ਨਾਇਬ ਤਹਿਸੀਲਦਾਰ ਜਸਵੀਰ ਕੌਰ ਦੀ ਵਾਇਰਲ ਵੀਡੀਓ ਨੇ ਮਚਾਇਆ ਤਹਿਲਕਾ, ਹੋਈ ਸਸਪੈਂਡ

Saturday, Jul 19, 2025 - 04:20 PM (IST)

ਨਾਇਬ ਤਹਿਸੀਲਦਾਰ ਜਸਵੀਰ ਕੌਰ ਦੀ ਵਾਇਰਲ ਵੀਡੀਓ ਨੇ ਮਚਾਇਆ ਤਹਿਲਕਾ, ਹੋਈ ਸਸਪੈਂਡ

ਚੰਡੀਗੜ੍ਹ/ਗੁਰਦਾਸਪੁਰ (ਵੈੱਬ ਡੈੱਸਕ, ਹਰਮਨ) : ਪੰਜਾਬ ਸਰਕਾਰ ਨੇ ਨਾਇਬ ਤਹਿਸੀਲਦਾਰ ਫਤਿਹਗੜ੍ਹ ਚੂੜੀਆਂ ਜਸਵੀਰ ਕੌਰ ਨੂੰ ਸਸਪੈਂਡ ਕਰ ਦਿੱਤਾ ਹੈ। ਦਰਅਸਲ, ਸ਼ੋਸਲ ਮੀਡੀਆਂ 'ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਨਾਇਬ ਤਹਿਸੀਲਦਾਰ ਜਸਵੀਰ ਕੌਰ ਇਕ ਪਟਵਾਰੀ ਤੋਂ ਪੈਸੇ ਲੈਂਦੇ ਹੋਈ ਦਿਖਾਈ ਦੇ ਰਹੀ ਹੈ। ਜਿਸ ਦੇ ਆਧਾਰ 'ਤੇ ਜਸਵੀਰ ਕੌਰ 'ਤੇ ਕਾਰਵਾਈ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਮੁਅੱਤਲੀ ਪੱਤਰ ਵਿਚ ਲਿਖਿਆ ਹੈ ਕਿ ਸ਼ੋਸਲ ਮੀਡੀਆਂ ਉਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਜਸਵੀਰ ਕੌਰ, ਨਾਇਬ ਤਹਿਸੀਲਦਾਰ, ਫਤਿਹਗੜ੍ਹ ਚੂੜੀਆਂ ਇਕ ਪਟਵਾਰੀ ਤੋਂ ਪੈਸੇ ਲੈਂਦੀ ਹੋਈ ਦਿਖਾਈ ਦੇ ਰਹੀ ਹੈ। ਸਰਕਾਰ ਰਿਸ਼ਵਤਖੋਰੀ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ। ਇਸ ਲਈ ਨਾਇਬ ਤਹਿਸੀਲਦਾਰ ਜਸਵੀਰ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ : ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਭਰੇ ਬਾਜ਼ਾਰ 'ਚ ਭਾਜਪਾ ਆਗੂ 'ਤੇ ਹਮਲਾ

ਮੁਅੱਤਲੀ ਸਮੇਂ ਦੌਰਾਨ ਜਸਵੀਰ ਕੌਰ, ਨਾਇਬ ਤਹਿਸੀਲਦਾਰ ਦਾ ਹੈੱਡ ਕੁਆਰਟਰ ਡਿਪਟੀ ਕਮਿਸ਼ਨਰ, ਫਾਜ਼ਿਲਕਾ ਦੇ ਦਫਤਰ ਵਿਚ ਹੋਵੇਗਾ। ਡਿਪਟੀ ਕਮਿਸ਼ਨਰ, ਫਾਜ਼ਿਲਕਾ ਉਸ ਦੀ ਹਾਜ਼ਰੀ ਸਬੰਧੀ ਹਰ ਰੋਜ਼ ਰਿਪੋਰਟ ਇਸ ਦਫਤਰ ਨੂੰ ਭੇਜਣਗੇ। ਇਥੇ ਹੀ ਬਸ ਨਹੀਂ ਕਥਿਤ ਵੀਡੀਓ ਵਿਚ ਰਿਸ਼ਵਤ ਦੇ ਰਹੇ ਪਟਵਾਰੀ 'ਤੇ ਵੀ ਕਾਰਵਾਈ ਦੀ ਸਿਫਾਰਸ਼ ਕੀਤੀ ਗਈ ਹੈ।

ਇਹ ਵੀ ਪੜ੍ਹੋ : ਇਸ ਨੂੰ ਕਹਿੰਦੇ ਚਮਤਕਾਰ, ਅਬੋਹਰ 'ਚ ਵਾਪਰੇ ਹਾਦਸੇ ਬਾਰੇ ਸੁਣ ਨਹੀਂ ਹੋਵੇਗਾ ਯਕੀਨ


author

Gurminder Singh

Content Editor

Related News