ਨੰਬਰਦਾਰਾ ਐਸੋਸੀਏਸ਼ਨ ਗਾਲਿਬ ਦਾ ਵਫਦ ਮੁੱਖ ਮੰਤਰੀ ਚੰਨੀ ਨੂੰ ਮਿਲਿਆ

Wednesday, Oct 20, 2021 - 09:31 PM (IST)

ਨੰਬਰਦਾਰਾ ਐਸੋਸੀਏਸ਼ਨ ਗਾਲਿਬ ਦਾ ਵਫਦ ਮੁੱਖ ਮੰਤਰੀ ਚੰਨੀ ਨੂੰ ਮਿਲਿਆ

ਸਿੱਧਵਾਂ ਬੇਟ(ਚਾਹਲ)- ਪੰਜਾਬ ਨੰਬਰਦਾਰਾ ਐਸੋਸੀਏਸ਼ਨ ਗਾਲਿਬ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ ਦੀ ਅਗਵਾਈ ਹੇਠ ਅੱਜ ਨੰਬਰਦਾਰਾਂ ਦਾ ਵਫਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਿਆ | ਵਫਦ ਨੇ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਵਧਾਈ ਦਿੰਦਿਆਂ ਨੰਬਰਦਾਰਾਂ ਦੀਆਂ ਚਿਰਾਂ ਤੋਂ ਲਟਕ ਰਹੀਆਂ ਮੰਗਾਂ ਬਾਰੇ ਜਾਣੂ ਕਰਵਾਇਆ |

ਪੜ੍ਹੋ ਇਹ ਵੀ ਖ਼ਬਰ- ਕਾਂਗਰਸੀ ਵਿਧਾਇਕ ਨੇ ਜਗਰਾਤੇ ’ਚ ਨੌਜਵਾਨ ਨੂੰ ਸ਼ਰੇਆਮ ਜੜ੍ਹੇ ਥੱਪੜ, ਵੀਡੀਓ ਵਾਇਰਲ

ਸੂਬਾ ਪ੍ਰਧਾਨ ਗਾਲਿਬ ਨੇ ਦੱਸਿਆ ਕਿ ਨੰਬਰਦਾਰਾਂ ਦੀਆਂ ਮੁੱਖ ਮੰਗਾਂ ਵਿਚ ਨੰਬਰਦਾਰੀ ਨੂੰ ਜੱਦੀ ਪੁਸ਼ਤੀ ਕਰਨਾ, ਨੰਬਰਦਾਰਾਂ ਦਾ ਮਾਣ ਭੱਤਾ ਵਧਾ ਕੇ 5 ਹਜ਼ਾਰ ਰੁਪਏ ਕਰਨਾ, 5 ਲੱਖ ਰੁਪਏ ਦਾ ਸਿਹਤ ਬੀਮਾ, ਮੁਫਤ ਬੱਸ ਪਾਸ ਤੇ ਟੋਲ ਟੈਕਸ ਮੁਆਫ ਕਰਨਾ, ਜ਼ਿਲ੍ਹਾ ਸ਼ਿਕਾਇਤ ਕਮੇਟੀਆਂ ’ਚ ਨੁਮਾਇੰਦਗੀ ਦੇਣਾ, ਤਹਿਸੀਲਾਂ ਅਤੇ ਜ਼ਿਲਾ ਪੱਧਰ ’ਤੇ ਦਫਤਰ ਬਣਾਉਣ ਆਦਿ ਨੰਬਰਦਾਰਾਂ ਦੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ, ਜਿਨ੍ਹਾਂ ਨੂੰ ਮੁੱਖ ਮੰਤਰੀ ਨੇ ਧਿਆਨ ਨਾਲ ਸੁਣ ਕੇ ਨੰਬਰਦਾਰਾਂ ਦੇ ਵਫਦ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਨੇ ਜ਼ਿਲ੍ਹਾ ਸ਼ਿਕਾਇਤ ਕਮੇਟੀਆਂ ’ਚ ਜ਼ਿਲ੍ਹਾ ਪ੍ਰਧਾਨਾਂ ਨੂੰ ਸ਼ਾਮਿਲ ਕਰਨ ਅਤੇ ਸਰਬਰਾਹ ਨੰਬਰਦਾਰ ਦੀ ਮਿਆਦ ਵਧਾ ਕੇ 2 ਸਾਲ ਕਰਨ ਦਾ ਫੈਸਲਾ ਲੈ ਲਿਆ ਹੈ, ਜਿਸ ਸਬੰਧੀ ਰਾਜ ਦੇ ਸਮੂਹ ਮੰਡਲ ਕਮਿਸ਼ਨਰਾਂ ਤੇ ਡਿਪਟੀ ਕਮਿਸ਼ਨਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਜਦਕਿ ਬਾਕੀ ਮੰਗਾਂ ਸਬੰਧੀ ਉਹ ਜਲਦੀ ਹੀ ਉੱਚ ਅਧਿਕਾਰੀਆਂ ਤੇ ਕੈਬਨਿਟ ਨਾਲ ਵਿਚਾਰ-ਵਟਾਂਦਰਾ ਕਰ ਕੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨਗੇ |

