ਅੰਮ੍ਰਿਤਸਰ ’ਚ ਡੇਰਾ ਪ੍ਰੇਮੀਆਂ ਵਲੋਂ ਕੀਤੀ ਜਾ ਰਹੀ ਨਾਮ ਚਰਚਾ ’ਚ ਪਹੁੰਚੀਆਂ ਨਿਹੰਗ ਜਥੇਬੰਦੀਆਂ, ਪੁਲਸ ਨੂੰ ਪਈਆਂ ਭਾਜੜ

Sunday, Oct 30, 2022 - 06:48 PM (IST)

ਅੰਮ੍ਰਿਤਸਰ (ਗੁਰਿੰਦਰ ਸਵਾਰ) : ਬਲਾਤਕਾਰ ਅਤੇ ਕਤਲ ਦੇ ਦੋਸ਼ ਵਿਚ ਸਜ਼ਾ ਕੱਟ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਪੈਰੋਕਾਰਾਂ ਵੱਲੋਂ ਅੰਮ੍ਰਿਤਸਰ ਦੇ ਲੁਹਾਰਕਾ ਰੋਡ ’ਤੇ ਸਥਿਤ ਨਾਮ ਚਰਚਾ ਕੀਤੀ ਜਾ ਰਹੀ ਸੀ। ਇਸ ਦਾ ਪਤਾ ਜਦੋਂ ਨਿਹੰਗ ਸਿੰਘ ਜਥੇਬੰਦੀਆਂ ਲੱਗਾ ਤਾਂ ਉਹ ਮੌਕੇ ’ਤੇ ਪਹੁੰਚ ਗਏ। ਹਾਲਾਂਕਿ ਨਿਹੰਗ ਜਥੇਬੰਦੀਆਂ ਦੇ ਪਹੁੰਚਣ ਤੋਂ ਪਹਿਲਾਂ ਹੀ ਡੇਰਾ ਪ੍ਰੇਮੀ ਉੱਥੋਂ ਜਾ ਚੁੱਕੇ ਸਨ। ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਖ ਜਥੇਬੰਦੀਆਂ ਦੇ ਆਗੂ ਪਰਮਜੀਤ ਸਿੰਘ ਅਕਾਲੀ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਇਸ ਸੰਬੰਧੀ ਜਾਣਕਾਰੀ ਮਿਲੀ ਕਿ ਅੰਮ੍ਰਿਤਸਰ ਦੇ ਲੁਹਾਰਕਾ ਰੋਡ ਉੱਪਰ ਡੇਰਾ ਪ੍ਰੇਮੀਆਂ ਵੱਲੋਂ ਨਾਮਚਰਚਾ ਕੀਤੀ ਜਾ ਰਿਹਾ ਹੈ, ਤਾਂ ਉਹ ਮੌਕੇ ’ਤੇ ਪਹੁੰਚ ਗਏ ਤੇ ਉਨ੍ਹਾਂ ਵੱਲੋਂ ਇੱਥੇ ਸਤਿਸੰਗ ਕਰ ਰਹੇ ਡੇਰਾ ਪ੍ਰੇਮੀਆਂ ਨੂੰ ਭਜਾ ਦਿੱਤਾ ਗਿਆ। ਉਨ੍ਹਾਂ ਕਿਹਾ ਡੇਰਾ ਮੁਖੀ ਰਾਮ ਰਹੀਮ ਆਪਣੇ ਆਪ ਨੂੰ ਸੰਤ ਕਹਿੰਦਾ ਸੀ ਪਰ ਉਹ ਬਲਾਤਕਾਰ ਅਤੇ ਕਤਲ ਦੇ ਗੰਭੀਰ ਮਾਮਲਿਆਂ ਵਿਚ ਜੇਲ੍ਹ ਵਿਚ ਸਜ਼ਾ ਕੱਟ ਰਿਹਾ ਹੈ ਅਤੇ ਮਾਣਯੋਗ ਅਦਾਲਤ ਵੱਲੋਂ ਦੋਸ਼ੀ ਹੈ। 

ਇਹ ਵੀ ਪੜ੍ਹੋ : ਸੰਗਤ ਦੇ ਠਾਠਾਂ ਮਾਰਦੇ ਇਕੱਠ ’ਚ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਅੰਮ੍ਰਿਤਪਾਲ ਸਿੰਘ, ਦਿੱਤੇ ਵੱਡੇ ਬਿਆਨ

ਉਨ੍ਹਾਂ ਕਿਹਾ ਕਿ ਡੇਰਾ ਪ੍ਰੇਮੀਆਂ ਵੱਲੋਂ ਪੰਜਾਬ ਦੇ ਮਾਹੌਲ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਜਿਸ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਅੰਮ੍ਰਿਤਸਰ ਕਿ ਪੰਜਾਬ ਵਿਚ ਕਿਤੇ ਵੀ ਡੇਰਾ ਸਿਰਸਾ ਦੇ ਪ੍ਰੇਮੀਆਂ ਨੂੰ ਨਾਮਚਰਚਾ ਨਹੀਂ ਕਰਨ ਦਿੱਤੀ ਜਾਵੇਗੀ। ਦੂਜੇ ਪਾਸੇ ਜਦੋਂ ਇਸ ਸੰਬੰਧੀ ਲੁਹਾਰਕਾ ਰੋਡ ਪੁਲਸ ਚੌਕੀ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਕਿਸੇ ਵੀ ਗੱਲ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅਜੇ ਉਨ੍ਹਾਂ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ, ਉਸ ਤੋਂ ਬਾਅਦ ਹੀ ਮੀਡੀਆ ਨਾਲ ਗੱਲਬਾਤ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਵੱਡਾ ਦਾਅ ਖੇਡਣ ਦੀ ਤਿਆਰੀ ’ਚ ਭਾਜਪਾ, ਇਸ ਵੱਡੇ ਸਿੱਖ ਆਗੂ ਨੂੰ ਬਣਾਇਆ ਜਾ ਸਕਦੈ ਸੂਬਾ ਪ੍ਰਧਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News