ਨੈਣਾਂ ਦੇਵੀ ਤੋਂ ਮੱਥਾ ਟੇਕ ਵਾਪਸ ਆ ਰਹੇ ਸ਼ਰਧਾਲੂਆਂ ਦੀ ਚਲਦੀ ਗੱਡੀ ’ਤੇ ਡਿੱਗੇ ਦਰਖ਼ਤ, ਵਾਲ-ਵਾਲ ਬਚੇ
Tuesday, Sep 21, 2021 - 02:09 PM (IST)
ਸ੍ਰੀ ਆਨੰਦਪੁਰ ਸਾਹਿਬ (ਚੋਵੇਸ਼ ਲਟਾਵਾ) - ਸ੍ਰੀ ਆਨੰਦਪੁਰ ਸਾਹਿਬ ਨੈਣਾ ਦੇਵੀ ਰੋਡ ’ਤੇ ਅੱਜ ਇਕ ਵੱਡਾ ਹਾਦਸਾ ਉਦੋਂ ਵਾਪਰਿਆ, ਜਦੋਂ ਭਾਰੀ ਬਾਰਿਸ਼ ਦੌਰਾਨ ਸ੍ਰੀ ਨੈਣਾਂ ਦੇਵੀ ਮਾਤਾ ਦੇ ਦਰਸ਼ਨ ਕਰਨ ਤੋਂ ਬਾਅਦ ਵਾਪਸ ਆ ਰਹੀ ਸ਼ਰਧਾਲੂਆਂ ਦੀ ਇਕ ਕਾਰ ’ਤੇ ਦਰਖ਼ਤ ਡਿੱਗ ਪਿਆ। ਚਲਦੀ ਕਾਰ ’ਤੇ ਅਚਾਨਕ ਦੋ ਵੱਡੇ ਦਰੱਖ਼ਤ ਡਿੱਗ ਜਾਣ ਕਾਰਨ ਕਾਰ ਸਵਾਰ ਵਿਅਕਤੀ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਥਾਨਕ ਲੋਕਾਂ ਨੇ ਭਾਈ ਜੈਤਾ ਜੀ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਲਾਜ ਲਈ ਭਰਤੀ ਕਰਵਾਇਆ। ਭਾਰੀ ਦਰੱਖ਼ਤ ਡਿੱਗਣ ਦਾ ਕਾਰਨ ਬਰਸਾਤ ਦਾ ਮੌਸਮ ਦੱਸਿਆ ਜਾ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ - ਪ੍ਰੀਖਿਆਰਥੀਆਂ ਨੂੰ ਲੱਗਾ ਵੱਡਾ ਝਟਕਾ : ਪੰਜਾਬ ਪੁਲਸ ਹੈੱਡ ਕਾਂਸਟੇਬਲ ਦੀ ਭਰਤੀ ਪ੍ਰੀਖਿਆ ਹੋਈ ਰੱਦ
ਪਤਾ ਲੱਗਾ ਹੈ ਕਿ ਮਿੱਟੀ ਪੋਲੀ ਹੋਣ ਕਾਰਨ ਦਰੱਖ਼ਤ ਜੜ੍ਹਾਂ ਸਮੇਤ ਸੜਕ ਵਾਲੀ ਸਾਈਡ ਨੂੰ ਡਿੱਗ ਗਿਆ, ਜਿਸ ਦੇ ਥੱਲੇ ਇਨੋਵਾ ਗੱਡੀ ਆ ਗਈ। ਦਰਖ਼ਤ ਕਾਰਨ ਗੱਡੀ ਦੀ ਛੱਤ ਅੰਦਰ ਧਸ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੀ ਪੁਲਸ ਨੇ ਕਾਰ ਸਵਾਰ ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਪੁਲਸ ਨੇ ਦਰੱਖ਼ਤ ਅਤੇ ਗੱਡੀ ਨੂੰ ਸਾਈਡ ਕਰਨ ਲਈ ਵੱਡੀ ਮਸ਼ੀਨ ਦਾ ਇਸਤੇਮਾਲ ਕੀਤਾ। ਇਸ ਹਾਦਸੇ ਕਾਰਨ ਅੱਧਾ ਘੰਟੇ ਤੋਂ ਵੱਧ ਸਮਾਂ ਸ੍ਰੀ ਆਨੰਦਪੁਰ ਸਾਹਿਬ ਨੈਣਾ ਦੇਵੀ ਮੁੱਖ ਮਾਰਗ ’ਤੇ ਜਾਮ ਲੱਗਿਆ ਰਿਹਾ।
ਪੜ੍ਹੋ ਇਹ ਵੀ ਖ਼ਬਰ - ਸਾਲੀ ਨਾਲ ਇਸ਼ਕ ਪ੍ਰਵਾਨ ਚੜ੍ਹਾਉਣ ਲਈ ਕੀਤਾ ਸਾਂਢੂ ਦਾ ਕਤਲ, 4 ਮਹੀਨੇ ਪਹਿਲਾਂ ਖੇਤਾਂ ’ਚ ਦੱਬੀ ਲਾਸ਼ ਹੋਈ ਬਰਾਮਦ
ਇਸ ਮੌਕੇ ਕਾਰ ਸਵਾਰ ਵਿਅਕਤੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਹ ਲੁਧਿਆਣਾ ਦੇ ਰਹਿਣ ਵਾਲੇ ਹਨ। ਉਹ ਸ੍ਰੀ ਨੈਣਾ ਦੇਵੀ ਵਿਖੇ ਮੱਥਾ ਟੇਕਣ ਤੋਂ ਬਾਅਦ ਆਪਣੇ ਘਰ ਵਾਪਸ ਜਾ ਰਹੇ ਸਨ। ਚਲਦੀ ਗੱਡੀ ’ਤੇ ਇਕੋ ਦਮ 2 ਦਰਖ਼ਤ ਡਿੱਗ ਗਏ, ਜਿਸ ਕਾਰਨ ਉਨ੍ਹਾਂ ਦਾ ਵਾਲ ਵਾਲ ਬਚਾਅ ਹੋ ਗਿਆ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਨੱਕ ਅਤੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ।
ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