ਮਾਮਲਾ ਦੋ ਲਾਸ਼ਾਂ ਦੀ ਅਦਲਾ-ਬਦਲੀ ਦਾ, 17 ਦਿਨ ਬੀਤਣ ''ਤੇ ਵੀ ਪੂਰੀ ਨਹੀਂ ਹੋ ਸਕੀ ਜਾਂਚ
Monday, Aug 24, 2020 - 05:06 PM (IST)
ਨਕੋਦਰ (ਰਜਨੀਸ਼)— ਨਕੋਦਰ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਲਿਆਂਦੀਆਂ ਲਾਸ਼ਾਂ ਦੀ ਅਦਲਾ-ਬਦਲੀ ਹੋਣ ਕਾਰਨ ਸਿਵਲ ਸਰਜਨ ਨੇ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਸਨ ਪਰ ਇਸ ਘਟਨਾ ਦੇ 17 ਦਿਨ ਬੀਤ ਜਾਣ ਦੇ ਬਾਵਜੂਦ ਵੀ ਜਾਂਚ ਪੂਰੀ ਨਹੀਂ ਹੋ ਸਕੀ ਹੈ। ਇਸ ਕਾਰਨ ਮਹਿਕਮੇ ਦੀ ਸੁਸਤ ਕਾਰਜ ਪ੍ਰਣਾਲੀ 'ਤੇ ਸਵਾਲ ਖੜ੍ਹੇ ਹੋ ਰਹੇ ਹਨ।
ਇਹ ਵੀ ਪੜ੍ਹੋ:ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਕੋਰੋਨਾ ਨਾਲ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਲਿਆ ਇਹ ਫੈਸਲਾ
ਜ਼ਿਕਰਯੋਗ ਹੈ ਕਿ ਲੋਹੀਆਂ ਦੇ ਪਿੰਡ ਮੁੰਡੀ ਚੋਹਲੀਆਂ ਵਿਖੇ ਮੈਂਥਾਂ ਪਲਾਂਟ ਦੇ ਟੈਂਕ ਦੀ ਸਫਾਈ ਕਰਦਿਆਂ ਗੈਸ ਚੜ੍ਹਣ ਕਾਰਨ ਦੋ ਸਕੇ ਭਰਾਵਾਂ ਪਾਲ ਸਿੰਘ ਅਤੇ ਫੁੰਮਣ ਸਿੰਘ ਦੀ ਮੌਤ ਹੋ ਗਈ ਸੀ। ਮ੍ਰਿਤਕ ਦੇਹਾਂ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਦੇ ਲਾਸ਼ ਘਰ ਵਿਖੇ ਲਿਆਂਦੀਆਂ ਗਈਆਂ ਸਨ। ਦੂਜੇ ਪਾਸੇ ਨਕੋਦਰ ਸਦਰ ਥਾਣੇ ਦੇ ਪਿੰਡ ਫ਼ਤਿਹਪੁਰ ਵਿਖੇ ਇਕ ਵਾਹਨ ਦੇ ਖੰਭੇ ਨਾਲ ਟਕਰਾਉਣ ਕਾਰਨ ਵਾਪਰੇ ਭਿਆਨਕ ਹਾਦਸੇ 'ਚ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਸੀ। ਇਨ੍ਹਾਂ ਮਜ਼ਦੂਰਾਂ ਦੀਆਂ ਮ੍ਰਿਤਕ ਦੇਹਾਂ ਵੀ ਪੋਸਟਮਾਰਟਮ ਲਈ ਇਸੇ ਲਾਸ਼ ਘਰ 'ਚ ਲਿਆਂਦੀਆਂ ਗਈਆਂ ਸਨ।
ਇਹ ਵੀ ਪੜ੍ਹੋ: ਮੋਬਾਇਲ ਕਾਰਨ ਤਬਾਹ ਹੋਇਆ ਹੱਸਦਾ-ਖੇਡਦਾ ਪਰਿਵਾਰ, 6ਵੀਂ ਜਮਾਤ 'ਚ ਪੜ੍ਹਦੇ ਮਾਪਿਆਂ ਦੇ ਇਕਲੌਤੇ ਪੁੱਤਰ ਨੇ ਚੁੱਕਿਆ ਹੈਰਾਨ ਕਰਦਾ ਕਦਮ
ਇਸ ਸਬੰਧੀ ਨਕੋਦਰ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਭੁਪਿੰਦਰ ਕੌਰ ਨੇ ਕਿਹਾ ਕਿ ਮ੍ਰਿਤਕ ਦੇਹਾਂ ਦੀ ਅਦਲਾ-ਬਦਲੀ ਸਬੰਧੀ ਸਿਵਲ ਸਰਜਨ ਵੱਲੋਂ ਜਾਂਚ ਦੇ ਹੁਕਮ ਦਿੱਤੇ ਗਏ ਹਨ ਅਤੇ ਜਾਂਚ ਚੱਲ ਰਹੀ ਹੈ। ਹਸਪਤਾਲ ਦੇ ਕਲੈਰੀਕਲ ਸਟਾਫ ਦੀ ਹੜਤਾਲ ਕਾਰਨ ਵੀ ਜਾਂਚ ਵਿਚ ਦੇਰੀ ਹੋਈ ਹੈ। ਹਸਪਤਾਲ ਦੇ ਸਟਾਫ ਅਤੇ ਡਾਕਟਰਾਂ ਦੇ ਬਿਆਨ ਲੈ ਲਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਪੁਲਸ ਨੇ ਅਜੇ ਤੱਕ ਇਨਕੁਆਰੀ ਜੁਆਇਨ ਨਹੀਂ ਕੀਤੀ ਹੈ। ਇਸ ਸਬੰਧੀ ਪੁਲਸ ਨੂੰ ਈ-ਮੇਲ ਅਤੇ ਮੈਸੇਜ ਵੀ ਕੀਤੇ ਜਾ ਚੁੱਕੇ ਹਨ। ਪੁਲਸ ਦੇ ਇਨਕੁਆਰੀ ਜੁਆਇਨ ਕਰਨ 'ਤੇ ਹੀ ਜਾਂਚ ਪੂਰੀ ਹੋ ਸਕੇਗੀ। ਉਨ੍ਹਾਂ ਕਿਹਾ ਕਿ ਜੇਕਰ ਪੁਲਸ ਇਨਕੁਆਰੀ ਜੁਆਇਨ ਨਹੀਂ ਕਰਦੀ ਹੈ ਤਾਂ ਪਰਿਵਾਰਕ ਮੈਂਬਰਾਂ ਦੇ ਬਿਆਨ ਸਿਵਲ ਸਰਜਨ ਆਫਿਸ ਨੂੰ ਭੇਜ ਦਿੱਤੇ ਜਾਣਗੇ।
ਇਹ ਵੀ ਪੜ੍ਹੋ: ਹੋਟਲ 'ਚ ਲਿਜਾ ਕੇ ਨਾਬਾਲਗ ਲੜਕੀ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਬਣਾਇਆ ਹਵਸ ਦਾ ਸ਼ਿਕਾਰ