ਨਕੋਦਰ ਮੱਥਾ ਟੇਕ ਕੇ ਆ ਰਹੇ ਨੌਜਵਾਨਾਂ ਨਾਲ ਵਾਪਰਿਆ ਵੱਡਾ ਹਾਦਸਾ, ਵਾਪਰ ਗਈ ਅਣਹੋਣੀ

Thursday, Mar 21, 2024 - 04:38 PM (IST)

ਨਕੋਦਰ ਮੱਥਾ ਟੇਕ ਕੇ ਆ ਰਹੇ ਨੌਜਵਾਨਾਂ ਨਾਲ ਵਾਪਰਿਆ ਵੱਡਾ ਹਾਦਸਾ, ਵਾਪਰ ਗਈ ਅਣਹੋਣੀ

ਫਿਲੌਰ (ਭਾਖੜੀ) : ਸਵੇਰ ਨਕੋਦਰ ਧਾਰਮਿਕ ਅਸਥਾਨ ’ਤੇ ਮੱਥਾ ਟੇਕ ਕੇ ਲੁਧਿਆਣਾ ਵਾਪਸ ਜਾ ਰਹੇ ਮੋਟਰਸਾਈਕਲ ਸਵਾਰ ਦੋ ਨੌਜਵਾਨ ਟਿੱਪਰ ਦੀ ਲਪੇਟ ਵਿਚ ਆ ਗਏ ਜਿਸ ਨਾਲ ਇਕ ਦੀ ਮੌਤ ਹੋ ਗਈ ਅਤੇ ਦੂਜੇ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਵੀਰਵਾਰ ਸਵੇਰੇ ਨਕੋਦਰ ਵਿਖੇ ਧਾਰਮਿਕ ਸਥਾਨ ’ਤੇ ਮੱਥਾ ਟੇਕ ਕੇ ਦੋ ਨੌਜਵਾਨ ਮੋਟਰਸਾਈਕਲ ਨੰਬਰ ਪੀ. ਸੀ.10 ਸੀ. ਐੱਕਸ 0352 ’ਤੇ ਸਵਾਰ ਹੋ ਕੇ ਲੁਧਿਆਣਾ ਵਾਪਸ ਜਾ ਰਹੇ ਸਨ, ਜਦੋਂ ਉਹ ਪਿੰਡ ਰਾਮਗੜ੍ਹ ਤੋਂ ਸਿਕਸ ਲੇਨ ’ਤੇ ਚੜ੍ਹਨ ਲੱਗੇ ਤਾਂ ਇਕ ਆਟੋ ਨਾਲ ਉਨ੍ਹਾਂ ਦੀ ਟੱਕਰ ਹੋ ਗਈ ਜਿਸ ਨਾਲ ਦੋਵੇਂ ਨੌਜਵਾਨ ਸੜਕ ’ਤੇ ਡਿੱਗ ਗਏ। ਇਸ ਦੌਰਾਨ ਪਿੱਛੋਂ ਇਕ ਟਿੱਪਰ ਆ ਰਿਹਾ ਸੀ ਜਿਸ ਕਾਰਨ ਦੋਵੇਂ ਉਸ ਦੀ ਲਪੇਟ ਵਿਚ ਆ ਗਏ ਅਤੇ ਇਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂਕਿ ਦੂਜਾ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। 

ਇਹ ਵੀ ਪੜ੍ਹੋ : 19 ਸਾਲਾ ਦੀ ਕੁੜੀ ਤੇ 45 ਸਾਲਾ ਪ੍ਰੇਮੀ ਦੇ ਦੋਹਰੇ ਕਤਲ ਕਾਂਡ ’ਚ ਸਨਸਨੀਖੇਜ਼ ਖ਼ੁਲਾਸਾ

ਪ੍ਰਤੱਖਦਰਸ਼ੀਆਂ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਇਕ ਨੌਜਵਾਨ ਦੀ ਮੌਤ ਹੋ ਗਈ। ਇਕੱਠੇ ਹੋਏ ਲੋਕ ਜ਼ਖਮੀ ਨੂੰ ਚੁੱਕ ਕੇ ਸਿਵਲ ਹਸਪਤਾਲ ਫਿਲੌਰ ਵਿਚ ਇਲਾਜ ਲਈ ਲੈ ਗਏ ਅਤੇ ਉਸ ਦੇ ਘਰ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ। ਮੌਕੇ ’ਤੇ ਪੁੱਜੇ ਟ੍ਰੈਫਿਕ ਪੁਲਸ ਦੇ ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਟਿੱਪਰ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ, ਜਦਕਿ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਇਹ ਵੀ ਪੜ੍ਹੋ : ਪ੍ਰੇਮ ਵਿਆਹ ਕਰਵਾਉਣ ਵਾਲੇ ਮੁੰਡੇ ਦੀ ਮਾਂ ਦੇ ਹੋਏ ਕਤਲ ਕਾਂਡ ’ਚ ਨਵਾਂ ਮੋੜ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News