ਨਕੋਦਰ ਪੁਲਸ ਦੇ ਹੱਥ ਲੱਗੀ ਵੱਡੀ ਸਫਲਤਾ, ਨਾਕਾਬੰਦੀ ਦੌਰਾਨ ਹੈਰੋਇਨ ਤੇ ਡਰੱਗ ਮਨੀ ਸਣੇ 2 ਨੌਜਵਾਨ ਗ੍ਰਿਫ਼ਤਾਰ
Saturday, Jan 20, 2024 - 04:58 PM (IST)
ਨਕੋਦਰ (ਪਾਲੀ) - ਐੱਸ .ਐੱਸ. ਪੀ. ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾ 'ਤੇ ਨਸ਼ੇ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਸਦਰ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬੁਲੇਟ ਮੋਟਰਸਾਈਕਲ ਸਵਾਰ 2 ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ। ਐੱਸ .ਐੱਸ. ਪੀ. ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਨਕੋਦਰ ਸਦਰ ਪੁਲਸ ਨੂੰ ਗੁਪਤ ਸੂਚਨਾ ਮਿਲੀ ਕਿ ਜਗਦੇਵ ਸਿੰਘ ਪੁੱਤਰ ਨਰਿੰਦਰ ਸਿੰਘ ਅਤੇ ਗੁਰਜੀਤ ਸਿੰਘ ਪੁੱਤਰ ਚਰਨਜੀਤ ਸਿੰਘ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ। ਉਕਤ ਨੌਜਵਾਨ ਅੱਜ ਵੀ ਫਾਟਕ ਬੀਰ ਪਿੰਡ ਨਾਲ ਜਾਂਦੀ ਸੜਕ ਵਲੋਂ ਨਕੋਦਰ ਏਰੀਏ ਵਿੱਚ ਗਾਹਕਾਂ ਨੂੰ ਹੈਰੋਇਨ ਦੇਣ ਲਈ ਆਪਣੇ ਬੁਲਟ ਮੋਟਰਸਾਈਕਲ 'ਤੇ ਆ ਰਹੇ ਹਨ।
ਇਹ ਵੀ ਪੜ੍ਹੋ - 10 ਰੁਪਏ ਸਸਤਾ ਹੋ ਸਕਦਾ ਹੈ ਪੈਟਰੋਲ-ਡੀਜ਼ਲ! ਜਲਦੀ ਕੀਤਾ ਜਾਵੇਗਾ ਵੱਡਾ ਐਲਾਨ
ਇਸ ਸੂਚਨਾ ਦੇ ਆਧਾਰ 'ਤੇ ਡੀ .ਐੱਸ . ਪੀ. ਨਕੋਦਰ ਸੁਖਪਾਲ ਸਿੰਘ ਦੀ ਅਗਵਾਈ ਹੇਠ ਸਦਰ ਥਾਣਾ ਮੁਖੀ ਯਾਦਵਿੰਦਰ ਸਿੰਘ ਨੇ ਪੁਲਸ ਪਾਰਟੀ ਨਾਲ ਮਿਲ ਕੇ ਨਾਕਾਬੰਦੀ ਕੀਤੀ ਅਤੇ ਬੁਲਟ ਮੋਟਰਸਾਈਕਲ 'ਤੇ ਸਵਾਰ ਉਕਤ ਨੌਜਵਾਨਾਂ ਰੋਕ ਲਿਆ। ਜਦੋਂ ਪੁਲਸ ਨੇ ਉਨਹਾਂ ਦੀ ਤਲਾਸ਼ੀ ਲਈ ਤਾਂ ਜਗਦੇਵ ਸਿੰਘ ਪਾਸੋਂ 502 ਗ੍ਰਾਮ ਹੈਰੋਇਨ ਅਤੇ ਗੁਰਜੀਤ ਸਿੰਘ ਪਾਸੋਂ 2 ਕਿੱਲੋ 500 ਗ੍ਰਾਮ ਹੈਰੋਇਨ (ਕੁੱਲ 3 ਕਿੱਲੋ 502 ਗ੍ਰਾਮ), 78 ਹਜ਼ਾਰ ਰੁਪਏ ਦੀ ਡਰੱਗ ਮਨੀ, ਬਿਨਾ ਨੰਬਰੀ ਬੁਲਟ ਮੋਟਰਸਾਈਕਲ ਅਤੇ 4 ਮੋਬਾਇਲ ਫੋਨ ਬਰਾਮਦ ਹੋਏ।
ਇਹ ਵੀ ਪੜ੍ਹੋ - ਉਡਾਣ ਦੌਰਾਨ ਪਿਆਸੇ ਬੱਚੇ ਨੂੰ ਪਾਣੀ ਨਾ ਦੇਣਾ ਏਅਰਲਾਈਨਜ਼ ਨੂੰ ਪਿਆ ਮਹਿੰਗਾ, ਲੱਗਾ ਵੱਡਾ ਜੁਰਮਾਨਾ
ਇਸ ਮਾਮਲੇ ਦੇ ਸਬੰਧ ਵਿਚ ਡੀ .ਐੱਸ . ਪੀ. ਨਕੋਦਰ ਸੁਖਪਾਲ ਸਿੰਘ ਨੇ ਦੱਸਿਆ ਕਿ ਹੈਰੋਇਨ ਸਮੇਤ ਕਾਬੂ ਉਕਤ ਨੌਜਵਾਨਾਂ ਖ਼ਿਲਾਫ਼ ਥਾਣਾ ਸਦਰ ਨਕੋਦਰ ਵਿਖੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਡੀ. ਐੱਸ. ਪੀ. ਨਕੋਦਰ ਸੁਖਪਾਲ ਸਿੰਘ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਹੈਰੋਇਨ ਸਮੇਤ ਕਾਬੂ ਮੁਲਜ਼ਮ ਗੁਰਜੀਤ ਸਿੰਘ ਦੇ ਮਾਮਾ ਰਾਕੇਸ਼ ਉਰਫ ਕੇਸ਼ਾ ਪੁੱਤਰ ਬਲਵੰਤ ਪਾਸੋਂ ਐੱਸ. ਟੀ. ਐੱਫ. ਨੇ ਕਰੀਬ 10 ਦਿਨ ਪਹਿਲਾਂ 5 ਕਿੱਲੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ। ਮੁਲਜ਼ਮ ਗੁਰਜੀਤ ਸਿੰਘ ਥਾਣਾ ਸਿਟੀ ਕਪੂਰਥਲਾ ਵਿੱਚ ਦਰਜ ਇਕ ਮਾਮਲੇ 'ਚ ਭਗੌੜਾ ਹੈ।
ਇਹ ਵੀ ਪੜ੍ਹੋ - ਸੋਨਾ ਖਰੀਦਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8