ਨਗਰ ਪੰਚਾਇਤ ਖੇਮਕਰਨ ਤੇ ਭਿੱਖੀਵਿੰਡ ਦੇ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਪੇਡ ਛੁੱਟੀ ਦਾ ਐਲਾਨ

Friday, Dec 20, 2024 - 06:01 PM (IST)

ਨਗਰ ਪੰਚਾਇਤ ਖੇਮਕਰਨ ਤੇ ਭਿੱਖੀਵਿੰਡ ਦੇ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਪੇਡ ਛੁੱਟੀ ਦਾ ਐਲਾਨ

ਤਰਨਤਾਰਨ (ਰਮਨ)- ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੋਣ ਜਾ ਰਹੀਆਂ ਨਗਰ ਨਿਗਮ/ਨਗਰ ਕੌਂਸਲਾਂ ਦੀਆਂ ਚੋਣਾਂ ਮਿਤੀ 21 ਦਸੰਬਰ 2024 ਨੂੰ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਦੌਰਾਨ ਹਰੇਕ ਵੋਟਰ ਆਪਣੇ ਵੋਟ ਦਾ ਹੱਕ ਇਸਤੇਮਾਲ ਨਿਰਵਿਘਨ ਕਰ ਸਕੇ। ਇਸ ਮੰਤਵ ਲਈ ਨਗਰ ਪੰਚਾਇਤ, ਖੇਮਕਰਨ ਅਤੇ ਭਿੱਖੀਵਿੰਡ ਦੇ ਵੋਟਰ ਜੋ ਜ਼ਿਲ੍ਹੇ ਦੇ ਸਰਕਾਰੀ/ਗੈਰ ਦਫਤਰਾਂ, ਬੈਂਕ ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿਚ ਕੰਮ ਕਰਦੇ ਹਨ, ਉਨ੍ਹਾਂ ਨੂੰ ਸਮੇਤ ਤਨਖਾਹ ਛੁੱਟੀ ਕੀਤੀ ਜਾਣੀ ਜ਼ਰੂਰੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਖੌਫ਼ਨਾਕ ਕਾਰਾ, ਸੜਕ ਕਿਨਾਰੇ ਸੁੱਟਿਆ ਨਵਜੰਮਿਆ ਬੱਚਾ, ਕੁੱਤਿਆਂ ਨੇ ਧੜ ਤੋਂ ਵੱਖ ਕਰ 'ਤਾ ਸਿਰ

ਇਸ ਲਈ ਰਾਹੁਲ ਜ਼ਿਲ੍ਹਾ ਮੈਜਿਸਟਰੇਟ ਤਰਨਤਾਰਨ ਵੱਲੋਂ ਦਾ ਰੀਪਰਜੈਂਨਟੇਸ਼ਨ ਆਫ ਪੀਓਪਲ ਐਕਟ 1951 ਦੀ ਧਾਰਾ 135 ਬੀ, ਪੰਜਾਬ ਸ਼ਾਪਸ ਅਤੇ ਕਮਰਸ਼ੀਅਲ ਇਸਟਾਬਲਿਸਮੈਂਟ ਐਕਟ 1958 (ਪੰਜਾਬ ਐਕਟ ਨੰਬਰ 15 ਆਫ 1958) ਦੀ ਅਤੇ ਦੀ ਫੈਕਟਰੀਜ਼ ਐਕਟ 1948 ਵਿਚ ਕੀਤੀ ਕਾਨੂੰਨੀ ਵਿਵਸਥਾ ਨੂੰ ਧਿਆਨ ਵਿਚ ਰੱਖਦੇ ਹੋਏ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲੇ ਦੇ ਨਗਰ ਪੰਚਾਇਤ ਖੇਮਕਰਨ ਅਤੇ ਭਿੱਖੀਵਿੰਡ ਦੇ ਵੋਟਰ ਜੋ ਸਰਕਾਰੀ/ਗੈਰ ਸਰਕਾਰੀ ਦਫਤਰਾਂ, ਬੈਂਕ ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿਚ ਕੰਮ ਕਰਦੇ ਹਨ, ਉਨ੍ਹਾਂ ਪੇਡ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਹ ਹੁਕਮ ਲਾਗੂ ਕਰਵਾਉਣ ਲਈ ਸਹਾਇਕ ਕਿਰਤ ਕਮਿਸ਼ਨਰ, ਤਰਨਤਾਰਨ ਜ਼ਿੰਮੇਵਾਰ ਹੋਣਗੇ।

ਇਹ ਵੀ ਪੜ੍ਹੋ- ਪਿਆਕੜਾਂ ਲਈ ਅਹਿਮ ਖ਼ਬਰ, ਭਲਕੇ ਪੰਜਾਬ 'ਚ ਨਹੀਂ ਮਿਲੇਗੀ ਸ਼ਰਾਬ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News