ਫਿਲਮ ''ਨਾਨਕ ਸ਼ਾਹ ਫਕੀਰ'' ਨੂੰ ਕਿਤੇ ਵੀ ਰਿਲੀਜ਼ ਨਹੀਂ ਹੋਣ ਦੇਵਾਂਗੇ: ਖਾਲਸਾ

04/11/2018 6:37:00 PM

ਸੁਲਤਾਨਪੁਰ ਲੋਧੀ (ਸੋਢੀ)— ਨਿਰਵੈਰ ਖਾਲਸਾ ਸੇਵਾ ਸੁਸਾਇਟੀ (ਜੋੜਾ ਘਰ ਗੁਰਦੁਆਰਾ ਬੇਰ ਸਾਹਿਬ) ਸੁਲਤਾਨਪੁਰ ਲੋਧੀ ਦੇ ਪ੍ਰਧਾਨ ਜਥੇ ਹਰਜਿੰਦਰ ਸਿੰਘ ਖਾਲਸਾ ਦੀ ਅਗਵਾਈ ਹੇਠ ਸਮੂਹ ਸੇਵਾਦਾਰਾਂ ਦੀ ਇਕ ਮੀਟਿੰਗ ਹੋਈ, ਜਿਸ 'ਚ ਵੱਡੀ ਗਿਣਤੀ 'ਚ ਸੇਵਾਦਾਰਾਂ ਨੇ ਸ਼ਿਰਕਤ ਕੀਤੀ। ਇਸ ਸਮੇਂ ਮਤਾ ਪਾਸ ਕਰਕੇ ਫਿਲਮ 'ਨਾਨਕ ਸ਼ਾਹ ਫਕੀਰ' ਉਪਰ ਪੂਰਨ ਤੌਰ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਅਤੇ ਫਿਲਮ ਬਣਾਉਣ ਵਾਲੇ ਹਰਵਿੰਦਰ ਸਿੱਕਾ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਹਰਜਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਸਿੱਖ ਗੁਰੂਆਂ ਦੇ ਨਾਂਅ ਵਰਤ ਕੇ ਵਾਰ-ਵਾਰ ਬਣਾਈਆਂ ਜਾ ਰਹੀਆਂ ਫਿਲਮਾਂ 'ਤੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਕੋਈ ਸਖਤ ਕਨੂੰਨ ਬਣਾ ਕੇ ਇਸ ਦੀ ਰੋਕਥਾਮ ਕਰਨੀ ਚਾਹੀਦੀ ਹੈ।
ਉਨ੍ਹਾਂ ਨੇ ਕਿਹਾ ਕਿ ਸਿੱਖ ਧਰਮ ਮੂਰਤੀ ਪੂਜਾ ਅਤੇ ਕਰਮ ਕਾਂਡਾ 'ਚ ਵਿਸ਼ਵਾਸ ਨਹੀਂ ਰੱਖਦਾ ਅਤੇ ਹਰ ਧਰਮ ਦਾ ਸੱਤਿਕਾਰ ਕਰਦਾ ਹੈ, ਇਹ ਸਾਂਝੀ ਵਾਲਤਾ ਦਾ ਪ੍ਰਤੀਕ ਹੈ ਪਰ ਕੁਝ ਫਿਰਕੂ ਜਥੇਬੰਦੀਆਂ ਸਿੱਖ ਕੌਮ ਨੂੰ ਢਾਹ ਲਗਾਉਣ ਲਈ ਮਨਸੂਬੇ ਬਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਜਥੇਬੰਦੀ ਫਿਲਮ 'ਨਾਨਕ ਸ਼ਾਹ ਫਕੀਰ' ਨੂੰ ਕਿਤੇ ਵੀ ਰਿਲੀਜ਼ ਨਹੀਂ ਹੋਣ ਦੇਵੇਗੀ। ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਵੱਲੋਂ ਫਿਲਮ ਬਾਰੇ ਦੋਗਲੀ ਨੀਤੀ ਰੱਖਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਾਡੇ ਲੀਡਰਾਂ ਕਾਰਨ ਹੀ ਅੱਜ ਕੌਮ 'ਤੇ ਮੁਸੀਬਤਾਂ ਆ ਰਹੀਆਂ ਹਨ। ਇਸ ਮੌਕੇ ਭਾਈ ਹਰਦੀਪ ਸਿੰਘ ਬਿੱਲਾ, ਸੁਖਦੇਵ ਸਿੰਘ, ਭਾਈ ਕੰਵਲਜੀਤ ਸਿੰਘ ਲਾਲੀ, ਸ਼ੇਰਪੁਰ ਸੱਧਾ, ਭਾਈ ਸੁਖਵਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ, ਜਥੇ ਪਰਮਿੰਦਰ ਸਿੰਘ ਖਾਲਸਾ, ਭਾਈ ਸਤਿੰਦਰਪਾਲ ਸਿੰਘ , ਸਿਮਰਨਜੀਤ ਸਿੰਘ ਆਦਿ ਨੇ ਸ਼ਿਰਕਤ ਕੀਤੀ।


Related News