ਪੜ੍ਹੋ ਇਹ ਵੀ ਖ਼ਬਰ- ਕੈਪਟਨ ਨੂੰ ਚੋਣਾਂ ’ਚ ਉਤਾਰ ਕੇ ਮੋਦੀ ਕਰ ਰਹੇ ਹਨ ‘ਆਪ’ ਦੀ ਸਰਕਾਰ ਬਣਨ ਤੋਂ ਰੋਕਣ ਦਾ ਯਤਨ: ਚੱਢਾ

ਇਸ ਸਮੇਂ ਸੂਬਾ ਜਨਰਲ ਸਕੱਤਰ ਆਲਮਜੀਤ ਸਿੰਘ ਚਕੋਹੀ, ਰੁਪਿੰਦਰ ਸਿੰਘ ਭਿਚਰਾ, ਮਹਿੰਦਰ ਸਿੰਘ ਤੂਰ ਜ਼ਿਲ੍ਹਾ ਪ੍ਰਧਾਨ ਸੰਗਰੂਰ, ਸੂਬਾ ਖ਼ਜ਼ਾਨਚੀ ਰਣਜੀਤ ਸਿੰਘ ਚਾਂਗਲੀ, ਬਲਵੀਰ ਸਿੰਘ ਜ਼ਿਲਾ ਪ੍ਰਧਾਨ ਮਾਲੇਰਕੋਟਲਾ, ਹਰਨੇਕ ਸਿੰਘ ਪ੍ਰਧਾਨ ਜਗਰਾਓਂ, ਸੁਖਵਿੰਦਰ ਸਿੰਘ ਸੁੱਖ ਜ਼ਿਲਾ ਪ੍ਰਧਾਨ ਅੰਮ੍ਰਿਤਸਰ, ਬਲਵੰਤ ਸਿੰਘ ਜ਼ਿਲਾ ਪ੍ਰਧਾਨ ਫ਼ਾਜ਼ਿਲਕਾ, ਜਗਜੀਤ ਸਿੰਘ ਡੰਡੋਆ ਜ਼ਿਲਾ ਪ੍ਰਧਾਨ ਪਟਿਆਲਾ, ਮਲਕੀਤ ਸਿੰਘ ਜ਼ਿਲਾ ਪ੍ਰਧਾਨ ਫ਼ਿਰੋਜ਼ਪੁਰ, ਜਰਨੈਲ ਸਿੰਘ ਬਾਜਵਾ ਜ਼ਿਲਾ ਪ੍ਰਧਾਨ ਕਪੂਰਥਲਾ, ਮਲਕੀਤ ਸਿੰਘ ਜ਼ਿਲਾ ਪ੍ਰਧਾਨ ਮਾਨਸਾ, ਸੁਰਮੁਖ ਸਿੰਘ ਹਰਬੰਸਪੁਰਾ ਜ਼ਿਲਾ ਪ੍ਰਧਾਨ ਲੁਧਿਆਣਾ, ਜਗਤਾਰ ਸਿੰਘ ਜ਼ਿਲਾ ਪ੍ਰਧਾਨ ਫਰੀਦਕੋਟ ਤੇ ਬਲਦੇਵ ਸਿੰਘ ਜ਼ਿਲਾ ਪ੍ਰਧਾਨ ਬਰਨਾਲਾ ਆਦਿ ਹਾਜ਼ਰ ਸਨ |


author

Bharat Thapa

Content Editor

Related News