‘ਪੰਜਾਬ ਬਚਾਓ ਯਾਤਰਾ’ ਦਾ ਨਾਂ ਬਦਲ ਕੇ ‘ਅਕਾਲੀ ਦਲ ਬਚਾਓ ਯਾਤਰਾ’ ਰੱਖਿਆ ਜਾਵੇ : ਰਾਜਾ ਵੜਿੰਗ
Friday, Feb 02, 2024 - 04:34 PM (IST)
ਚੰਡੀਗੜ੍ਹ (ਅਸ਼ਵਨੀ) : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕੋਲ ਪੰਜਾਬ ਦੇ ਸਿਆਸੀ ਢਾਂਚੇ ’ਚ ਪ੍ਰਸੰਗਿਕਤਾ ਨੂੰ ਕਾਇਮ ਰੱਖਣ ਲਈ ਯਤਨਾਂ ਦਾ ਸਹਾਰਾ ਲੈਂਦਿਆਂ ਇਕ ਤਾਲਮੇਲ ਮਨੋਰਥ ਅਤੇ ਦ੍ਰਿਸ਼ਟੀਕੋਣ ਦੀ ਘਾਟ ਪ੍ਰਤੀਤ ਹੁੰਦੀ ਹੈ, ਜਿਸ ਤੋਂ ਜ਼ਾਹਿਰ ਹੁੰਦਾ ਹੈ ਇਹ ਸਿਰਫ਼ ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦੀ ਨਕਲ ਹੈ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਯਾਤਰਾ ਦਾ ਨਾਂ ਬਦਲਣ ਦਾ ਪ੍ਰਸਤਾਵ ਦਿੰਦਿਆਂ ਟਿੱਪਣੀ ਕੀਤੀ ਕਿ ਯਾਤਰਾ ਨੂੰ ਸਹੀ ਰੂਪ ’ਚ ‘ਅਕਾਲੀ ਦਲ ਬਚਾਓ ਯਾਤਰਾ’ ਕਿਹਾ ਜਾਣਾ ਚਾਹੀਦਾ ਹੈ, ਜੋ ਪਾਰਟੀ ਦੇ ਅੰਦਰੂਨੀ ਵਿਵਾਦ ਨੂੰ ਦਰਸਾਉਂਦਾ ਹੈ, ਜਿੱਥੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਦੀ ਮੰਗ ਕੀਤੀ ਜਾਂਦੀ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਬਾਰੇ ਹੋਰ ਗੱਲ ਕਰਦਿਆਂ ਸੂਬਾ ਕਾਂਗਰਸ ਪ੍ਰਧਾਨ ਨੇ ਕਿਹ ਕਿ ਅਕਾਲੀ ਦਲ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਪੰਜਾਬ ਦੇ ਲੋਕ ਇਹ ਨਹੀਂ ਭੁੱਲੇ ਹਨ ਕਿ ਕਿਵੇਂ ਉਨ੍ਹਾਂ ਨੇ ਸ਼ੁਰੂ ’ਚ ਤਿੰਨ ਕਾਲੇ ਖ਼ੇਤੀ ਕਾਨੂੰਨਾਂ ਦਾ ਸਮਰਥਨ ਕੀਤਾ ਸੀ ਅਤੇ ਲੋਕਾਂ ਦੇ ਭਾਰੀ ਦਬਾਅ ਤੋਂ ਬਾਅਦ ਹੀ ਇਸ ਨੇ ਭਾਜਪਾ ਨਾਲੋਂ ਆਪਣਾ ਗੱਠਜੋੜ ਤੋੜ ਲਿਆ ਸੀ।
ਇਹ ਵੀ ਪੜ੍ਹੋ : ਅਹਿਮ ਖ਼ਬਰ: ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਲਈ ਜਾਰੀ ਕੀਤੀ ਕਰੋੜਾਂ ਦੀ ਰਾਸ਼ੀ
ਅਕਾਲੀ ਦਲ ਪੰਜਾਬ ਨੂੰ ਬਚਾਉਣ ਦੀ ਗੱਲ ਕਿਵੇਂ ਕਰ ਸਕਦਾ ਹੈ ਜਦੋਂ ਕਿ ਉਹ ਦਿੱਲੀ ਦੀਆਂ ਸਰਹੱਦਾਂ ’ਤੇ 800 ਦੇ ਕਰੀਬ ਕਿਸਾਨਾਂ ਦੀ ਮੌਤ ਲਈ ਭਾਜਪਾ ਵਾਂਗ ਜਵਾਬਦੇਹ ਹੈ? ਚੰਡੀਗੜ੍ਹ ’ਚ ਹਾਲ ਹੀ ’ਚ ਹੋਈਆਂ ਮੇਅਰ ਚੋਣਾਂ ’ਤੇ ਟਿੱਪਣੀ ਕਰਦਿਆਂ ਰਾਜਾ ਵੜਿੰਗ ਨੇ ਨਿਰਾਸ਼ਾ ਜ਼ਾਹਿਰ ਕਰਦਿਆਂ ਕਿਹਾ ਕਿ ਕੱਲ੍ਹ ਅਸੀਂ ਲੋਕਤੰਤਰ ’ਤੇ ਇਕ ਅਫ਼ਸੋਸਨਾਕ ਹਮਲਾ ਦੇਖਿਆ ਹੈ। ਮੇਰੇ 25 ਸਾਲਾਂ ਦੇ ਸਿਆਸੀ ਤਜ਼ਰਬੇ ’ਚ ਅਜਿਹੀ ਘਟਨਾ ਕਦੇ ਨਹੀਂ ਵਾਪਰੀ, ਜਦੋਂ ਕਿ ਅਕਾਲੀ ਦਲ ਆਪਣੀ ਯਾਤਰਾ ਰਾਹੀਂ ਪੰਜਾਬ ਨੂੰ ਬਚਾਉਣ ਦੀ ਗੱਲ ਕਰਦਾ ਹੈ। ਅਸਲ ’ਚ ਉਹ ਭਾਜਪਾ ਨਾਲ ਗੱਠਜੋੜ ਕਰਨ ਬਾਰੇ ਸੋਚਦੇ ਹਨ, ਜੋ ਸਾਡੇ ਰਾਸ਼ਟਰ-ਲੋਕਤੰਤਰ ਦੀ ਨੀਂਹ ਨੂੰ ਕਮਜ਼ੋਰ ਕਰਨ ਵਾਲੀ ਸਿਆਸੀ ਪਾਰਟੀ ਹੈ।’
ਇਹ ਵੀ ਪੜ੍ਹੋ : ਸੂਬੇ ਦੀ ਤਰੱਕੀ ਲਈ ਕੇਵਲ ਸਿੰਘ ਢਿੱਲੋਂ ਨੇ ਦੱਸਿਆ ਭਾਜਪਾ ਦਾ ਪੰਜਾਬ ਪਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e