ਪੰਜਾਬ ਸਰਕਾਰ ਨੇ ਸ਼ਹੀਦ ਊਧਮ ਸਿੰਘ ਦੇ ਨਾਂ ''ਤੇ ਰੱਖਿਆ ਸੜਕ ਦਾ ਨਾਂ
Friday, Jul 25, 2025 - 12:20 PM (IST)

ਸੁਨਾਮ ਊਧਮ ਸਿੰਘ ਵਾਲਾ (ਬਾਂਸਲ)- ਭਵਾਨੀਗੜ੍ਹ ਤੋਂ ਸੁਨਾਮ-ਭੀਖੀ ਅਤੇ ਕੋਟਸ਼ਮੀਰ ਤੱਕ ਸੜਕ ਮਹਾਨ ਇਨਕਲਾਬੀ ਯੋਧੇ ਸ਼ਹੀਦ ਊਧਮ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਕਰ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਪ੍ਰਧਾਨ ਅਮਨ ਅਰੋੜਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਇਹ ਦੱਸਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ ਇਸ ਸੜਕ ਦਾ ਨਾਂ ਹੁਣ ਸ਼ਹੀਦ ਊਧਮ ਸਿੰਘ ਮਾਰਗ ਰੱਖਿਆ ਗਿਆ ਹੈ। ਇਸ ਸਬੰਧੀ ਵਿਭਾਗੀ ਮਨਜ਼ੂਰੀ ਮਿਲ ਚੁੱਕੀ ਹੈ।
ਅਮਨ ਅਰੋੜਾ ਨੇ ਕਿਹਾ ਕਿ ਸਾਡੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਸ ਦਾ ਰਸਮੀ ਉਦਘਾਟਨ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਕਰਨਗੇ। ਸੁਨਾਮ ਹਲਕੇ ਦੇ ਵਾਸੀਆਂ ਅਤੇ ਸਮੂਹ ਪੰਜਾਬ ਵਾਸੀਆਂ ਨੂੰ ਮੁਬਾਰਕਬਾਦ ਅਤੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦਾ ਇਸ ਕਾਰਜ ਲਈ ਮਨਜ਼ੂਰੀ ਦੇਣ ਵਾਸਤੇ ਦਿਲ ਦੀਆਂ ਗਹਿਰਾਈਆਂ ’ਚੋਂ ਧੰਨਵਾਦ ਕਰਦੇ ਹਾਂ। ਇਸ ਸਬੰਧੀ ਸ਼ਹਿਰ ਵਾਸੀਆਂ ’ਚ ਖੁਸ਼ੀ ਦਾ ਮਾਹੌਲ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਔਰਤਾਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ
ਇਸ ਮੌਕੇ ਵਪਾਰੀ ਆਗੂ ਰਾਜਨ ਸਿੰਗਲਾ ਨੇ ਕਿਹਾ ਕਿ ਜਿੱਥੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਦਿਨ-ਰਾਤ ਸ਼ਹਿਰ ਦੇ ਵਿਕਾਸ ਕਾਰਜ ਕਰਵਾਉਣ ਲਈ ਕੰਮ ਕਰ ਰਹੇ ਹਨ ਉਥੇ ਹੀ ਦੇਸ਼ ਦੇ ਮਹਾਨ ਯੋਧੇ ਸ਼ਹੀਦ ਊਧਮ ਸਿੰਘ ਜੀ ਦੇ ਨਾਂ ’ਤੇ ਮਾਰਗ ਦਾ ਨਾਂ ਰੱਖਣ ਨੂੰ ਲੈ ਕੇ ਉਨ੍ਹਾਂ ਦੇ ਕੀਤੇ ਇਸ ਕੰਮ ਸਬੰਧੀ ਸ਼ਹਿਰ ਵਾਸੀਆਂ ’ਚ ਇਕ ਵੱਖ ਹੀ ਖੁਸ਼ੀ ਹੈ ਇਸ ਲਈ ਉਹ ਕੈਬਿਨਟ ਮੰਤਰੀ ਅਮਨ ਅਰੋੜਾ ਦਾ ਦਿਲੋਂ ਧੰਨਵਾਦ ਕਰਦਾ ਹਾਂ।
ਇਸ ਮੌਕੇ ਸ਼ਹੀਦ ਊਧਮ ਸਿੰਘ ਜੀ ਦੇ ਪਰਿਵਾਰਕ ਮੈਂਬਰ ਹਰਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੀਤੇ ਗਏ ਇਸ ਉਪਰਾਲੇ ਲਈ ਉਹ ਉਨ੍ਹਾਂ ਦਾ ਦਿਲੋਂ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਕੁਝ ਮੰਗਾਂ ਪੰਜਾਬ ਸਰਕਾਰ ਨੂੰ ਦਿੱਤੀਆਂ ਗਈਆਂ ਹਨ ਜਿਸ ਸਬੰਧੀ ਉਨ੍ਹਾਂ ਨੂੰ ਆਸ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਵੀ ਪ੍ਰਵਾਨਗੀ ਦੇਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8