ਨਾਇਬ ਤਹਿਸੀਲਦਾਰ ਨੇ ਕੀਤੀ ਮਠਿਆਈਆਂ ਦੀ ਚੈਕਿੰਗ

10/18/2017 4:15:00 AM

ਜਾਜਾ, (ਸ਼ਰਮਾ)- ਜ਼ਿਲਾ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਤੇ ਐੱਸ. ਡੀ. ਐੱਮ. ਦਸੂਹਾ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਨਾਇਬ ਤਹਿਸੀਲਦਾਰ ਟਾਂਡਾ ਲਵਪ੍ਰੀਤ ਸਿੰਘ ਧੂਤ ਨੇ ਸ਼ਹਿਰ ਦੀਆਂ ਹਲਵਾਈਆਂ ਦੀਆਂ ਦੁਕਾਨਾਂ ਤੇ ਮਠਿਆਈਆਂ ਦੀ ਚੈਕਿੰਗ ਕੀਤੀ ਤਾਂ ਜੋ ਕੋਈ ਵੀ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਕਰ ਸਕੇ। ਉਨ੍ਹਾਂ ਦੁਕਾਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਇਹ ਗੱਲ ਪੂਰੀ ਤਰ੍ਹਾਂ ਯਕੀਨੀ ਬਣਾਉਣ ਕਿ ਲੋਕਾਂ ਨੂੰ ਵੇਚੀਆਂ ਜਾਣ ਵਾਲੀਆਂ ਮਠਿਆਈਆਂ 'ਚ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਨਾ ਹੋਵੇ ਤੇ ਲੋਕਾਂ ਨੂੰ ਸਾਫ਼- ਸੁਥਰੀ ਮਠਿਆਈ ਵੇਚੀ ਜਾਵੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਦੇ ਇਸ ਹੁਕਮ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਆਉਣ ਵਾਲੇ ਤਿਉਹਾਰਾਂ ਦੌਰਾਨ ਵੀ ਇਹੋ ਜਿਹੀ ਚੈਕਿੰਗ ਜਾਰੀ ਰਹੇਗੀ। ਉਨ੍ਹਾਂ ਪਟਾਕਿਆਂ ਦੀ ਦੁਕਾਨਾਂ ਦੀ ਵੀ ਚੈਕਿੰਗ ਕੀਤੀ ਤੇ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ।


Related News