਹ ਖ਼ਬਰ ਵੀ ਪੜ੍ਹੋ - ਜੇ ਤੁਹਾਨੂੰ ਵੀ ਰਾਹ ਵਿਚ ਰੋਕੇ ਪੁਲਸ ਮੁਲਾਜ਼ਮ ਤਾਂ ਸਾਵਧਾਨ! ਚੈਕਿੰਗ ਲਈ ਰੁਕੇ ਵਿਅਕਤੀ ਨਾਲ ਹੋ ਗਿਆ ਕਾਂਡ

ਜਾਣਕਾਰੀ ਮੁਤਾਬਕ ਸੰਨੀ ਨਾਂ ਦਾ ਨੌਜਵਾਨ ਗਊਸ਼ਾਲਾ ਰੋਡ ਨੇੜੇ ਰਹਿੰਦਾ ਸੀ। ਜੋ ਨਗਰ ਨਿਗਮ ਵਿਭਾਗ ਵਿਚ ਸਫ਼ਾਈ ਕਰਮਚਾਰੀ ਸੀ। ਮ੍ਰਿਤਕ ਸੰਨੀ ਦੇ ਭਰਾ ਵੀਰੂ ਨੇ ਦੱਸਿਆ ਕਿ 2 ਦਿਨ ਪਹਿਲਾਂ ਸੰਨੀ ਆਪਣੇ 2 ਦੋਸਤਾਂ ਦੇ ਨਾਲ ਘੁੰਮਣ ਲਈ ਲੈ ਗਿਆ। ਉਸ ਨੂੰ 11 ਹਜ਼ਾਰ ਦੀ ਤਨਖ਼ਾਹ ਵੀ ਮਿਲੀ ਸੀ। ਦੇਰ ਰਾਤ ਤਕ ਸੰਨੀ ਘਰ ਨਹੀਂ ਪਰਤਿਆ ਤਾਂ ਉਨ੍ਹਾਂ ਨੇ ਉਸ ਦੀ ਭਾਲ ਸ਼ੁਰੂ ਕੀਤੀ। ਜਿਸ ਮਗਰੋਂ ਕਸ਼ਮੀਰ ਨਗਰ ਦੇ ਨੇੜੇ ਸੰਨੀ ਦੀ ਲਾਸ਼ ਕੂੜੇ ਦੇ ਢੇਰ ਵਿਚ ਮਿਲੀ।

ਫ਼ਿਲਹਾਲ ਪੁਲਸ ਨੇ ਜਿਸ ਨੌਜਵਾਨ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਮਗਰੋਂ ਛੱਡਿਆ ਹੈ, ਉਹ ਮ੍ਰਿਤਕ ਸੰਨੀ ਦਾ ਦੋਸ਼ ਹੈ। ਮ੍ਰਿਤਕ ਦੇ ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤਕ ਸੰਨੀ ਦੇ ਕਾਤਲ ਫੜੇ ਨਹੀਂ ਜਾਂਦੇ, ਉਦੋਂ ਤਕ ਉਹ ਸੰਨੀ ਦਾ ਸਸਕਾਰ ਨਹੀਂ ਕਰਨਗੇ। ਇਸ ਕੇਸ ਵਿਚ ਮ੍ਰਿਤਕ ਦੇ ਭਰਾ ਵੀਰੂ ਦਾ ਕਹਿਣਾ ਹੈ ਕਿ ਕਾਤਲ ਸੀ.ਸੀ.ਟੀ.ਵੀ. ਫੁਟੇਜ ਵਿਚ ਕੈਦ ਹੋਏ ਹਨ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀ ਦਾ ਐਲਾਨ; ਬੰਦ ਰਹਿਣਗੇ ਸਕੂਲ, ਦਫ਼ਤਰ ਤੇ ਬੈਂਕ

ਥਾਣਾ ਡਵੀਜ਼ਨ ਨੰਬਰ 3 ਦੇ ਮੁਖੀ ਅੰਮ੍ਰਿਤਪਾਲ ਸ਼ਰਮਾ ਦਾ ਕਹਿਣਾ ਹੈ ਕਿ ਸੰਨੀ ਦਾ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਕਰਵਾਇਆ ਜਾਵੇਗਾ। ਇਸ ਤੋਂ ਬਾਅਦ ਹੀ ਸਥਿਤੀ ਸਾਫ਼ ਹੋਵੇਗੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News