5000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਰੰਗੇ ਹੱਥੀਂ ਗ੍ਰਿਫ਼ਤਾਰ
Tuesday, Apr 22, 2025 - 09:22 PM (IST)

ਬਠਿੰਡਾ (ਵਿਜੇ ਵਰਮਾ) : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦੇ ਸੰਗਤ ਮੰਡੀ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਨਿਰਮਲ ਸਿੰਘ ਅਤੇ ਪਟਵਾਰ ਹਲਕਾ ਕੋਟਗੁਰੂਕੇ ਵਿਖੇ ਤਾਇਨਾਤ ਪਟਵਾਰੀ ਗੁਰਤੇਜ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਹਰਿਆਣਾ ਹਾਈਕੋਰਟ ਦੇ ਜੱਜਾਂ ਦੀਆਂ ਵੱਡੇ ਪੱਧਰ 'ਤੇ ਤਰੱਕੀਆਂ ਤੇ ਬਦਲੀਆਂ, ਦੇਖੋ ਲਿਸਟ
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਬਠਿੰਡਾ ਦੇ ਸੰਗਤ ਕਸਬੇ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮਾਲ ਵਿਭਾਗ ਦੇ ਉਕਤ ਕਰਮਚਾਰੀਆਂ ਉਸਦੇ ਪਲਾਟ ਦੀ ਗਿਰਦਾਵਰੀ ਦਰਜ ਕਰਨ ਬਦਲੇ 10000 ਰੁਪਏ ਰਿਸ਼ਵਤ ਮੰਗੀ ਸੀ ਪਰ ਉਸ ਵੱਲੋਂ ਜ਼ੋਰ ਪਾਉਣ ਤੇ ਸੌਦਾ 8000 ਰੁਪਏ ਵਿੱਚ ਤੈਅ ਹੋਇਆ ਹੈ।
'ਮਰ ਕੇ ਵੀ ਹੋਰਾਂ ਦੀ ਜ਼ਿੰਦਗੀ ਰੌਸ਼ਨ ਕਰੇਗੀ ਹਰਪ੍ਰੀਤ', ਪਰਿਵਾਰ ਨੇ ਪੇਸ਼ ਕੀਤੀ ਅਨੋਖੀ ਮਿਸਾਲ
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਦੋਵਾਂ ਮੁਲਜ਼ਮਾਂ ਤੋਂ ਮੌਕੇ ਤੇ ਹੀ 2500-2500 ਰੁਪਏ ਬਰਾਮਦ ਕਰ ਲਏ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8