ਨਾਇਬ ਤਹਿਸੀਲਦਾਰ ਦੀ ਮਾਤਾ ਦਾ ਦਿਹਾਂਤ
Friday, Feb 16, 2018 - 03:59 PM (IST)
ਬੁਢਲਾਡਾ (ਬਾਂਸਲ) : ਸਥਾਨਕ ਤਹਿਸੀਲ ਦੇ ਨਾਇਬ ਤਹਿਸੀਲਦਾਰ ਪ੍ਰਵੀਨ ਕੁਮਾਰ ਸੱਚਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਮਾਤਾ ਅਵਿਨਾਸ਼ ਰਾਣੀ ਸੱਚਰ (88) ਦਾ ਅਚਾਨਕ ਦਿਹਾਂਤ ਹੋ ਗਿਆ। ਜਿਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਅਤੇ ਭੋਗ 18 ਫਰਵਰੀ ਦਿਨ ਐਤਵਾਰ ਨੂੰ 1 ਵਜੇ ਸ੍ਰੀ ਰਾਧਾ ਕ੍ਰਿਸ਼ਨ ਧਾਮ ਫਰੀਦਕੋਟ ਵਿਖੇ ਪਵੇਗਾ। ਇਸ ਮੌਕੇ 'ਤੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਡਿਪਟੀ ਕਮਿਸ਼ਨਰ ਮਾਨਸਾ ਧਰਮਪਾਲ ਗੁਪਤਾ, ਵਿਧਾਇਕ ਪ੍ਰਿਸੀਪਲ ਬੁੱਧ ਰਾਮ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਐੱਸ. ਡੀ. ਐੱਮ. ਬੁਢਲਾਡਾ ਗੁਰਸਿਮਰਨ ਸਿੰਘ ਢਿੱਲੋਂ, ਸੱਤਪਾਲ ਸਿੰਘ ਮੂਲੇਵਾਲਾ, ਮਨਪ੍ਰੀਤ ਸਿੰਘ ਮਾਨ, ਕਾਂਗਰਸ ਦੇ ਨਰੇਸ਼ ਕੁਮਾਰ ਗਰਗ ਆਦਿ ਨੇ ਦੁੱਖ ਸਾਂਝਾ ਕੀਤਾ।