ਨਕੋਦਰ ਵਿਧਾਨ ਸਭਾ ਹਲਕਾ ਦੇ ਇੰਚਾਰਜ ਜਗਬੀਰ ਸਿੰਘ ਬਰਾੜ ਨਿਕਲੇ ਕੋਰੋਨਾ ਪਾਜ਼ੇਟਿਵ

Monday, Mar 15, 2021 - 01:46 PM (IST)

ਨਕੋਦਰ ਵਿਧਾਨ ਸਭਾ ਹਲਕਾ ਦੇ ਇੰਚਾਰਜ ਜਗਬੀਰ ਸਿੰਘ ਬਰਾੜ ਨਿਕਲੇ ਕੋਰੋਨਾ ਪਾਜ਼ੇਟਿਵ

ਜਲੰਧਰ (ਜਤਿੰਦਰ ਚੋਪੜਾ)— ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਨਕੋਦਰ ਵਿਧਾਨ ਸਭਾ ਹਲਕਾ ਦੇ ਇੰਚਾਰਜ ਜਗਬੀਰ ਸਿੰਘ ਬਰਾੜ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਹ ਆਪਣੇ ਘਰ ’ਚ ਹੀ ਹੋਮ ਕੁਆਰੰਟਾਈਨ ਹੋ ਗਏ ਹਨ। 

ਇਹ ਵੀ ਪੜ੍ਹੋ :  ਕੋਰੋਨਾ ਨੂੰ ਲੈ ਕੇ ਜਲੰਧਰ ਦੇ ਡੀ. ਸੀ. ਦੀ ਸਖ਼ਤੀ, ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਲਈ ਦਿੱਤੇ ਇਹ ਹੁਕਮ

ਜਗਬੀਰ ਬਰਾੜ ਨੇ ਕਿਹਾ ਕਿ ਬੀਤੇ ਦੋ ਦਿਨ ਪਹਿਲਾਂ ਉਨ੍ਹਾਂ ਦੀ ਸਿਹਤ ਕੁਝ ਖਰਾਬ ਸੀ, ਜਿਸ ਨੂੰ ਵੇਖਦੇ ਹੋਏ ਉਨ੍ਹਾਂ ਨੇ ਆਪਣਾ ਕੋਰੋਨਾ ਦਾ ਟੈਸਟ ਕਰਵਾਇਆ ਸੀ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। 
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਤਨੀ, ਘਰ ਦੇ ਹੋਰ ਮੈਂਬਰਾਂ ਸਮੇਤ ਕਰਮਚਾਰੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਜੋ ਪਿਛਲੇ ਕੁਝ ਦਿਨਾਂ ’ਚ ਉਨ੍ਹਾਂ ਦੇ ਸੰਪਰਕ ’ਚ ਆਏ ਹਨ, ਉਹ ਵੀ ਸਾਵਧਾਨੀ ਦੇ ਤੌਰ ’ਤੇ ਆਪਣਾ ਕੋਵਿਡ ਟੈਸਟ ਕਰਵਾਉਣ ਤਾਂਕਿ ਇਸ ਬੀਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। 

ਇਹ ਵੀ ਪੜ੍ਹੋ :‘ਚਿੱਟੇ’ ਨੇ ਖੋਹ ਲਈਆਂ ਪਰਿਵਾਰ ਦੀਆਂ ਖ਼ੁਸ਼ੀਆਂ, ਚੜ੍ਹਦੀ ਜਵਾਨੀ ’ਚ ਜਹਾਨੋਂ ਤੁਰ ਗਿਆ ਪੁੱਤ


author

shivani attri

Content Editor

Related News