ਨਕੱਈ ਵੱਲੋਂ ਭਾਜਪਾ ਦੀ ਮੋਗਾ ਰੈਲੀ ''ਚ ਲੋਕਾਂ ਨੂੰ ਹੁੰਮ-ਹੁਮਾ ਕੇ ਪਹੁੰਚਣ ਦਾ ਸੱਦਾ

Saturday, Mar 14, 2026 - 01:22 AM (IST)

ਨਕੱਈ ਵੱਲੋਂ ਭਾਜਪਾ ਦੀ ਮੋਗਾ ਰੈਲੀ ''ਚ ਲੋਕਾਂ ਨੂੰ ਹੁੰਮ-ਹੁਮਾ ਕੇ ਪਹੁੰਚਣ ਦਾ ਸੱਦਾ

ਬੁਢਲਾਡਾ (ਮਨਜੀਤ) : ਭਾਜਪਾ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਮੋਗਾ ਵਿਖੇ ਹੋ ਰਹੀ ਰੈਲੀ ਵਿੱਚ ਹੁੰਮ-ਹੁਮਾ ਕੇ ਪਹੁੰਚਣਾ ਚਾਹੀਦਾ ਹੈ। ਇਹ ਰੈਲੀ ਇਤਿਹਾਸਕ ਅਤੇ ਪੰਜਾਬ ਦੀ ਰਾਜਨੀਤੀ ਦਾ ਨਵਾਂ ਮੁੱਢ ਬੰਨ੍ਹੇਗੀ। ਉਨ੍ਹਾਂ ਕਿਹਾ ਕਿ ਵੱਡੇ ਪੱਧਰ 'ਤੇ ਇਸ ਦੀਆਂ ਤਿਆਰੀਆਂ ਕੀਤੀ ਗਈਆਂ ਹਨ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਰੈਲੀ ਨੂੰ ਸੰਬੋਧਨ ਕਰਨ ਲਈ ਅੱਜ ਆ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਲੋਕਾਂ ਵਿੱਚ ਜਨ ਆਧਾਰ ਲਗਾਤਾਰ ਵਧ ਰਿਹਾ ਹੈ। ਸਮੇਂ-ਸਮੇਂ 'ਤੇ ਵੱਖ-ਵੱਖ ਸਰਕਾਰਾਂ ਦੇਖ ਚੁੱਕੇ ਪੰਜਾਬ ਦੇ ਲੋਕ ਹੁਣ ਭਾਜਪਾ ਵਿੱਚ ਪੰਜਾਬ ਦਾ ਭਵਿੱਖ ਦੇਖ ਰਹੇ ਹਨ।

ਇਹ ਵੀ ਪੜ੍ਹੋ : ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ ਲਈ ਰਾਹ ਪੱਧਰਾ, ਏਅਰ ਇੰਡੀਆ ਵੱਲੋਂ ਹਫ਼ਤੇ 'ਚ 14 ਉਡਾਣਾਂ ਦਾ ਪ੍ਰਸਤਾਵ 

ਉਨ੍ਹਾਂ ਕਿਹਾ ਕਿ ਮੋਗਾ ਰੈਲੀ ਲਈ ਪੂਰੇ ਪੰਜਾਬ ਭਰ ਵਿੱਚ ਨੌਜਵਾਨਾਂ ਅੰਦਰ ਨਵਾਂ ਉਤਸ਼ਾਹ ਅਤੇ ਉਮੀਦ ਹੈ। ਉਹ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੁਣ ਕੇ ਭਾਜਪਾ ਵਿੱਚ ਆਪਣਾ ਭਵਿੱਖ ਦੇਖਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿਰਫ ਭਾਜਪਾ ਹੀ ਮਜ਼ਬੂਤ, ਪਾਰਦਰਸ਼ੀ ਅਤੇ ਵਿਕਾਸ ਮੁਖੀ ਸਰਕਾਰ ਦੇ ਸਕਦੀ ਹੈ। ਨਕੱਈ ਨੇ ਕਿਹਾ ਕਿ ਮੋਗਾ ਦੀ ਰੈਲੀ ਲਈ ਮਾਨਸਾ ਤੋਂ ਵੱਖ-ਵੱਖ ਥਾਵਾਂ ਤੋਂ ਜੱਥੇ ਰਵਾਨਾ ਹੋਣਗੇ। ਨੌਜਵਾਨਾਂ, ਪੰਜਾਬ ਅਤੇ ਮਾਨਸਾ ਦੇ ਲੋਕਾਂ ਨੂੰ ਇਸ ਰੈਲੀ ਵਿੱਚ ਜਾ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਵਿਚਾਰ ਸੁਣਨੇ ਚਾਹੀਦੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਭਾਜਪਾ ਪੰਜਾਬ ਪ੍ਰਤੀ ਕਿੰਨੀ ਫਿਕਰਮੰਦ ਹੈ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਭਾਜਪਾ ਪੰਜਾਬ ਅਤੇ ਪੰਜਾਬ ਦੇ ਭਵਿੱਖ ਦੇ ਸੰਦਰਭ ਸਿੰਘ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ, ਵਿਕਾਸ ਅਤੇ ਯੋਜਨਾਵਾਂ 'ਤੇ ਚਾਨਣਾ ਪਾਉਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News