ਨਕੋਦਰ ਸ਼ਹਿਰ ਮੁਕੰਮਲ ਬੰਦ, ਸਬਜ਼ੀ ਮੰਡੀ ਤੇ ਬਾਜ਼ਾਰਾਂ ''ਚ ਛਾਇਆ ਸਨਾਟਾ

Thursday, Jul 30, 2026 - 11:24 AM (IST)

ਨਕੋਦਰ ਸ਼ਹਿਰ ਮੁਕੰਮਲ ਬੰਦ, ਸਬਜ਼ੀ ਮੰਡੀ ਤੇ ਬਾਜ਼ਾਰਾਂ ''ਚ ਛਾਇਆ ਸਨਾਟਾ

ਨਕੋਦਰ (ਪਾਲੀ)- ਨਗਰ ਕੌਂਸਲ ਦੇ ਮਿਉਂਸੀਪਲ ਕਾਮਿਆਂ ਵੱਲੋਂ ਚੱਲ ਰਹੀ ਹੜਤਾਲ ਦੇ ਸਮਰਥਨ 'ਚ ਵੀਰਵਾਰ ਨੂੰ ਨਕੋਦਰ ਸ਼ਹਿਰ ਪੂਰੀ ਤਰ੍ਹਾਂ ਬੰਦ ਰਿਹਾ। ਸ਼ਹਿਰ ਦੀ ਸਬਜ਼ੀ ਮੰਡੀ, ਮੁੱਖ ਬਾਜ਼ਾਰਾਂ, ਵਪਾਰਕ ਅਦਾਰਿਆਂ ਅਤੇ ਜ਼ਿਆਦਾਤਰ ਦੁਕਾਨਾਂ ਦੇ ਸ਼ਟਰ ਬੰਦ ਰਹਿਣ ਕਾਰਨ ਸਵੇਰੇ ਦਿਨ ਚੜ੍ਹਦੇ ਹੀ ਸ਼ਹਿਰ 'ਚ ਸਨਾਟਾ ਛਾਇਆ ਰਿਹਾ। ਸ਼ਹਿਰ ਵਾਸੀਆਂ ਅਤੇ ਵਪਾਰੀਆਂ ਨੇ ਹੜਤਾਲ ਨੂੰ ਆਪਣਾ ਭਰਪੂਰ ਸਮਰਥਨ ਦਿੱਤਾ।

PunjabKesari

ਸਵੇਰ ਤੋਂ ਹੀ ਮਿਉਂਸੀਪਲ ਕਾਮੇ ਨਗਰ ਕੌਂਸਲ ਦਫ਼ਤਰ ਦੇ ਬਾਹਰ ਧਰਨੇ 'ਤੇ ਡਟੇ ਰਹੇ। ਧਰਨਾਕਾਰੀਆਂ ਨੇ ਆਪਣੀਆਂ ਮੰਗਾਂ ਦੇ ਹੱਕ 'ਚ ਨਾਅਰੇਬਾਜ਼ੀ ਕਰਦੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਤੁਰੰਤ ਹੱਲ ਦੀ ਮੰਗ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

PunjabKesari

ਇਹ ਵੀ ਪੜ੍ਹੋ: ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ

ਬੰਦ ਦੇ ਕਾਰਨ ਸ਼ਹਿਰ 'ਚ ਆਮ ਕਾਰੋਬਾਰ ਪ੍ਰਭਾਵਿਤ ਰਿਹਾ ਅਤੇ ਲੋਕਾਂ ਨੂੰ ਰੋਜ਼ਾਨਾ ਦੀਆਂ ਲੋੜੀਂਦੀਆਂ ਚੀਜ਼ਾਂ ਖਰੀਦਣ ਵਿੱਚ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਐਮਰਜੈਂਸੀ ਅਤੇ ਜ਼ਰੂਰੀ ਸੇਵਾਵਾਂ ਪਹਿਲਾਂ ਵਾਂਗ ਜਾਰੀ ਰਹੀਆਂ। ਮਿਉਂਸੀਪਲ ਕਾਮਿਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਕੋਈ ਠੋਸ ਫ਼ੈਸਲਾ ਨਾ ਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਦੂਜੇ ਪਾਸੇ ਸ਼ਹਿਰ ਦੇ ਵਪਾਰੀਆਂ ਅਤੇ ਸਮਾਜਿਕ ਜਥੇਬੰਦੀਆਂ ਨੇ ਵੀ ਹੜਤਾਲ ਨੂੰ ਆਪਣਾ ਸਮਰਥਨ ਦਿੰਦਿਆਂ ਕਿਹਾ ਕਿ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਹੱਲ ਗੱਲਬਾਤ ਰਾਹੀਂ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ, 12 ਜ਼ਿਲ੍ਹਿਆਂ 'ਚ Alert ਜਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News