ਨੌਕਰੀ ਦਿਵਾਉਣ ਦੇ ਨਾਂ ’ਤੇ ਅਧਿਆਪਕ ਨੇ ਨੌਜਵਾਨਾਂ ਤੋਂ ਠੱਗੇ ਲੱਖਾਂ ਰੁਪਏ
Sunday, Jul 23, 2023 - 12:10 AM (IST)
ਚੰਡੀਗੜ੍ਹ (ਸੁਸ਼ੀਲ)-ਪਾਣੀਪਤ ਦੇ ਤਿੰਨ ਨੌਜਵਾਨਾਂ ਨੂੰ ਨੌਕਰੀ ਲਵਾਉਣ ਦੇ ਨਾਂ ’ਤੇ ਸੈਕਟਰ-21 ਸਥਿਤ ਗੌਰਮਿੰਟ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਟੀਚਰ ਪਰਵਿੰਦਰ ਨੇ 9 ਲੱਖ ਦੀ ਠੱਗੀ ਕਰ ਲਈ। ਰੁਪਏ ਲੈਣ ਤੋਂ ਬਾਅਦ ਨੌਜਵਾਨਾਂ ਨੂੰ ਨੌਕਰੀ ਨਹੀਂ ਲਵਾਇਆ ਅਤੇ ਨਾ ਹੀ ਰੁਪਏ ਵਾਪਸ ਕੀਤੇ। ਪੁਲਸ ਅਧਿਕਾਰੀਆਂ ਨਾਲ ਜਾਣ-ਪਛਾਣ ਦੀ ਗੱਲ ਕਹਿ ਕੇ ਤਿੰਨਾਂ ਨੌਜਵਾਨਾਂ ਨੂੰ ਟੀਚਰ ਝੂਠੇ ਕੇਸ ਵਿਚ ਫਸਾਉਣ ਦੀ ਧਮਕੀ ਦੇ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ : ਪੌਂਗ ਡੈਮ ਤੋਂ ਫਿਰ ਛੱਡਿਆ 39286 ਕਿਊਸਿਕ ਪਾਣੀ, ਬਿਆਸ ਦਰਿਆ ’ਚ ਆਏ ਪਾਣੀ ਨਾਲ ਲੋਕ ਸਹਿਮੇ
ਪਾਣੀਪਤ ਨਿਵਾਸੀ ਸੋਨੂੰ, ਦੀਪਕ ਅਤੇ ਪ੍ਰਦੀਪ ਦੀ ਸ਼ਿਕਾਇਤ ’ਤੇ ਸੈਕਟਰ-19 ਥਾਣਾ ਪੁਲਸ ਨੇ ਸੈਕਟਰ-21 ਸਥਿਤ ਗੌਰਮਿੰਟ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਟੀਚਰ ਪਰਵਿੰਦਰ ’ਤੇ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਪਾਣੀਪਤ ਨਿਵਾਸੀ ਸੋਨੂੰ, ਦੀਪਕ ਅਤੇ ਪ੍ਰਦੀਪ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਸੈਕਟਰ-21 ਸਥਿਤ ਗੌਰਮਿੰਟ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਟੀਚਰ ਪਰਵਿੰਦਰ ਨਾਲ ਮੁਲਾਕਾਤ ਹੋਈ ਸੀ। ਪਰਵਿੰਦਰ ਨੇ ਕਿਹਾ ਸੀ ਕਿ ਉਸ ਦੀ ਵੱਡੇ-ਵੱਡੇ ਅਧਿਕਾਰੀਆਂ ਨਾਲ ਜਾਣ-ਪਛਾਣ ਹੈ ਅਤੇ ਉਹ ਉਨ੍ਹਾਂ ਨੂੰ ਨੌਕਰੀ ਦਿਵਾ ਦੇਵੇਗਾ।
ਇਹ ਖ਼ਬਰ ਵੀ ਪੜ੍ਹੋ : ‘ਆਪ’ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲਕਦਮੀ, UPSC ਪ੍ਰੀਖਿਆਵਾਂ ਦੀ ਕੋਚਿੰਗ ਲਈ ਖੋਲ੍ਹੇਗੀ 8 ਕੇਂਦਰ
ਪਰਵਿੰਦਰ ਨੇ ਉਨ੍ਹਾਂ ਨੂੰ 3 ਲੱਖ ਰੁਪਏ ਪ੍ਰਤੀ ਵਿਅਕਤੀ ਦੇਣ ਲਈ ਕਿਹਾ। ਤਿੰਨਾਂ ਨੇ ਮਿਲ ਕੇ 9 ਲੱਖ ਰੁਪਏ ਵੱਖ-ਵੱਖ ਖਾਤਿਆਂ ਤੋਂ ਜਮ੍ਹਾ ਕਰਵਾ ਦਿੱਤੇ। ਉਨ੍ਹਾਂ ਕਿਹਾ ਕਿ ਰੁਪਏ ਲੈਣ ਤੋਂ ਬਾਅਦ ਸਰਕਾਰੀ ਅਧਿਆਪਕ ਨੇ ਨਾ ਤਾਂ ਨੌਕਰੀ ਦਿਵਾਈ ਅਤੇ ਨਾ ਹੀ ਪੈਸੇ ਵਾਪਸ ਕਰ ਰਿਹਾ ਹੈ। ਪੈਸੇ ਮੰਗਣ ’ਤੇ ਉਹ ਤਰ੍ਹਾਂ-ਤਰ੍ਹਾਂ ਦੇ ਬਹਾਨੇ ਬਣਾਉਂਦਾ ਹੈ ਅਤੇ ਧਮਕੀ ਦਿੰਦਾ ਹੈ ਕਿ ਉਸ ਦੀ ਅਧਿਕਾਰੀਆਂ ਅਤੇ ਪੁਲਸ ਵਾਲਿਆਂ ਨਾਲ ਜਾਣ-ਪਛਾਣ ਹੈ, ਉਹ ਉਨ੍ਹਾਂ ਨੂੰ ਝੂਠੇ ਕੇਸ ’ਚ ਫਸਾ ਦੇਵੇਗਾ।