ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਨੂੰ ਭਜਾਉਣ ਵਾਲਾ ਨਾਮਜ਼ਦ

11/18/2017 1:01:48 AM

ਹੁਸ਼ਿਆਰਪੁਰ, (ਜ.ਬ.)- ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਦੋਸ਼ 'ਚ ਥਾਣਾ ਸਦਰ ਦੀ ਪੁਲਸ ਨੇ ਅਰਵਿੰਦ ਕੁਮਾਰ ਨੂੰ ਨਾਮਜ਼ਦ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਵਾਨੀ ਨਗਰ ਵਾਸੀ ਅੰਜੂ ਬਾਲਾ ਨੇ ਪੁਲਸ ਨੂੰ ਦੱਸਿਆ ਕਿ ਅਰਜਨ ਨਗਰ ਰਿਵਾੜੀ ਦਾ ਰਹਿਣ ਵਾਲਾ ਨੌਜਵਾਨ ਅਰਵਿੰਦ ਕੁਮਾਰ ਉਸ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ ਹੈ। ਥਾਣਾ ਸਦਰ ਦੀ ਪੁਲਸ ਨੇ ਉਕਤ ਨੌਜਵਾਨ ਖਿਲਾਫ਼ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


Related News