ਜਲੰਧਰ ਜ਼ਿਲ੍ਹੇ ’ਚ ਸ਼ਾਂਤੀਪੂਰਨ ਖ਼ਤਮ ਹੋਈ ਵੋਟਿੰਗ, ਜਾਣੋ ਕੁੱਲ ਕਿੰਨੇ ਫ਼ੀਸਦੀ ਪਈਆਂ ਵੋਟਾਂ

02/14/2021 7:28:28 PM

ਜਲੰਧਰ (ਸੋਨੂੰ)- ਜਲੰਧਰ ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ ਅਤੇ 2 ਨਗਰ ਪੰਚਾਇਤਾਂ ਦੇ 110 ਵਾਰਡਾਂ ਉੱਪਰ ਚੋਣ ਲੜ ਰਹੇ 417 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨ ਲਈ ਅੱਜ ਯਾਨੀ ਕਿ 14 ਫਰਵਰੀ ਨੂੰ ਵੋਟਾਂ ਪਈਆਂ। ਇਨ੍ਹਾਂ ਵੋਟਾਂ ਦੀ ਗਿਣਤੀ 17 ਫਰਵਰੀ ਨੂੰ ਹੋਵੇਗੀ ਅਤੇ ਉਸੇ ਦਿਨ ਹੀ ਨਤੀਜੇ ਐਲਾਨ ਦਿੱਤੇ ਜਾਣਗੇ। 

ਇਹ ਵੀ ਪੜ੍ਹੋ : ਜਲੰਧਰ ’ਚ ਵੱਡੀ ਵਾਰਦਾਤ, ਗੱਡੀ ਦਾ ਸ਼ੀਸ਼ਾ ਤੋੜ ਕੇ ਲੁੱਟੀ 3 ਲੱਖ ਦੀ ਨਕਦੀ

ਇਥੇ ਦੱਸਣਯੋਗ ਹੈ ਕਿ ਇਸ ਵਾਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਲਈ ਸ਼ਾਂਤੀ ਨਾਲ ਵੋਟਾਂ ਦਾ ਅਮਲ ਸਿਰੇ ਚਾੜ੍ਹਨਾ ਚੁਣੌਤੀਪੂਰਨ ਬਣਿਆ ਹੋਇਆ ਹੈ। ਇਥੇ ਦੱਸ ਦੇਈਏ ਕਿ 8 ਹਲਕਿਆਂ 'ਚ ਬਣਾਏ ਗਏ 126 ਪੋਲਿੰਗ ਬੂਥ ਬਣਾਏ ਗਏ ਹਨ, ਜਿੱਥੇ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਪ੍ਰਸ਼ਾਸਨ ਨੇ 60 ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਕੇਂਦਰਾਂ ਉਤੇ ਵੀਡੀਓਗ੍ਰਾਫ਼ੀ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। 

ਇਹ ਵੀ ਪੜ੍ਹੋ : ਹੁਸ਼ਿਆਰਪੁਰ ਦਾ ਸਿਵਲ ਹਸਪਤਾਲ ਵਿਵਾਦਾਂ ’ਚ, ਗਰਭ ’ਚ ਮਰੇ ਬੱਚੇ ਨੂੰ ਲੈ ਕੇ ਤੜਫਦੀ ਰਹੀ ਔਰਤ


