ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਦੀਆਂ ਚੋਣਾਂ ਲੜਨ ਲਈ ਸਿਆਸੀ ਪਾਰਟੀਆਂ ਨੇ ਤੇਜ਼ ਕੀਤੀਆਂ ਸਰਗਰਮੀਆਂ

Thursday, May 12, 2022 - 10:16 AM (IST)

ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਦੀਆਂ ਚੋਣਾਂ ਲੜਨ ਲਈ ਸਿਆਸੀ ਪਾਰਟੀਆਂ ਨੇ ਤੇਜ਼ ਕੀਤੀਆਂ ਸਰਗਰਮੀਆਂ

ਬਾਬਾ ਬਕਾਲਾ ਸਾਹਿਬ (ਰਾਕੇਸ਼)- ਜ਼ਿਲ੍ਹਾ ਅੰਮ੍ਰਿਤਸਰ ਦੀ ਨਵੀਂ ਬਣੀ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਦੀਆਂ ਸੰਭਾਵੀ ਤੌਰ ’ਤੇ ਜੁਲਾਈ ’ਚ ਹੋਣ ਜਾ ਰਹੀਆਂ ਚੋਣਾਂ ਲਈ ਇਸ ਖੇਤਰ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਹ ਚੋਣਾਂ ਜਿੱਤਣ ਲਈ ਕਸਬੇ ਦੇ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਆਗੂਆਂ ਅਤੇ ਬਾਰਸੂਖ ਵਿਅਕਤੀਆਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ।

ਵਰਨਣਯੋਗ ਹੈ ਕਿ ਇਸ ਇਤਿਹਾਸਕ ਕਸਬਾ ਬਾਬਾ ਬਕਾਲਾ ਸਾਹਿਬ ਜਿਥੇ ਪਹਿਲਾਂ ਪੰਚਾਇਤ ਹੋਂਦ ਵਿਚ ਸੀ ਪਰ ਪਿਛਲੇ ਸਾਲ ਚੰਨੀ ਦੀ ਅਗਵਾਈ ਵਾਲੀ ਸਰਕਾਰ ਨੇ ਇਸ ਕਸਬੇ ਨੂੰ ਨਗਰ ਪੰਚਾਇਤ ਦਾ ਦਰਜਾ ਦੇ ਦਿੱਤਾ ਸੀ। ਉਦੋਂ ਤੋਂ ਹੀ ਇਥੇ ਐੱਸ. ਡੀ. ਐੱਮ. ਬਤੌਰ ਪ੍ਰਬੰਧਕ ਕੰਮ ਕਰ ਰਹੇ ਹਨ। ਅਰਸਾ 8 ਮਹੀਨਿਆਂ ਤੋਂ ਵਧੇਰੇ ਬਣੀ ਇਸ ਨਗਰ ਪੰਚਾਇਤ ਲਈ ਪੰਜਾਬ ਸਰਕਾਰ ਸੰਭਾਵੀ ਤੌਰ ’ਤੇ ਜੁਲਾਈ ਮਹੀਨੇ ਵਿਚ ਚੋਣ ਕਰਵਾਉਣ ਜਾ ਰਹੀ ਹੈ। ਇਹ ਚੋਣਾਂ ਲੜਨ ਲਈ ਕਾਂਗਰਸ, ਅਕਾਲੀ ਦਲ, ਆਮ ਆਦਮੀ ਪਾਰਟੀ ਸਮੇਤ ਬਾਕੀ ਰਾਜਨੀਤਕ ਪਾਰਟੀਆਂ ਆਪਣੇ ਉਮੀਦਵਾਰ ਨੂੰ ਚੋਣ ਮੈਦਾਨ ਵਿਚ ਉਤਾਰਨਗੀਆਂ। ਕਈ ਸਿਆਸੀ ਪਾਰਟੀਆਂ ਵੱਲੋਂ ਇਸ ਸਬੰਧੀ ਮੀਟਿੰਗਾਂ ਦਾ ਸਿਲਸਿਲਾ ਵੀ ਸ਼ੁਰੂ ਕਰ ਦਿੱਤਾ ਗਿਆ ਹੈ।

ਦੱਸਣਯੋਗ ਹੈ ਕਿ ਇਸ ਨਗਰ ਦੀਆਂ ਪਹਿਲਾਂ 11 ਵਾਰਡਾਂ ਮੌਜੂਦ ਹਨ, ਜਿਨ੍ਹਾਂ ’ਚ ਵਾਧਾ ਕਰ ਕੇ ਇਸ ਨੂੰ 13 ਤੱਕ ਕੀਤਾ ਜਾ ਰਿਹਾ ਹੈ। ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਸਰਕਾਰ ਦੇ ਹੁਕਮਾਂ ਦੀ ਉਡੀਕ ਕੀਤੀ ਜਾ ਰਹੀ ਹੈ।


author

rajwinder kaur

Content Editor

Related News