ਰਾਘਵ ਚੱਢਾ ਦਾ ਕਾਂਗਰਸ ’ਤੇ ਹਮਲਾ, ਕਿਹਾ- ‘ਕੈਪਟਨ ਨੂੰ ਇਕੋ ਡਰ ਕਿਤੇ ‘ਆਪ’ ਪਾਰਟੀ ਨਾ ਜਿੱਤ ਜਾਵੇ’

Sunday, Feb 07, 2021 - 06:21 PM (IST)

ਰਾਘਵ ਚੱਢਾ ਦਾ ਕਾਂਗਰਸ ’ਤੇ ਹਮਲਾ, ਕਿਹਾ- ‘ਕੈਪਟਨ ਨੂੰ ਇਕੋ ਡਰ ਕਿਤੇ ‘ਆਪ’ ਪਾਰਟੀ ਨਾ ਜਿੱਤ ਜਾਵੇ’

ਰੂਪਨਗਰ (ਸੱਜਣ ਸੈਣੀ)- ਪੰਜਾਬ ਵਿੱਚ 14 ਫਰਵਰੀ ਨੂੰ ਹੋਣ ਜਾ ਰਹੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਜਿੱਤਣ ਲਈ ਸਿਆਸੀ ਪਾਰਟੀਆਂ ਦਾ ਚੋਣ ਪ੍ਰਚਾਰ ਪੂਰੇ ਸਿੱਖਰਾਂ ਉਤੇ ਹੈ। ਇਸੇ ਦੇ ਚਲਦੇ ਆਮ ਆਦਮੀ ਪਾਰਟੀ ਰੂਪਨਗਰ ਇਕਾਈ ਵੱਲੋਂ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਦੀ ਅਗਵਾਈ ਵਿੱਚ ਰੂਪਨਗਰ ਨਗਰ ਕੌਸਲ ਤੋਂ ਚੋਣ ਲੜ ਰਹੇ ਆਪ ਦੇ ਉਮੀਦਵਾਰਾਂ ਦੇ ਚੋਣ ਪ੍ਰਚਾਰ ਲਈ ਰੋਡ ਸ਼ੋਅ ਕੱਢਿਆ ਗਿਆ।

ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਇੱਛੁਕ ਵਿਦਿਆਰਥੀਆਂ ਲਈ ਅਹਿਮ ਖ਼ਬਰ, ਵੀਜ਼ਾ ਨਿਯਮਾਂ ’ਚ ਹੋਇਆ ਬਦਲਾਅ

PunjabKesari

ਇਸ ਮੋਕੇ ਰਾਘਵ ਚੱਢਾ ਨੇ ਦਾਅਦਾ ਕੀਤਾ ਕਿ ਇਸ ਵਾਰ ਪੰਜਾਬ ਦੇ ਲੋਕੀ ਆਮ ਆਦਮੀ ਪਾਰਟੀ ਨੂੰ ਮੌਕਾ ਦੇਣਗੇ ਕਿਉਂਕਿ ਪਹਿਲੀਆਂ ਰਵਾਇਤੀ ਪਾਰਟੀਆਂ ਨੇ ਪੰਜਾਬ ਦਾ ਵਿਕਾਸ ਨਹੀਂ ਸਗੋਂ ਵਿਨਾਸ਼ ਹੀ ਕੀਤਾ ਹੈ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਉਤੇ ਹਮਲਾ ਕਰਦੇ ਹੋਏ ਰਾਘਵ ਚੱਢਾ ਨੇ ਕਿਹਾ ਕਿ ਕਾਂਗਰਸ ਪਾਰਟੀ ਡਰੀ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਮਨ ਵਿਚ ਇਹ ਡਰ ਹੈ ਕਿ ਕਿਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਨਾ ਜਿਤ ਜਾਵੇ। 

ਇਹ ਵੀ ਪੜ੍ਹੋ : ਮੋਦੀ ਸਰਕਾਰ ਖੇਤੀ ਕਾਨੂੰਨਾਂ ’ਤੇ ਜਲਦ ਫੈਸਲਾ ਲੈਂਦੀ ਹੈ ਤਾਂ ਰਾਕੇਸ਼ ਟਿਕੈਤ ਨਹੀਂ, ਸਗੋਂ ਯੂ. ਪੀ. ਕਾਰਨ ਹੋਵੇਗਾ : ਜਾਖੜ

ਇਥੇ ਦੱਸ ਦੇਈਏ ਕਿ ਪੰਜਾਬ ’ਚ 14 ਫਰਵਰੀ ਨੂੰ ਨਗਰ ਕੌਂਸਲ, ਨਗਰ ਪੰਚਾਇਤਾਂ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਚੋਣ ਪ੍ਰਚਾਰ ਮਿਤੀ 12 ਫਰਵਰੀ 2021 ਨੂੰ ਸ਼ਾਮ 5 ਵਜੇ ਤੱਕ ਕੀਤਾ ਜਾ ਸਕੇਗਾ। ਵੋਟਾਂ ਪੈਣ ਦਾ ਕੰਮ ਮਿਤੀ 14 ਫਰਵਰੀ 2021 ਨੂੰ ਸਵੇਰੇ 08.00 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਵੋਟਾਂ ਦੀ ਗਿਣਤੀ 17 ਫਰਵਰੀ 2021ਨੂੰ ਕੀਤੀ ਜਾਏਗੀ। ਚੋਣਾਂ ਕਰਵਾਉਣ ਲਈ 145 ਰਿਟਰਨਿੰਗ ਅਫ਼ਸਰ ਅਤੇ 145 ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ ਗਏ ਹਨ। ਇਨ੍ਹਾਂ ਚੋਣਾਂ ਨੂੰ ਨਿਰਪੱਖਤਾ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ 30 ਆਈ.ਏ.ਐੱਸ./ਪੀ.ਸੀ.ਐਸ. ਨੂੰ ਚੋਣ ਅਬਜ਼ਰਵਰ ਅਤੇ 6 ਆਈ.ਪੀ.ਐੱਸ. ਅਧਿਕਾਰੀਆਂ ਨੂੰ ਪੁਲਸ ਆਬਜ਼ਰਵਰ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ :  ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਦੀ ਅਨੋਖੀ ਪਹਿਲ, ਧੀ ਦੇ ਜਨਮ ’ਤੇ ਘਰ ਜਾ ਕੇ ਕਿੰਨਰ ਦੇਣਗੇ ਇਹ ਤੋਹਫ਼ਾ


author

shivani attri

Content Editor

Related News