ਸ਼ਾਹਕੋਟ ਨਗਰ ਪੰਚਾਇਤ ਚੋਣਾਂ: 13 ਵਾਰਡਾਂ ਤੋਂ 65 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ
Thursday, Dec 07, 2017 - 06:51 PM (IST)

ਸ਼ਾਹਕੋਟ (ਮਰਵਾਹਾ, ਤ੍ਰੇਹਨ)— ਨਗਰ ਪੰਚਾਇਤ ਚੋਣਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖਰੀ ਦਿਨ ਬੁੱਧਵਾਰ ਨੂੰ ਕਸਬੇ ਦੇ 13 ਵਾਰਡਾਂ ਤੋਂ 65 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ, ਜਿਨ੍ਹਾਂ 'ਚ ਕਾਂਗਰਸ ਦੇ 13, ਅਕਾਲੀ ਦਲ-ਭਾਜਪਾ ਦੇ 13, ਆਮ ਆਦਮੀ ਪਾਰਟੀ ਦੇ 8, ਆਜ਼ਾਦ ਅਤੇ ਕਵਰਿੰਗ ਉਮੀਦਵਾਰ ਸ਼ਾਮਲ ਹਨ।
ਐੱਸ. ਡੀ. ਐੱਮ. ਨਵਨੀਤ ਕੌਰ ਬੱਲ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਨੇ ਦੱਸਿਆ ਕਿ ਬੁੱਧਵਾਰ ਨੂੰ ਕਾਗਜ਼ ਦਾਖਲ ਕਰਨ ਦੇ ਆਖਰੀ ਦਿਨ ਕਸਬੇ ਦੇ 13 ਵਾਰਡਾਂ ਤੋਂ 65 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। 7 ਤਰੀਕ ਨੂੰ ਕਾਗਜ਼ਾਂ ਦੀ ਜਾਂਚ ਪੜਤਾਲ ਹੋਵੇਗੀ। 8 ਦਸੰਬਰ ਤੱਕ ਨਾਂ ਵਾਪਸ ਲੈਣ ਦੀ ਆਖਰੀ ਤਰੀਕ ਹੈ। ਐੱਸ. ਡੀ. ਐੱਮ. ਨਵਨੀਤ ਕੌਰ ਬੱਲ ਨੇ ਦੱਸਿਆ ਕਿ 8 ਦਸੰਬਰ ਨੂੰ ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੀ ਅਲਾਟ ਕੀਤੇ ਜਾਣਗੇ।