ਪੰਜਾਬ ਦੀ ਮਸ਼ਹੂਰ ਯੂਨੀਵਰਸਿਟੀ ਦਾ ਬਦਲਿਆ ਜਾਵੇਗਾ ਨਾਂ! ''ਆਪ'' ਸਰਕਾਰ ਦੇ ਫ਼ੈਸਲੇ ਦੇ ਵਿਰੋਧ ''ਚ ਉਤਰੀ ਕਾਂਗਰਸ

Saturday, Feb 28, 2026 - 05:12 PM (IST)

ਪੰਜਾਬ ਦੀ ਮਸ਼ਹੂਰ ਯੂਨੀਵਰਸਿਟੀ ਦਾ ਬਦਲਿਆ ਜਾਵੇਗਾ ਨਾਂ! ''ਆਪ'' ਸਰਕਾਰ ਦੇ ਫ਼ੈਸਲੇ ਦੇ ਵਿਰੋਧ ''ਚ ਉਤਰੀ ਕਾਂਗਰਸ

ਪਟਿਆਲਾ (ਵੈੱਬ ਡੈਸਕ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਟਿਆਲਾ ਸਥਿਤ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਨਾਂ ਬਦਲੇ ਜਾਣ ਦਾ ਵਿਰੋਧ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਯੂਨੀਵਰਸਿਟੀ ਦੇ ਨਾਂ ਵਿਚੋਂ ਸਵਰਗੀ ਰਾਜੀਵ ਗਾਂਧੀ ਜੀ ਦਾ ਨਾਂ ਹਟਾਉਣ ਜਾ ਰਹੀ ਹੈ। 

ਵੜਿੰਗ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਸਪਸ਼ਟ ਤੌਰ 'ਤੇ ਭਾਜਪਾ 'ਚ ਆਪਣੇ ਆਕਾਵਾਂ ਨੂੰ ਖ਼ੁਸ਼ ਕਰਨਾ ਚਾਹੁੰਦੀ ਹੈ ਤੇ ਇਹ ਸਭ ਗੱਲਾਂ ਦਿਨੋਂ-ਦਿਨ ਸਾਹਮਣੇ ਆ ਰਹੀਆਂ ਹਨ। ਵੜਿੰਗ ਨੇ ਕਿਹਾ ਕਿ ਰਾਜੀਵ ਗਾਂਧੀ ਨੇ ਨਾ ਸਿਰਫ਼ ਦੇਸ਼ ਲਈ ਆਪਣੀ ਜਾਨ ਕੁਰਬਾਨ ਕੀਤੀ, ਸਗੋਂ ਉਨ੍ਹਾਂ ਨੇ ਦੇਸ਼ ਵਿਚ ਆਈ.ਟੀ. ਕ੍ਰਾਂਤੀ ਦੀ ਵੀ ਰਚਨਾ ਕੀਤੀ, ਜਿਸ ਨੇ ਭਾਰਤ ਨੂੰ ਸਿਖਰ 'ਤੇ ਪਹੁੰਚਾਇਆ। ਇਸ ਤੋਂ ਇਲਾਵਾ, ਰਾਜੀਵ ਜੀ ਦਾ ਨੌਜਵਾਨਾਂ ਲਈ ਇਕ ਵਿਸ਼ੇਸ਼ ਦ੍ਰਿਸ਼ਟੀਕੋਣ ਸੀ ਅਤੇ ਉਨ੍ਹਾਂ ਨੇ ਹੀ ਵੋਟ ਪਾਉਣ ਦੀ ਉਮਰ 21 ਤੋਂ ਘਟਾ ਕੇ 18 ਸਾਲ ਕੀਤੀ ਸੀ। 

"'ਆਪ' ਦੀ ਉਲਟੀ ਗਿਣਤੀ ਸ਼ੁਰੂ"

ਪੰਜਾਬ ਕਾਂਗਰਸ ਪ੍ਰਧਾਨ ਨੇ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਵੜਿੰਗ ਨੇ ਆਖਿਆ ਕਿ ਸਿਰਫ਼ ਕੁਝ ਮਹੀਨਿਆਂ ਦੀ ਗੱਲ ਹੈ, 2027 ਵਿਚ ਕਾਂਗਰਸ ਦੀ ਸਰਕਾਰ ਬਣਨ 'ਤੇ ਯੂਨੀਵਰਸਿਟੀ ਦਾ ਅਸਲ ਨਾਂ ਮੁੜ ਬਹਾਲ ਕੀਤਾ ਜਾਵੇਗਾ। 


author

Anmol Tagra

Content Editor

Related News