ਅਤਿ-ਸੰਵੇਦਨਸ਼ੀਲ ਇਲਾਕਿਆਂ ਵਿਚ ਹਿੰਸਾ ਹੋਣ ਦੇ ਖ਼ਦਸ਼ੇ ਨੂੰ ਵੇਖਦਿਆਂ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਇਨ੍ਹਾਂ ਬੂਥਾਂ 'ਤੇ ਵਾਧੂ ਪੁਲਸ ਫੋਰਸ ਤਾਇਨਾਤ ਰਹੇਗੀ। ਜਾਣਕਾਰੀ ਮੁਤਾਬਕ ਨਗਰ ਕੌਂਸਲ ਫਿਲੌਰ 'ਚ ਚਾਰ ਅਤੇ ਆਦਮਪੁਰ 'ਚ ਦੋ ਬੂਥ ਅਤਿ-ਸੰਵੇਦਨਸ਼ੀਲ ਐਲਾਨੇ ਗਏ ਹਨ, ਜਿੱਥੇ ਕਿਸੇ ਵੇਲੇ ਵੀ ਹਿੰਸਾ ਹੋ ਸਕਦੀ ਹੈ। ਅਜਿਹੇ 'ਚ ਪੁਲਸ ਉਕਤ ਬੂਥਾਂ 'ਤੇ ਵਾਧੂ ਪ੍ਰਬੰਧ ਕਰਨੇ ਪੈਣਗੇ। ਚੋਣ ਪ੍ਰਕਿਰਿਆ ਸਵੇਰੇ 8 ਵਜੇ ਸ਼ੁਰੂ ਹੋ ਕੇ ਸ਼ਾਮ 4 ਵਜੇ ਤਕ ਹੋਈ।

ਜਲੰਧਰ ਜ਼ਿਲ੍ਹੇ ਵਿਚ ਇਨ੍ਹਾਂ ਇਲਾਕਿਆਂ ਵਿਚ ਹੋ ਰਹੀ ਹੈ ਵੋਟਿੰਗ 
ਜਲੰਧਰ ਜ਼ਿਲ੍ਹੇ ਵਿਚ ਆਦਮਪੁਰ, ਅਲਾਵਲਪੁਰ, ਕਰਤਾਰਪੁਰ, ਨਕੋਦਰ, ਫਿਲੌਰ, ਲੋਹੀਆਂ ਖਾਸ ਅਤੇ ਮਹਿਤਪੁਰ ਵਿਚ ਅੱਜ ਵੋਟਾਂ ਪੈ ਰਹੀਆਂ ਹਨ। ਨਗਰ ਕੌਂਸਲ ਦੇ 110 ਵਾਰਡਾਂ ਵਿਚ ਹੋ ਰਹੀਆਂ ਚੋਣਾਂ ਲਈ ਕੁੱਲ 593 ਉਮੀਦਵਾਰਾਂ ਨੇ ਨਾਮਜ਼ਦਗੀਆਂ ਭਰੀਆਂ ਸਨ, ਜਿਸ ਵਿਚੋਂ 172 ਨੇ ਆਪਣਾ ਨਾਂ ਵਾਪਸ ਲੈ ਲਿਆ ਸੀ। ਹੁਣ ਚੋਣ ਮੈਦਾਨ ਵਿਚ 417 ਉਮੀਦਵਾਰ ਹਨ। ਚੋਣਾਂ ਦੇ ਨਤੀਜੇ 17 ਫਰਵਰੀ ਨੂੰ ਆਉਣਗੇ। 

ਜਲੰਧਰ ਜ਼ਿਲ੍ਹੇ ’ਚ ਕੁੱਲ 71 ਫ਼ੀਸਦੀ ਹੋਈ ਪੋਲਿੰਗ

ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ     ਵਾਰਡ ਨੰਬਰ ਕੁਲ ਫ਼ੀਸਦੀ 
ਆਦਮਪੁਰ     13 63.35%
ਅਲਾਵਲਪੁਰ 11 80.89%
ਕਰਤਾਰਪੁਰ  14 72.08%
ਨਕੋਦਰ  17 70.26%
ਨੂਰਮਹਿਲ  13 78.32%
ਫਿਲੌਰ 15 63.54%
ਲੋਹੀਆਂ ਖ਼ਾਸ  13 76.45%
ਮਹਿਤਪੁਰ  13 75.87%
ਕੁੱਲ  109 71.22%

 ਇਹ ਵੀ ਪੜ੍ਹੋ :  ਜਲੰਧਰ ਦੇ ਹੋਟਲ ’ਚ ਪੁਲਸ ਦੀ ਰੇਡ, ਇਤਰਾਜ਼ਯੋਗ ਹਾਲਾਤ ’ਚ ਫੜੇ 15 ਜੋੜੇ

shivani attri

This news is Content Editor shivani attri