ਨਕੋਦਰ ਕਤਲ ਕਾਂਡ 'ਤੇ ਪੰਜਾਬ DGP ਦੇ ਵੱਡੇ ਖ਼ੁਲਾਸੇ, ਅਮਰੀਕਾ 'ਚ ਰਚੀ ਗਈ ਸੀ ਸਾਜ਼ਿਸ਼

Wednesday, Dec 14, 2022 - 04:05 PM (IST)

ਨਕੋਦਰ ਕਤਲ ਕਾਂਡ 'ਤੇ ਪੰਜਾਬ DGP ਦੇ ਵੱਡੇ ਖ਼ੁਲਾਸੇ, ਅਮਰੀਕਾ 'ਚ ਰਚੀ ਗਈ ਸੀ ਸਾਜ਼ਿਸ਼

ਚੰਡੀਗੜ੍ਹ : ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਨਕੋਦਰ ਵਿਖੇ ਕੱਪੜਾ ਵਪਾਰੀ ਭੁਪਿੰਦਰ ਸਿੰਘ ਉਰਫ਼ ਟਿੰਮੀ ਚਾਵਲਾ ਦੇ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ ਕੀਤਾ ਗਿਆ ਹੈ। ਉਨ੍ਹਾਂ ਇੱਥੇ ਪ੍ਰੈੱਸ ਕਾਨਫਰੰਸ ਕਰਦਿਆਂ ਦੱਸਿਆ ਕਿ ਇਸ ਕਤਲਕਾਂਡ ਨੂੰ ਹੱਲ ਕਰਦਿਆਂ ਪੁਲਸ ਨੇ 3 ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਟਿੰਮੀ ਚਾਵਲਾ ਨੂੰ ਫ਼ਿਰੌਤੀ ਦੀ ਕਾਲ ਆਈ ਸੀ। ਇਸ ਤੋਂ ਬਾਅਦ ਭੁਪਿੰਦਰ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ।

ਇਹ ਵੀ ਪੜ੍ਹੋ : ਪੰਜਾਬ ਦੀਆਂ ਜੇਲ੍ਹਾਂ 'ਚ ਜੈਮਰ ਲਾਉਣ ਦਾ ਮਾਮਲਾ, ਹਾਈਕੋਰਟ ਨੇ ਸਰਕਾਰ ਨੂੰ ਜਾਰੀ ਕੀਤੇ ਹੁਕਮ

ਉਨ੍ਹਾਂ ਦੱਸਿਆ ਕਿ ਇਸ ਕਤਲਕਾਂਡ ਦੀ ਸਾਜ਼ਿਸ਼ ਅਮਰੀਕਾ 'ਚ ਰਚੀ ਗਈ ਸੀ। ਡੀ. ਜੀ. ਪੀ. ਨੇ ਦੱਸਿਆ ਕਿ 2 ਮੋਟਰਸਾਈਕਲਾਂ 'ਤੇ ਕੁੱਲ 5 ਸ਼ੂਟਰ ਆਏ ਸਨ ਅਤੇ ਗੋਲੀਆਂ ਚਲਾਈਆਂ ਸਨ।

ਇਹ ਵੀ ਪੜ੍ਹੋ : ਨਾਬਾਲਗ ਕੁੜੀ ਨੂੰ ਨਸ਼ੀਲੀ ਚੀਜ਼ ਖੁਆ 4 ਮੁੰਡਿਆਂ ਅੱਗੇ ਪਰੋਸਿਆ ਸੀ, ਗੰਦਾ ਧੰਦਾ ਕਰਨ ਵਾਲੀ ਔਰਤ ਗ੍ਰਿਫ਼ਤਾਰ

ਡੀ. ਜੀ. ਪੀ. ਨੇ ਦੱਸਿਆ ਕਿ ਇਸ ਦੌਰਾਨ ਭੁਪਿੰਦਰ ਸਿੰਘ ਦੇ ਗੰਨਮੈਨ ਨੇ ਜਵਾਬੀ ਫਾਇਰਿੰਗ ਕੀਤੀ ਸੀ ਇਸ ਘਟਨਾ ਦੌਰਾਨ ਭੁਪਿੰਦਰ ਸਿੰਘ ਦੀ ਮੌਤ ਹੋ ਗਈ, ਜਦੋਂ ਕਿ ਉਨ੍ਹਾਂ ਦੇ ਗੰਨਮੈਨ ਨੇ ਹਸਪਤਾਲ 'ਚ ਦਮ ਤੋੜ ਦਿੱਤਾ। ਉਨ੍ਹਾਂ ਕਿਹਾ ਕਿ ਇਸ ਕਤਲਕਾਂਡ ਦੌਰਾਨ ਇਸਤੇਮਾਲ ਕੀਤੀ ਗਈ ਇਕ ਗੱਡੀ ਵੀ ਬਰਾਮਦ ਕਰ ਲਈ ਗਈ ਹੈ। ਡੀ. ਜੀ. ਪੀ. ਨੇ ਦੱਸਿਆ ਕਿ ਤਿੰਨੇ ਸ਼ੂਟਰ ਬਠਿੰਡਾ ਦੇ ਰਹਿਣ ਵਾਲੇ ਹਨ ਅਤੇ ਤਿੰਨਾਂ ਦੀ ਉਮਰ 18-20 ਸਾਲ ਦੇ ਵਿਚਕਾਰ ਹੈ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Babita

Content Editor

Related News