ਸ਼ਰਮਨਾਕ : ਜਿਸ ਨੂੰ ਬਣਾਇਆ ਜਿਗਰੀ ਯਾਰ ਉਸੇ ਨੇ ਲੁੱਟੀ ਭੈਣ ਦੀ ਇੱਜ਼ਤ

Monday, Aug 10, 2020 - 08:52 AM (IST)

ਸ਼ਰਮਨਾਕ : ਜਿਸ ਨੂੰ ਬਣਾਇਆ ਜਿਗਰੀ ਯਾਰ ਉਸੇ ਨੇ ਲੁੱਟੀ ਭੈਣ ਦੀ ਇੱਜ਼ਤ

ਨਕੋਦਰ (ਪਾਲੀ) : ਦੋਸਤ ਦੀ ਨਾਬਾਲਿਗ ਭੈਣ ਨਾਲ ਵਿਆਹ ਦਾ ਲਾਰਾ ਲਾ ਕੇ ਜਬਰ-ਜ਼ਿਨਾਹ ਕਰਨ ਦੇ ਮਾਮਲੇ ਸਬੰਧੀ ਥਾਣਾ ਸਦਰ ਦੀ ਪੁਲਸ ਨੇ ਪੀੜਤ ਕੁੜੀ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਪਿੰਡ ਚੱਕ ਮੁਗਲਾਨੀ ਦੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। 

ਇਹ ਵੀ ਪੜ੍ਹੋਂ : ਹਵਸ ਦੇ ਭੁੱਖੇ ਦੀ ਕਰਤੂਤ: ਅੱਧੀ ਰਾਤ ਨੂੰ ਘਰ 'ਚ ਦਾਖ਼ਲ ਹੋ ਨਾਬਾਲਗ ਨਾਲ ਕੀਤਾ ਜਬਰ-ਜ਼ਿਨਾਹ
PunjabKesari
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਦਰ ਥਾਣਾ ਮੁਖੀ ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਪੀੜਤ ਨਾਬਾਲਗ ਕੁੜੀ ਨੇ ਪੁਲਸ ਨੂੰ ਦਿੱਤੇ ਬਿਆਨਾਂ ‘ਚ ਦੱਸਿਆ ਕਿ ਉਸ ਦੇ ਭਰਾ ਦਾ ਦੋਸਤ ਹਰਵਿੰਦਰ ਸਿੰਘ ਉਰਫ ਬਾਈ ਪੁੱਤਰ ਗੁਰਿੰਦਰ ਸਿੰਘ ਵਾਸੀ ਪਿੰਡ ਚੱਕ ਮੁਗਲਾਨੀ ਵਿਆਹ ਦਾ ਲਾਰਾ ਲਾ ਕੇ ਉਸ ਨਾਲ ਸਰੀਰਕ ਸਬੰਧ ਬਣਾਉਣ ਲੱਗ ਪਿਆ। ਹੁਣ ਉਸ ਨੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਉਸ ਨੇ ਮੇਰੇ ਜਜ਼ਬਾਤਾਂ ਨਾਲ ਖਿਲਵਾੜ ਕੀਤਾ ਹੈ।

ਇਹ ਵੀ ਪੜ੍ਹੋਂ : ਨਾਬਾਲਗ ਪ੍ਰੇਮਿਕਾ ਨਾਲ ਸਰੀਰਕ ਸਬੰਧ ਬਣਾ ਕੀਤਾ ਵਿਆਹ ਤੋਂ ਇਨਕਾਰ, ਮਿਲੀ ਖੌਫ਼ਨਾਕ ਸਜ਼ਾ
PunjabKesari
ਇਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਕ ਨਾਬਾਲਗ ਕੁੜੀ ਦੇ ਘਰ ਵੜ ਕੇ ਉਸਨੂੰ ਜਬਰ-ਜ਼ਿਨਾਹ ਦਾ ਸ਼ਿਕਾਰ ਬਣਾਉਣ ਦੇ ਮਾਮਲੇ ‘ਚ ਥਾਣਾ ਸਦਰ ਕਪੂਰਥਲਾ ਦੀ ਪੁਲਸ ਨੇ ਲੰਬੇ ਸਮੇਂ ਤੋਂ ਲੋੜੀਂਦੇ ਇਕ ਮੁਲਜ਼ਮ ਨੂੰ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕਰ ਲਿਆ ਸੀ। ਜਾਣਕਾਰੀ ਮੁਤਾਬਕ ਜੂਨ ਮਹੀਨੇ ‘ਚ ਇਕ ਨੇੜਲੇ ਪਿੰਡ ‘ਚ ਦੇਰ ਰਾਤ ਦੇ ਸਮੇਂ ਇਕ ਮੁਲਜ਼ਮ ਨੇ ਇਕ ਘਰ ‘ਚ ਵੜ ਕੇ ਨਾਬਾਲਗ ਕੁੜੀ ਨੂੰ ਜਬਰ-ਜ਼ਿਨਾਹ ਦਾ ਸ਼ਿਕਾਰ ਬਣਾਇਆ ਸੀ। ਜਦੋਂ ਲੜਕੀ ਵਲੋਂ ਰੌਲਾ ਪਾਉਣ ‘ਤੇ ਉਸਦੇ ਘਰਵਾਲੇ ਜਾਗ ਗਏ ਸਨ ਤਾਂ ਘਰਦਿਆਂ ਵੱਲੋਂ ਰੋਕਣ ‘ਤੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਸੀ। 


author

Baljeet Kaur

Content Editor

Related News