ਹੋਲੇ ਮਹੱਲੇ ਦੇ ਮੱਦੇਨਜ਼ਰ ਨੱਕੀਆਂ ਟੋਲ ਪਲਾਜ਼ਾ ਬੰਦ, 20 ਮਾਰਚ ਤਕ ਮੁਫ਼ਤ ਲੰਘਣਗੇ ਵਾਹਨ

03/15/2022 2:12:27 AM

ਸ੍ਰੀ ਕੀਰਤਪੁਰ ਸਾਹਿਬ (ਬਾਲੀ)-ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਸਾਲਾਨਾ 6 ਰੋਜ਼ਾ ਕੌਮੀ ਤਿਉਹਾਰ ਹੋਲਾ ਮਹੱਲਾ ਮੇਲਾ 14 ਮਾਰਚ ਤੋਂ 19 ਮਾਰਚ ਤੱਕ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ, ਦੇ ਸਬੰਧ ਵਿਚ ਅੱਜ ਤੋਂ ਹੀ ਭਾਰੀ ਤਾਦਾਦ ’ਚ ਸੰਗਤਾਂ ਦੀ ਆਮਦ ਸ਼ੁਰੂ ਹੋ ਗਈ ਹੈ। ਸੰਗਤ ਦੀ ਸਹੂਲਤ ਲਈ ਪਿੰਡ ਨੱਕੀਆਂ ਵਿਖੇ ਲੱਗਿਆ ਹੋਇਆ ਰੋਹਨ-ਰਾਜਦੀਪ ਟੋਲ ਪਲਾਜ਼ਾ ਡਿਪਟੀ ਕਮਿਸ਼ਨਰ ਰੂਪਨਗਰ ਨੇ ਟੋਲ ਪਲਾਜ਼ਾ ਅਧਿਕਾਰੀਆਂ ਨੂੰ ਹਦਾਇਤ ਕਰ ਕੇ 13 ਤਾਰੀਖ਼ ਨੂੰ ਹੀ ਦੁਪਹਿਰ 12.30 ਤੋਂ ਹੀ ਬੰਦ ਕਰਵਾ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜ ਸੂਬਿਆਂ ’ਚ ਕਾਂਗਰਸ ਦੀ ਕਰਾਰੀ ਹਾਰ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

ਇਸ ਦੀ ਪੁਸ਼ਟੀ ਕਰਦੇ ਹੋਏ ਟੋਲ ਪਲਾਜ਼ਾ ਨੱਕੀਆਂ ਦੇ ਮੇਨੈਜਰ ਕੈਪਟਨ ਦਰਸ਼ਨ ਲਾਲ ਸੈਣੀ ਨੇ ਦੱਸਿਆ ਕਿ ਹਰ ਸਾਲ ਕੌਮੀ ਤਿਉਹਾਰ ਹੋਲਾ-ਮਹੱਲਾ ਮੇਲਾ ਸ਼ੁਰੂ ਹੋਣ ਵਾਲੇ ਦਿਨ ਤੋਂ ਟੋਲ ਪਲਾਜ਼ਾ ਬੰਦ ਕੀਤਾ ਜਾਂਦਾ ਸੀ ਪਰ ਇਸ ਵਾਰ ਇਕ ਦਿਨ ਪਹਿਲਾਂ ਹੀ ਸੰਗਤ ਦੀ ਆਮਦ ਬਹੁਤ ਵਧ ਗਈ, ਜਿਸ ਕਾਰਨ ਟੋਲ ਪਲਾਜ਼ਾ ’ਤੇ ਕਾਫੀ ਵਾਹਨ ਇਕੱਠੇ ਹੋਣੇ ਸ਼ੁਰੂ ਹੋ ਗਏ ਅਤੇ ਟਰੈਫ਼ਿਕ ਕੰਟਰੋਲ ਤੋਂ ਬਾਹਰ ਹੋ ਗਈ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਰੂਪਨਗਰ ਮੈਡਮ ਸੋਨਾਲੀ ਗਿਰੀ ਦੀਆਂ ਜ਼ੁਬਾਨੀ ਹਦਾਇਤਾਂ ’ਤੇ ਅੱਜ ਬਾਅਦ ਦੁਪਹਿਰ 12.30 ਵਜੇ ਤੋਂ ਟੋਲ ਪਲਾਜ਼ਾ 20 ਮਾਰਚ ਦੀ ਰਾਤ 12 ਵਜੇ ਤੱਕ ਬੰਦ ਕਰ ਦਿੱਤਾ ਗਿਆ ਹੈ। ਹੁਣ ਹਰੇਕ ਵਾਹਨ ਮੁਫ਼ਤ ਲੰਘ ਸਕਦਾ ਹੈ।


Manoj

Content Editor

Related News