ਬਾਬਾ ਮੁਰਾਦ ਸ਼ਾਹ ਨਕੋਦਰ ਵਿਖੇ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ
Monday, May 01, 2023 - 06:01 PM (IST)

ਮੋਗਾ (ਗੋਪੀ ਰਾਊਕੇ) : ਫਾਜ਼ਿਲਕਾ ਤੋਂ ਨਕੋਦਰ ਬਾਬਾ ਮੁਰਾਦ ਸ਼ਾਹ ਜੀ ਵਿਖੇ ਮੱਥਾ ਟੇਕਣ ਜਾ ਰਹੇ 3 ਮੋਟਰਸਾਈਕਲ ਸਵਾਰ ਨੌਜਵਾਨ ਭਿਆਨਕ ਹਾਦਸ ਦਾ ਸ਼ਿਕਾਰ ਹੋ ਗਏ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੋ ਗੰਭੀਰ ਰੂਪ ਵਿਚ ਜ਼ਖਮੀ ਦੱਸੇ ਜਾ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਉਕਤ ਤਿੰਨੇ ਫਾਜ਼ਿਲਕਾ ਤੋਂ ਨਕੋਦਰ ਜਾ ਰਹੇ ਸਨ ਜਦੋਂ ਇਹ ਮੋਗਾ ਦੇ ਪਿੰਡ ਕੋਟ ਸਦਰ ਖਾਂ ਵਿਖੇ ਪਹੁੰਚੇ ਤਾਂ ਇਨ੍ਹਾਂ ਦੇ ਮੋਟਰਸਾਈਕਲ ਦੀ ਟਰੈਕਟਰ ਟਰਾਲੀ ਨਾਲ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋ ਗਈ।
ਇਹ ਵੀ ਪੜ੍ਹੋ : ਨਾਜਾਇਜ਼ ਸੰਬੰਧਾਂ ਦਾ ਖ਼ੌਫਨਾਕ ਅੰਜਾਮ, ਪ੍ਰੇਮਿਕਾ ਨੇ ਦਿੱਤੀ ਅਜਿਹੀ ਮੌਤ ਕਿ ਸੁਣ ਕੰਬ ਜਾਵੇ ਰੂਹ
ਹਾਦਸੇ ਵਿਚ ਇਕ ਦੀ ਮੌਤ ਹੋ ਗਈ ਜਦਕਿ 2 ਨੌਜਵਾਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਨ੍ਹਾਂ ਨੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਸਥਾਨਕ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਫਗਵਾੜਾ ਦੇ ਸਰਕਾਰੀ ਸਕੂਲ ਦੇ ਅਧਿਆਪਕ ਦੀ ਬੇਹੱਦ ਸ਼ਰਮਨਾਕ ਕਰਤੂਤ, ਕਾਰਨਾਮਾ ਅਜਿਹਾ ਸੁਣ ਉੱਡਣਗੇ ਹੋਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।