ਕਾਂਗਰਸ ਦਾ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ, ਸਟਾਰ ਪ੍ਰਚਾਰਕਾਂ ਦੀ ਸੂਚੀ ’ਚੋਂ ਕੱਟਿਆ ਨਾਂ
Thursday, Feb 03, 2022 - 04:52 PM (IST)
ਉੱਤਰਾਖੰਡ/ਜਲੰਧਰ (ਵੈੱਬ ਡੈਸਕ)— ਕਾਂਗਰਸ ਪਾਰਟੀ ਨੇ ਨਵਜੋਤ ਸਿੰਘੂ ਸਿੱਧੂ ਨੂੰ ਵੱਡਾ ਝਟਕਾ ਦਿੰਦੇ ਹੋਏ ਸਟਾਰ ਪ੍ਰਚਾਰਕਾਂ ਦੀ ਸੂਚੀ ’ਚੋਂ ਬਾਹਰ ਕੱਢ ਦਿੱਤਾ ਹੈ। ਦਰਅਸਲ 14 ਫਰਵਰੀ ਨੂੰ ਉੱਤਰਾਖੰਡ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ 30 ਸਟਾਰ ਪ੍ਰਚਾਰਕਾਂ ਦੀ ਸੂਚੀ ਕਾਂਗਰਸ ਪਾਰਟੀ ਵੱਲੋਂ ਜਾਰੀ ਕੀਤੀ ਗਈ ਹੈ। ਕਾਂਗਰਸ ਵੱਲੋਂ 30 ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਂ ਤਾਂ ਸ਼ਾਮਲ ਹੈ ਪਰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਨਾਂ ਸਟਾਰ ਪ੍ਰਚਾਰਕਾਂ ਵਿਚੋਂ ਕੱਟ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਜਾਖੜ ਦੇ ਬਹਾਨੇ ‘ਆਪ’ ਦੇ ਕਾਂਗਰਸ ’ਤੇ ਨਿਸ਼ਾਨੇ, ਰਾਘਵ ਚੱਢਾ ਨੇ CM ਚਿਹਰੇ ਨੂੰ ਲੈ ਕੇ ਪੁੱਛੇ 4 ਸਵਾਲ
ਇਸ ਸੂਚੀ ਵਿਚ ਸੋਨੀਆ ਗਾਂਧੀ, ਡਾਕਟਰ ਮਨਮੋਹਨ ਸਿੰਘ, ਰਾਹੁਲ ਗਾਂਧੀ, ਪਿ੍ਰਯੰਕਾ ਚੋਪੜਾ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਂ ਸ਼ਾਮਲ ਹਨ। ਇਥੇ ਦੱਸਣਯੋਗ ਹੈ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ’ਤੇ ਜੇਕਰ ਨਜ਼ਰ ਮਾਰੀ ਜਾਵੇ ਤਾਂ ਪਿਛਲੀਆਂ ਚੋਣਾਂ ਦੌਰਾਨ ਸਟਾਰ ਪ੍ਰਚਾਰਕਾਂ ਦੀ ਲਿਸਟ ’ਚ ਨਵਜੋਤ ਸਿੰਘ ਸਿੱਧੂ ਦਾ ਨਾਂ ਸ਼ਾਮਲ ਸੀ ਪਰ ਇਸ ਵਾਰ ਕਾਂਗਰਸ ਦੀ ਪਾਰਟੀ ਨੇ ਨਵਜੋਤ ਸਿੰਘ ਸਿੱਧੂ ਦਾ ਨਾਂ ਕੱਟ ਦਿੱਤਾ ਹੈ।
ਇਹ ਵੀ ਪੜ੍ਹੋ: CM ਚੰਨੀ ਬੋਲੇ, ਭਾਜਪਾ ਦੀਆਂ ਨੀਤੀਆਂ ਪੰਜਾਬ ਵਿਰੋਧੀ, ED ਛਾਪਿਆਂ ਨੂੰ ਲੈ ਕੇ ‘ਆਪ’ ਨੇ ਮੈਨੂੰ ਬਦਨਾਮ ਕੀਤਾ
ਵੇਖਿਆ ਜਾਵੇ ਤਾਂ ਨਵਜੋਤ ਸਿੰਘ ਸਿੱਧੂ ਕਾਂਗਰਸ ਦੀ ਪਾਰਟੀ ਵੱਲੋਂ ਅੰਮ੍ਰਿਤਸਰ ਪੂਰਬੀ ਤੋਂ ਵਿਧਾਨ ਸਭਾ ਚੋਣਾਂ ਮਜੀਠੀਆ ਖ਼ਿਲਾਫ਼ ਲੜ ਰਹੇ ਹਨ, ਉਥੇ ਹੀ ਦੂਜੇ ਪਾਸੇ ਕਾਂਗਰਸ ਦੀ ਪਾਰਟੀ ਵੱਲੋਂ ਸਟਾਰ ਪ੍ਰਚਾਰਕਾਂ ’ਚੋਂ ਉਨ੍ਹਾਂ ਦਾ ਨਾਂ ਕੱਟਣਾ ਵੀ ਪਾਰਟੀ ਵੱਲੋਂ ਕਿਤੇ ਨਾ ਕਿਤੇ ਇਕ ਵੱਡਾ ਮੈਸੇਜ ਦਿੱਤਾ ਜਾ ਰਿਹਾ ਹੈ। ਇਸ ਸੂਚੀ ਵਿਚ ਮੁੱਖ ਮੰਤਰੀ ਚੰਨੀ ਦਾ ਨਾਂ ਸ਼ਾਮਲ ਹੈ ਅਤੇ ਹੋ ਸਕਦਾ ਹੈ ਕਿ ਸਿੱਧੂ ਦੀ ਬਜਾਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੀ ਮੁੱਖ ਮੰਤਰੀ ਚਿਹਰਾ ਬਣ ਸਕਦੇ ਹਨ।
ਇਹ ਵੀ ਪੜ੍ਹੋ: ਨੂਰਪੁਰਬੇਦੀ ਵਿਖੇ ਡੇਰੇ ’ਚ ਅਚਾਨਕ ਲੱਗੀ ਅੱਗ, ਜ਼ਿੰਦਾ ਸੜੇ ਡੇਰੇ ਦੇ ਸੰਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