ਨਾਇਬ ਸ਼ਾਹੀ ਇਮਾਮ ਦੀ ਮੁੱਖ ਮੰਤਰੀ ਨੂੰ ਅਪੀਲ, ਕਿਹਾ ‘ਸ਼ਰਾਰਤੀ ਅਨਸਰਾਂ ਖ਼ਿਲਾਫ਼ ਹੋਵੇ ਕਾਰਵਾਈ’

04/05/2020 2:15:20 PM

ਲੁਧਿਆਣਾ (ਨਰਿੰਦਰ) - ਦਿੱਲੀ ਦੀ ਤਬਲੀਗੀ ਜਮਾਤ ਤੋਂ ਆਏ ਸ਼ੱਕੀਆਂ ਦੇ ਲਗਾਤਾਰ ਪੰਜਾਬ ’ਚ ਨਮੂਨੇ ਲਏ ਜਾ ਰਹੇ ਹਨ ਤਾਂਕਿ ਇਸ ਗੱਲ ਦਾ ਪਤਾ ਲੱਗ ਸਕੇ ਕਿ ਕੌਣ ਕੋਰੋਨਾ ਵਾਇਰਸ ਤੋਂ ਪੋਜ਼ੇਟਿਵ ਹੈ ਅਤੇ ਕੌਣ ਨਹੀਂ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵਲੋਂ ਦਿੱਲੀ ਜਮਾਤ ਤੋਂ ਆਏ ਸਾਰੇ ਲੋਕਾਂ ਦਾ ਟੈਸਟ ਕਰਵਾਇਆ ਜਾ ਰਿਹਾ ਹੈ, ਜਿਸ ਨੂੰ ਦੇਖਦੇ ਹੋਏ ਲੁਧਿਆਣਾ ਦੇ ਨਾਇਬ ਸ਼ਾਹੀ ਇਮਾਮ ਵਲੋਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਗਈ ਹੈ। ਲੁਧਿਆਣਾ ਦੀ ਜਾਮਾ ਮਸਜਿਦ ਦੇ ਨਾਇਬ ਸ਼ਾਹੀ ਇਮਾਮ ਉਸਮਾਨ ਰਹਿਮਾਨ ਨੇ ਕਿਹਾ ਹੈ ਕਿ ਕੁਝ ਸ਼ਰਾਰਤੀ ਤੱਤ ਪੂਰੀ ਮੁਸਲਿਮ ਕੌਮ ਨੂੰ ਹੀ ਗਲਤ ਨਜ਼ਰਾਂ ਨਾਲ ਵੇਖ ਰਹੀ ਹੈ, ਜਿਸ ਕਾਰਨ ਪੰਜਾਬ ’ਚ ਲੱਗਣ ਵਾਲੀਆਂ ਜਮਾਤਾਂ ’ਤੇ ਸਵਾਲ ਖੜ੍ਹੇ ਹੋ ਰਹੇ ਹਨ। 

ਪੜ੍ਹੋ ਇਹ ਵੀ ਖਬਰ - ਪਾਕਿ ਸਥਿਤ ਸ਼੍ਰੀ ਕਟਾਸਰਾਜ ਦੇ ਅਮਰਕੁੰਡ ’ਚ ਦਿਖਾਈ ਦਿੱਤਾ ਚਮਤਕਾਰ, ਕੁਦਰਤੀ ਤੌਰ ’ਤੇ ਭਰਿਆ ਜਲ  

ਪੜ੍ਹੋ ਇਹ ਵੀ ਖਬਰ - ਲਾਕਡਾਊਨ : ਘਰ ਰਹਿ ਕੇ ਬੱਚੇ ਹੀ ਨਹੀਂ ਸਗੋਂ ਆਪਣਾ ਵੀ ਰੱਖੋ ਧਿਆਨ

ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਲੁਧਿਆਣਾ ਜਾਮਾ ਮਸਜਿਦ ਦੇ ਨਾਇਬ ਸ਼ਾਹੀ ਇਮਾਮ ਉਸਮਾਨ ਉਰ ਰਹਿਮਾਨ ਨੇ ਕਿਹਾ ਹੈ ਕਿ ਸਰਕਾਰ ਨੇ ਸਿਰਫ ਦਿੱਲੀ ਜਮਾਤ ਤੋਂ ਆਏ ਲੋਕਾਂ ਦੇ ਟੈਸਟ ਕਰਨ ਲਈ ਕਿਹਾ ਸੀ। ਸੋਸ਼ਲ ਮੀਡੀਆ ’ਤੇ ਲਗਾਤਾਰ ਮੁਸਲਿਮ ਭਾਈਚਾਰੇ ਖਿਲਾਫ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਉਨ੍ਹਾਂ ਵਲੋਂ ਖਾਣ-ਪੀਣ ਦੇ ਸਾਮਾਨ ’ਚ ਥੁਕਿਆ ਜਾ ਰਿਹਾ ਹੈ। ਅਜਿਹਾ ਕਰਕੇ ਕੁਝ ਸ਼ਰਾਰਤੀ ਅਨਸਰ ਬਿਨਾਂ ਵਜਾ ਧਰਮ ਦੇ ਆਧਾਰ ’ਤੇ ਆਪਸੀ ਭਾਈਚਾਰਕ ਸਾਂਝ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਜਿਹੇ ਲੋਕਾਂ ’ਤੇ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਹਾਲਾਂਕਿ ਨਾਇਬ ਸ਼ਾਹੀ ਇਮਾਮ ਨੇ ਇਹ ਵੀ ਕਿਹਾ ਕਿ ਦਿੱਲੀ ਤਬਲੀਗੀ ਜਮਾਤ ਤੋਂ ਆਏ ਲੋਕਾਂ ਨੂੰ ਉਹ ਅਪੀਲ ਕਰ ਰਹੇ ਹਨ ਕਿ ਉਹ ਆਪਣੇ ਟੈਸਟ ਕਰਵਾ ਕੇ ਸਰਕਾਰ ਨੂੰ ਸਹਿਯੋਗ ਦੇਣ। ਇਸ ਦੇ ਨਾਲ-ਨਾਲ ਉਹ ਭਾਈਚਾਰਕ ਸਾਂਝ ਨੂੰ ਖਤਰੇ ’ਚ ਪਾਉਣ ਵਾਲੇ ਮੌਕਾ ਪ੍ਰਸਤਾਂ ਨੂੰ ਵੀ ਤਾੜਨਾ ਕਰ ਰਹੇ ਹਨ। 

ਪੜ੍ਹੋ ਇਹ ਵੀ ਖਬਰ - ਸਾਵਧਾਨ : ਲਾਕ ਡਾਊਨ ’ਚ ਬੱਚੇ ਕਿੱਤੇ ਪੜ੍ਹਾਈ ਤੋਂ ਵਿਮੁੱਖ ਨਾ ਹੋ ਜਾਣ 
 

 

rajwinder kaur

This news is Content Editor rajwinder kaur