ਨਕੋਦਰ ਬੇਅਦਬੀ ਮਾਮਲੇ 'ਚ ਹਾਈਕੋਰਟ ਵਲੋਂ ਅਕਾਲੀ ਲੀਡਰ ਨੂੰ ਨੋਟਿਸ ਜਾਰੀ

Monday, Jul 22, 2019 - 07:01 PM (IST)

ਨਕੋਦਰ ਬੇਅਦਬੀ ਮਾਮਲੇ 'ਚ ਹਾਈਕੋਰਟ ਵਲੋਂ ਅਕਾਲੀ ਲੀਡਰ ਨੂੰ ਨੋਟਿਸ ਜਾਰੀ

ਚੰਡੀਗੜ੍ਹ : 1986 ਵਿਚ ਵਾਪਰੇ ਨਕੋਦਰ ਬੇਅਦਬੀ ਕਾਂਡ ਤੋਂ ਬਾਅਦ ਪੁਲਸ ਫਾਇਰਿੰਗ 'ਚ ਮਾਰੇ ਗਏ ਨੌਜਵਾਨਾਂ ਦੇ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਦੇ ਨਾਲ ਤਤਕਾਲੀ ਜ਼ਿਲਾ ਮੈਜਿਸਟ੍ਰੇਟ ਤੇ ਮੌਜੂਦਾ ਅਕਾਲੀ ਲੀਡਰ ਨੂੰ ਨੋਟਿਸ ਜਾਰੀ ਕਰਕੇ ਜਵਾਬ-ਤਲਬ ਕੀਤਾ ਹੈ।

ਹਾਈਕੋਰਟ ਦੇ ਸੀਨੀਅਰ ਵਕੀਲ ਐੱਚ. ਸੀ. ਅਰੋੜਾ ਨੇ ਦੱਸਿਆ ਕਿ ਉਨ੍ਹਾਂ ਮ੍ਰਿਤਕ ਨੌਜਵਾਨਾਂ ਵਿਚੋਂ ਇਕ ਦੇ ਪਿਤਾ ਬਲਦੇਵ ਸਿੰਘ ਵੱਲੋਂ ਅਦਾਲਤ ਵਿਚ ਪਟੀਸ਼ਨ ਪਾਈ ਸੀ। ਇਸ ਦੀ ਸੁਣਵਾਈ ਦੌਰਾਨ ਹੁਣ ਅਦਾਲਤ ਨੇ ਪੰਜਾਬ ਸਰਕਾਰ ਦੇ ਨਾਲ ਦਰਬਾਰਾ ਸਿੰਘ ਗੁਰੂ, ਐੱਸ. ਐੱਸ. ਪੀ. ਮੁਹੰਮਦ ਇਜ਼ਹਾਰ ਆਲਮ ਅਤੇ ਏ. ਕੇ, ਸ਼ਰਮਾ ਨੂੰ ਵੀ ਨੋਟਿਸ ਜਾਰੀ ਕੀਤਾ ਹੈ। ਸਾਰੀਆਂ ਧਿਰਾਂ ਨੂੰ 14 ਅਗਸਤ ਤਕ ਆਪਣੀ ਸਫਾਈ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। 

ਦੱਸਣਯੋਗ ਹੈ ਕਿ 1986 ਵਿਚ ਨਕੋਦਰ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਵਿਰੋਧ 'ਚ ਰੋਸ ਧਰਨੇ 'ਤੇ ਬੈਠੀਆਂ ਸਿੱਖ ਸੰਗਤਾਂ 'ਤੇ ਪੁਲਸ ਨੇ ਫਾਇਰਿੰਗ ਕਰ ਦਿੱਤੀ ਸੀ। ਇਸ ਗੋਲ਼ੀਬਾਰੀ ਵਿਚ ਧਰਨੇ 'ਤੇ ਬੈਠੇ 4 ਨੌਜਵਾਨਾਂ ਦੀ ਮੌਤ ਹੋ ਗਈ ਸੀ। ਇਸ ਘਟਨਾਕ੍ਰਮ ਤੋਂ ਬਾਅਦ ਇਸ ਦੀ ਜਾਂਚ ਜਸਟਿਸ ਗੁਰਨਾਮ ਸਿੰਘ ਨੂੰ ਸੌਂਪੀ ਗਈ ਸੀ ਪਰ ਉਨ੍ਹਾਂ ਦੀ ਰਿਪੋਰਟ ਅਜੇ ਤਕ ਸਾਹਮਣੇ ਹੀ ਨਹੀਂ ਆ ਸਕੀ।


author

Gurminder Singh

Content Editor

Related News